ਗੁਰਦਾਸਪੁਰ ਤੋਂ ਦੌੜਦੇ ਹੋਏ ਦਿੱਲੀ ਮੋਰਚੇ ਲਈ ਜਾ ਰਹੇ ਨੌਜਵਾਨ ਦਾ ਫਤਿਹਗੜ੍ਹ ਸਾਹਿਬ ਪਹੁੰਚਣ 'ਤੇ ਸਨਮਾਨ

Tuesday, Mar 02, 2021 - 06:08 PM (IST)

ਗੁਰਦਾਸਪੁਰ ਤੋਂ ਦੌੜਦੇ ਹੋਏ ਦਿੱਲੀ ਮੋਰਚੇ ਲਈ ਜਾ ਰਹੇ ਨੌਜਵਾਨ ਦਾ ਫਤਿਹਗੜ੍ਹ ਸਾਹਿਬ ਪਹੁੰਚਣ 'ਤੇ ਸਨਮਾਨ

ਫਤਿਹਗੜ੍ਹ ਸਾਹਿਬ (ਜਗਦੇਵ): ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰੇਕ ਵਿਅਕਤੀ ਅਤੇ ਵਰਗ ਵੱਲੋਂ ਆਪਣੇ ਵੱਲੋਂ ਬਣਦਾ ਯੋਗਦਾਨ ਅਦਾ ਕੀਤਾ ਜਾ ਰਿਹਾ ਹੈ ਅਤੇ ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਕਿਸਾਨੀ ਸੰਘਰਸ਼ ’ਚ ਸ਼ਮੂਲੀਅਤ ਕਰਕੇ ਕਿਸਾਨਾਂ ਨੂੰ ਹਿਮਾਇਤ ਦਿੱਤੀ ਜਾ ਰਹੀ ਹੈ। ਇਨ੍ਹਾਂ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਅਤੇ ਹੋਰ ਲੋਕਾਂ ਨੂੰ ਵੱਧ ਤੋਂ ਵੱਧ ਕਿਸਾਨੀ ਸੰਘਰਸ਼ ਵਿਚ ਸ਼ਾਮਲ ਹੋਣ ਦੇ ਮਨੋਰਥ ਨਾਲ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬਿੱਲਾ ਤੇਜਾ ਤੋਂ ਦੌੜ ਲਗਾ ਕੇ ਆ ਰਿਹਾ ਨੌਜਵਾਨ ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚਿਆ, ਜਿੱਥੇ ਇਸ ਨੌਜਵਾਨ ਰਮਿੰਦਰ ਸਿੰਘ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਹ ਵੀ ਪੜ੍ਹੋ ਫਗਵਾੜਾ ’ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, 7 ਸਕੂਲੀ ਬੱਚਿਆਂ ਸਣੇ 45 ਲੋਕ ਆਏ ਪਾਜ਼ੇਟਿਵ

PunjabKesari

ਨੌਜਵਾਨ ਰਮਿੰਦਰ ਸਿੰਘ ਦੇ ਨਾਲ ਇਸੇ ਦਾ ਸਾਥੀ ਜ਼ੋਰਾਵਰ ਸਿੰਘ ਵੀ ਪਰਮਿੰਦਰ ਸਿੰਘ ਤੋਂ ਪ੍ਰੇਰਿਤ ਹੋ ਕੇ ਸਾਇਕਲ ਤੇ ਦਿੱਲੀ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋ ਰਿਹਾ ਹੈ ਅਤੇ 6 ਮੈਂਬਰੀ ਟੀਮ ਦੀ ਇਸ ਨਾਲ ਚੱਲ ਰਹੀ ਹੈ।ਦੌੜਾਕ ਹਰਮਿੰਦਰ ਸਿੰਘ ਨੇ ਦੱਸਿਆ ਕਿ ਅੱਜ ਉਸ ਦਾ ਪੰਜਵਾਂ ਦਿਨ ਹੈ ਅਤੇ ਦਿਨ ਵਿੱਚ ਉਹ ਲਗਭਗ ਪੰਜਾਹ ਕਿਲੋਮੀਟਰ ਦੌੜ ਲਗਾਉਂਦਾ ਹੈ ਅਤੇ ਦਸ ਦਿਨਾਂ ਵਿੱਚ ਉਹ ਦਿੱਲੀ ਕਿਸਾਨ ਸੰਘਰਸ਼ ਮੋਰਚੇ ਵਿੱਚ ਸ਼ਾਮਲ ਹੋ ਜਾਵੇਗਾ ।ਨੌਜਵਾਨ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਕਿਸਾਨ ਸੰਘਰਸ਼ ਮੋਰਚੇ ਵਿੱਚ ਸ਼ਾਮਲ ਹੋ ਕੇ ਕਿਸਾਨਾਂ ਦੀ ਹੌਸਲਾ ਅਫ਼ਜ਼ਾਈ ਕਰਨੀ ਚਾਹੀਦੀ ਹੈ ।ਨੌਜਵਾਨਾਂ ਦੇ ਇਸ ਉੱਦਮ ਦੀ ਫ਼ਤਹਿਗੜ੍ਹ ਸਾਹਿਬ ਦੇ ਨਿਵਾਸੀਆਂ ਵੱਲੋਂ ਵੀ ਕਾਫੀ ਸਰਾਹਨਾ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਬਠਿੰਡਾ 'ਚ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧੀ 5 ਸਾਲਾ ਬੱਚੀ, ਪਰਿਵਾਰ ਨੂੰ ਜਬਰ-ਜ਼ਿਨਾਹ ਦਾ ਖ਼ਦਸ਼ਾ


author

Shyna

Content Editor

Related News