ਦਿੱਲੀ ਕਿਸਾਨ ਮੋਰਚੇ ਤੋਂ ਵਾਪਸ ਪਰਤੇ ਹਿੰਮਤਪੁਰਾ ਦੇ ਕਿਸਾਨ ਦੀ ਮੌਤ

01/19/2021 12:28:07 PM

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ/ਜਗਸੀਰ): ਦਿੱਲੀ ਕਿਸਾਨ ਮੋਰਚੇ ਤੋਂ ਵਾਪਸ ਆਏ ਹਿੰਮਤਪੁਰਾ ਦੇ ਇਕ ਕਿਸਾਨ ਦੀ ਨਿਮੋਨੀਆ ਨਾਲ ਮੌਤ ਹੋਣ ਦਾ ਸਮਾਚਾਰ ਹੈ। ਦਰਸ਼ਨ ਸਿੰਘ ਪੁੱਤਰ ਬਾਬੂ ਸਿੰਘ ਜੋ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ਵਿਚ ਸ਼ਾਮਲ ਹੋਇਆ ਸੀ ਅਤੇ ਵਾਪਸ ਆਉਣ ’ਤੇ ਉਸ ਨੂੰ ਨਿਮੋਨੀਆ ਹੋ ਗਿਆ, ਜਿਸ ਨੂੰ ਇਲਾਜ ਲਈ ਡੀ. ਐੱਮ. ਸੀ. ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ, ਜਿਸ ਦਾ ਅੱਜ ਪਿੰਡ ਹਿੰਮਤਪੁਰਾ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ।

ਇਹ ਵੀ ਪੜ੍ਹੋ:  ਦੁਬਈ ’ਚ ਰੋਜ਼ੀ-ਰੋਟੀ ਕਮਾਉਣ ਗਏ ਜੰਡਿਆਲਾ ਗੁਰੂ ਦੇ ਨੌਜਵਾਨ ਦੀ ਕਰੇਨ ’ਤੋਂ ਡਿੱਗਣ ਨਾਲ ਮੌਤ

ਦੱਸਣਯੋਗ ਹੈ ਕਿ ਕਿਸਾਨਾਂ ਅਤੇ ਸਰਕਾਰ ਵਿਚਾਲੇ 15 ਜਨਵਰੀ ਨੂੰ ਹੋਈ 9ਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ ਹੈ। ਸਰਕਾਰ ਨੇ ਕਿਸਾਨਾਂ ਨੂੰ 10ਵੇਂ ਦੌਰ ਦੀ ਗੱਲਬਾਤ ਲਈ 19 ਜਨਵਰੀ ਦਾ ਸਮਾਂ ਦਿੱਤਾ ਸੀ ਪਰ ਹੁਣ ਇਹ ਮੀਟਿੰਗ 20 ਦੀ ਰੱਖੀ ਗਈ ਹੈ। ਅੱਜ ਕਿਸਾਨ ਅੰਦੋਲਨ ਦਾ 55ਵਾਂ ਦਿਨ ਹੈ। ਦਿੱਲੀ 'ਚ ਪੈ ਰਹੀ ਕੜਾਕੇ ਦੀ ਠੰਡ 'ਚ ਕਿਸਾਨ ਸੜਕਾਂ 'ਤੇ ਬੈਠੇ ਹਨ ਅਤੇ ਕਾਨੂੰਨ ਰੱਦ ਕਰਨ ਦੀ ਆਪਣੀ ਜਿੱਦ 'ਤੇ ਅੜੇ ਹੋਏ ਹਨ। ਰਾਸ਼ਟਰੀ ਸੁਰੱਖਿਆ ਏਜੰਸੀ (ਐੱਨ.ਆਈ.ਏ.) ਦੇ ਨੋਟਿਸ ਭੇਜੇ ਜਾਣ 'ਤੇ ਕਿਸਾਨ ਜਥੇਬੰਦੀਆ ਨੇ ਨਾਰਾਜ਼ਗੀ ਜਤਾਈ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਨੂੰ ਕੇਂਦਰੀ ਪੱਧਰ 'ਤੇ ਹੋਣ ਵਾਲੀ ਬੈਠਕ 'ਚ ਚੁੱਕਣਗੇ।

ਇਹ ਵੀ ਪੜ੍ਹੋ:  ਰੋਜ਼ੀ-ਰੋਟੀ ਦੀ ਭਾਲ ’ਚ ਕੁਵੈਤ ਗਏ ਜੋਗਿੰਦਰ ਸਿੰਘ ਦੀ ਦੁਖਦਾਈ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Shyna

This news is Content Editor Shyna