ਕਿਸਾਨ ਧਰਨਾ : ਦੋ ਸਕੇ ਭਰਾਵਾਂ ਨਾਲ ਵਾਪਰਿਆ ਹਾਦਸਾ, ਸਸਕਾਰ ਕਰਨ ਤੋਂ ਪਹਿਲਾ ਪਰਿਵਾਰ ਨੇ ਰੱਖੀਆਂ ਇਹ ਮੰਗਾਂ

Wednesday, Mar 31, 2021 - 10:29 AM (IST)

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ/ਜਗਸੀਰ) - ਦਿੱਲੀ ਵਿਖੇ ਚੱਲ ਰਹੇ ਕਿਸਾਨ ਧਰਨੇ ’ਚ ਹਿੱਸਾ ਲੈ ਕੇ ਆਪਣੇ ਮੋਟਰਸਾਈਕਲ ’ਤੇ ਵਾਪਸ ਆ ਰਹੇ ਦੋ ਸਕੇ ਭਰਾਵਾਂ ਦਾ ਮੋਟਰਸਾਈਕਲ ਹਾਦਸੇ ਦਾ ਸ਼ਿਕਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਇਕ ਭਰਾ ਦੀ ਮੌਤ ਅਤੇ ਦੂਜਾ ਭਰਾ ਗੰਭੀਰ ਤੌਰ ’ਤੇ ਜ਼ਖਮੀ ਹੋ ਗਿਆ। ਦੂਸਰੇ ਪਾਸੇ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਮ੍ਰਿਕਤ ਦੇ ਪਰਿਵਾਰ ਲਈ 10 ਲੱਖ ਦਾ ਮੁਆਵਜ਼ਾ, ਪਰਿਵਾਰ ਦੇ ਕਰਜ਼ੇ ਦੀ ਮੁਆਫੀ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੀ ਮੰਗ ਕਰਦਿਆਂ ਸ਼ਹੀਦ ਨੌਜਵਾਨ ਦਾ ਪੋਸਟ ਮਾਰਟਮ ਕਰਵਾਉਣ ਤੋਂ ਇਨਕਾਰ ਕਰਦਿਆਂ ਮੰਗਾਂ ਪੂਰੀਆਂ ਨਾ ਹੋਣ ਤੱਕ ਮ੍ਰਿਕਤ ਦਾ ਸੰਸਕਾਰ ਨਾ ਕਰਨ ਦਾ ਐਲਾਨ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ - ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮਨੀ ਸ਼ੂਟਰ ਨੇ ਫੇਸਬੁੱਕ ’ਤੇ ਐੱਸ. ਐੱਸ. ਪੀ. ਚਹਿਲ ਨੂੰ ਦਿੱਤੀ ਧਮਕੀ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਇਕਾਈ ਪ੍ਰਧਾਨ ਜੰਗੀਰ ਸਿੰਘ ਹਿੰਮਤਪੁਰਾ, ਬਲਾਕ ਗੁਰਚਰਨ ਸਿੰਘ ਰਾਮਾ, ਬੂਟਾ ਸਿੰਘ ਭਾਗੀਕੇ, ਨੌਜਵਾਨ ਆਗੂ ਗੁਰਮੁਖ ਸਿੰਘ ਹਿੰਮਤਪੁਰਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਦਰਸ਼ਨ ਸਿੰਘ ਹਿੰਮਤਪੁਰਾ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਨੌਜਵਾਨ ਮੈਂਬਰ ਜਗਦੀਪ ਸਿੰਘ ਸਿੱਧੂ ਅਤੇ ਸੁਖਦੀਪ ਸਿੰਘ ਸਿੱਧੂ ਪੁੱਤਰ ਦਰਸ਼ਨ ਸਿੰਘ ਵਾਸੀ ਹਿੰਮਤਪੁਰਾ ਦੇ ਹਨ। ਉਕਤ ਨੌਜਵਾਨ 22 ਮਾਰਚ ਨੂੰ ਦਿੱਲੀ ਟਿੱਕਰੀ ਬਾਰਡਰ ’ਤੇ ਕਿਸਾਨ ਮੋਰਚੇ ਵੱਲੋਂ ਰੱਖੀ ਨੌਜਵਾਨ ਕਿਸਾਨ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਆਪਣੇ ਮੋਟਰਸਾਈਕਲ ’ਤੇ ਗਏ ਸਨ।

ਪੜ੍ਹੋ ਇਹ ਵੀ ਖ਼ਬਰ - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ’ਚ ਫਟਿਆ ‘ਕੋਰੋਨਾ ਬੰਬ’ : 44 ਮਹਿਲਾ ਕੈਦੀਆਂ ਦੀ ਰਿਪੋਰਟ ਆਈ ਪਾਜ਼ੇਟਿਵ

ਕਾਨਫਰੰਸ ਹੋਣ ਮਗਰੋਂ ਵਾਪਸੀ ’ਤੇ ਉਨ੍ਹਾਂ ਦਾ ਮੋਟਰਸਾਈਕਲ ਸੰਗਰੂਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਣ ਦੋਨੋਂ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਉਕਤ ਨੌਜਵਾਨਾਂ ਨੂੰ ਇਲਾਜ ਲਈ ਪੀ. ਜੀ. ਆਈ. ਚੰਡੀਗੜ੍ਹ ਵਿਖੇ ਭਰਤੀ ਕਰਵਾਇਆ ਗਿਆ। ਇਲਾਜ ਦੌਰਾਨ ਜਗਦੀਪ ਸਿੰਘ ਦੀ ਮੌਤ ਹੋ ਗਈ। 

ਪੜ੍ਹੋ ਇਹ ਵੀ ਖ਼ਬਰ - ਹੈੱਡ ਗ੍ਰੰਥੀ ਦੇ ਪੁੱਤ ਦੇ ਖੁਦਕੁਸ਼ੀ ਮਾਮਲੇ ’ਚ ਆਇਆ ਨਵਾਂ ਮੋੜ, ਪੁਲਸ ਹੱਥ ਲੱਗੀ ਮ੍ਰਿਤਕ ਦੀ ਡਾਇਰੀ ਤੇ ਸੁਸਾਈਡ ਨੋਟ 

ਪੜ੍ਹੋ ਇਹ ਵੀ ਖਬਰ -  ‘ਨੇਤਾ ਜੀ ਸਤਿ ਸ੍ਰੀ ਅਕਾਲ’ ’ਚ ਸੁਣੋ ਜ਼ਮੀਨ ਤੇ ਘਰ ਵਿਕਣ ਦੀ ਕਹਾਣੀ MLA ‘ਦਲਬੀਰ ਗੋਲਡੀ’ ਦੀ ਜ਼ੁਬਾਨੀ 


rajwinder kaur

Content Editor

Related News