ਦਿੱਲੀ ਗੁਰਦੁਆਰਾ ਕਮੇਟੀ ਵੱਲੋਂ UPSC ਟਾਪਰ ਰਸਨੀਤ ਕੌਰ ਦਾ ਸਨਮਾਨ
Tuesday, Jun 16, 2026 - 08:43 PM (IST)
ਅੰਮ੍ਰਿਤਸਰ (ਸਰਬਜੀਤ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂ. ਪੀ. ਐੱਸ. ਸੀ. ਸਿਵਲ ਸੇਵਾਵਾਂ ਪ੍ਰੀਖਿਆ 2025 ਵਿਚ 51ਵਾਂ ਸਥਾਨ ਹਾਸਲ ਕਰਨ ਵਾਲੀ ਰਸਨੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ। ਪਟਿਆਲਾ ਜ਼ਿਲੇ ਦੇ ਰਾਜਪੁਰਾ ਨੇੜਲੇ ਪਿੰਡ ਮਦਨਪੁਰਾ ਦੀ ਵਸਨੀਕ ਰਸਨੀਤ ਕੌਰ ਨੇ ਆਪਣੀ ਮਿਹਨਤ ਅਤੇ ਲਗਨ ਸਦਕਾ ਇਹ ਵੱਡੀ ਉਪਲਬਧੀ ਹਾਸਲ ਕੀਤੀ ਹੈ। ਉਸ ਨੇ ਆਪਣੀ ਸਕੂਲੀ ਸਿੱਖਿਆ ਰਾਜਪੁਰਾ ਤੋਂ ਅਤੇ ਗ੍ਰੈਜੂਏਸ਼ਨ ਦੀ ਪੜ੍ਹਾਈ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਪੂਰੀ ਕੀਤੀ। ਸਨਮਾਨ ਸਮਾਰੋਹ ਦੌਰਾਨ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਰਸਨੀਤ ਕੌਰ ਵਰਗੇ ਹੋਣਹਾਰ ਨੌਜਵਾਨ ਸਿੱਖ ਕੌਮ ਦਾ ਮਾਣ ਹਨ। ਉਨ੍ਹਾਂ ਕਿਹਾ ਕਿ ਰਸਨੀਤ ਨੇ ਆਪਣੇ ਬਲਬੂਤੇ ਤਿਆਰੀ ਕਰ ਕੇ ਇਹ ਕਾਮਯਾਬੀ ਹਾਸਲ ਕੀਤੀ ਹੈ, ਜੋ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹੈ।
