ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਲੰਗਰ ਸੇਵਾ ਮੁੜ ਸ਼ੁਰੂ

04/20/2021 7:59:29 PM

ਜਲੰਧਰ (ਚਾਵਲਾ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੌਮੀ ਰਾਜਧਾਨੀ ਵਿਚ ਨਵੀਂ ਲਹਿਰ ਨਾਲ ਕੋਰੋਨਾ ਮਰੀਜ਼ਾਂ ਵਿਚ ਵਾਧਾ ਹੋਣ ਮਗਰੋਂ ਲੰਗਰ ਸੇਵਾ ਮੁੜ ਸ਼ੁਰੂ ਕਰ ਦਿੱਤੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਲੰਗਰ ਸੇਵਾ ਮੁੜ ਸ਼ੁਰੂ ਕੀਤੇ ਜਾਣ ਦੀ ਆਪ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ। ਉਨ੍ਹਾਂ ਦੱਸਿਆ ਕਿ ਕੋਰੋਨਾ ਪੀੜਤ ਪਰਿਵਾਰ ਜਿਹੜੇ ਆਪ ਖਾਣਾ ਨਹੀਂ ਬਣਾ ਸਕਦੇ ਜਾਂ ਖਾਣੇ ਦਾ ਇੰਤਜ਼ਾਮ ਨਹੀਂ ਕਰ ਸਕਦੇ, ਉਨ੍ਹਾਂ ਦੇ ਘਰਾਂ ਤੱਕ ਪੈਕ ਕੀਤੇ ਲੰਗਰ ਦੇ ਪੈਕੇਟ ਪਹੁੰਚਾਏ ਜਾ ਰਹੇ ਹਨ।

ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ

ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਇਸ ਸਬੰਧੀ ਹੈਲਪਲਾਈਨ ਨੰਬਰ ਸ਼ੁਰੂ ਕੀਤੇ ਹਨ ਅਤੇ ਜਿਹੜੇ ਪਰਿਵਾਰਾਂ ਨੁੰ ਆਪਣੇ ਘਰਾਂ ਵਿਚ ਲੰਗਰ ਚਾਹੀਦਾ ਹੈ, ਉਹ ਇਨ੍ਹਾਂ ਫੋਨ ਲਾਈਨਾਂ ਰਾਹੀਂ ਦਿੱਲੀ ਗੁਰਦੁਆਰਾ ਕਮੇਟੀ ਨਾਲ ਸੰਪਰਕ ਕਰ ਸਕਦੇ ਹਨ। ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਘਰਾਂ ਤੱਕ ਲੰਗਰ ਦੀ ਹੋਮ ਡਲਿਵਰੀ ਤੋਂ ਇਲਾਵਾ ਕੌਮੀ ਰਾਜਧਾਨੀ ਵਿਚ ਗਰੀਬ ਤੇ ਲੋੜਵੰਦ ਲੋਕਾਂ ਲਈ ਵੀ ਲੰਗਰ ਪਹੁੰਚਾਇਆ ਜਾ ਰਿਹਾ ਹੈ।

ਪੜ੍ਹੋ ਇਹ ਵੀ ਖਬਰ - ਪੰਜਾਬੀ ਅਖ਼ਬਾਰ ਦੇ ਲਾਪਤਾ ਪੱਤਰਕਾਰ ਦੀ ਝੀਲ ’ਚੋਂ ਮਿਲੀ ਲਾਸ਼, ਖੁਦਕੁਸ਼ੀ ਨੋਟ ’ਚ ਕੀਤੇ ਵੱਡੇ ਖ਼ੁਲਾਸੇ

ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿਚ ਮਜ਼ਦੂਰਾਂ ਨੇ ਸਾਡੀਆਂ ਟੀਮਾਂ ਨਾਲ ਲੰਗਰ ਲਈ ਸੰਪਰਕ ਕੀਤਾ ਸੀ ਤੇ ਇਹ ਟੀਮਾਂ ਅਜਿਹੇ ਲੋੜਵੰਦਾਂ ਨੁੰ ਲੰਗਰ ਵਰਤਾ ਰਹੀਆਂ ਹਨ। ਦੋਹਾਂ ਆਗੂਆਂ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਗੁਰੂ ਸਾਹਿਬਾਨ ਦੇ ਦਰਸਾਏ ਰਾਹ ’ਤੇ ਚੱਲ ਰਹੀ ਹੈ ਅਤੇ ਇਹ ਯਕੀਨੀ ਬਣਾਏਗੀ ਕਿ ਕੌਮੀ ਰਾਜਧਾਨੀ ਵਿਚ ਕੋਈ ਵੀ ਭੁੱਖੇ ਢਿੱਡ ਨਾ ਸੌਂਵੇ। ਉਨ੍ਹਾਂ ਕਿਹਾ ਕਿ ਲੰਗਰ ਲਈ ਲੋੜਵੰਦ ਨੰਬਰ 98119-14050, 98101-83038, 99530-86923, 93125-21855 ਅਤੇ 99900-33655 ’ਤੇ ਸੰਪਰਕ ਕਰ ਸਕਦੇ ਹਨ।

ਤੁਹਾਨੂੰ ਇਹ ਖਬਰ ਕਿਹੋ ਜਿਹੀ ਲੱਗੀ ਸਾਨੂੰ ਇਸ ਬਾਰੇ ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।


Sunny Mehra

Content Editor

Related News