ਦਿਲਜੀਤ ਦੁਸਾਂਝ ਦੇ ਹੱਕ ’ਚ ਨਿੱਤਰੀ ਦਿੱਲੀ ਗੁਰਦੁਆਰਾ ਕਮੇਟੀ

Sunday, Jun 29, 2025 - 12:28 AM (IST)

ਦਿਲਜੀਤ ਦੁਸਾਂਝ ਦੇ ਹੱਕ ’ਚ ਨਿੱਤਰੀ ਦਿੱਲੀ ਗੁਰਦੁਆਰਾ ਕਮੇਟੀ

ਅੰਮ੍ਰਿਤਸਰ (ਸਰਬਜੀਤ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਦੇ ਮਸ਼ਹੂਰ ਗਾਇਕ ਦਿਲਜੀਤ ਦੁਸਾਂਝ ਦੀ ਫਿਲਮ ‘ਸਰਦਾਰ ਜੀ 3’ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ਦੇ ਮਾਮਲੇ ਵਿਚ ਗਾਇਕ ਦੀ ਪਿੱਠ ਥਾਪੜਦਿਆਂ ਕਿਹਾ ਹੈ ਕਿ ਦਸਤਾਰਧਾਰੀ ਗਾਇਕ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਨਹੀਂ ਹੋਣੀ ਚਾਹੀਦੀ ਹੈ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦਿਲਜੀਤ ਦੁਸਾਂਝ ਨੇ ਦੁਨੀਆਭਰ ਵਿਚ ਪੰਜਾਬੀਆਂ ਦਾ ਨਾਂ ਉੱਚਾ ਕੀਤਾ ਹੈ। ਉਨ੍ਹਾਂ ਦੇ ਨਾਂ ’ਤੇ ਬੇਲੋੜਾ ਵਿਵਾਦ ਖੜ੍ਹਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਿਵੇਂ ਕਿ ਕੁਝ ਸੰਗਠਨ ਉਨ੍ਹਾਂ ’ਤੇ ਪਾਬੰਦੀ ਦੀ ਮੰਗ ਕਰ ਰਹੇ ਹਨ ਤਾਂ ਉਹ ਇਹ ਕਹਿਣਾ ਚਾਹੁੰਦੇ ਹਨ ਕਿ ਨੈੱਟਫਲਿਕਸ ਤੇ ਪ੍ਰਾਈਮ ਸਮੇਤ ਅਨੇਕਾਂ ਕੌਮਾਂਤਰੀ ਪਲੇਟਫਾਰਮਾਂ ’ਤੇ ਦਿਖਾਏ ਜਾਂਦੇ ਪਾਕਿਸਤਾਨੀ ਕੰਟੈਂਟਸ ’ਤੇ ਵੀ ਪਾਬੰਦੀ ਲੱਗਣੀ ਚਾਹੀਦੀ ਹੈ ਅਤੇ ਸਿਰਫ ਇਕਪਾਸੜ ਗੱਲ ਨਹੀਂ ਕੀਤੀ ਜਾਣੀ ਚਾਹੀਦੀ।

ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਦਿਲਜੀਤ ਦੁਸਾਂਝ ਨੇ ਪੰਜਾਬੀ ਮਾਂ ਬੋਲੀ ਤੇ ਦਸਤਾਰ ਦੇ ਮਾਣ ਨੂੰ ਕੌਮਾਂਤਰੀ ਪਲੇਟਫਾਰਮਾਂ ’ਤੇ ਪਹੁੰਚਾਇਆ ਹੈ, ਉਸ ਦਾ ਕੋਈ ਸਾਨੀ ਨਹੀਂ ਹੈ। ਸਾਨੂੰ ਅਜਿਹੇ ਗਾਇਕਾਂ ’ਤੇ ਮਾਣ ਹੋਣਾ ਚਾਹੀਦਾ ਹੈ ਨਾ ਕਿ ਉਨ੍ਹਾਂ ਦਾ ਬੇਲੋੜਾ ਵਿਰੋਧ ਕਰਨਾ ਚਾਹੀਦਾ ਹੈ।


author

Hardeep Kumar

Content Editor

Related News