ਦਿੱਲੀ ਗੁਰਦੁਆਰਾ ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਸਰ ’ਚ ਖੋਲ੍ਹਿਆ ਧਰਮ ਪ੍ਰਚਾਰ ਦਫ਼ਤਰ

08/03/2022 4:03:17 PM

ਅੰਮ੍ਰਿਤਸਰ (ਸਰਬਜੀਤ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ’ਚ ਸਿੱਖ ਧਰਮ ਦਾ ਪ੍ਰਚਾਰ ਸ਼ੁਰੂ ਕਰਨ ਦਾ ਅਹਿਮ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧ ’ਚ ਦਿੱਲੀ ਕਮੇਟੀ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ’ਚ ਪਹਿਲਾਂ ਧਰਮ ਪ੍ਰਚਾਰ ਦਫ਼ਤਰ ਖੋਲ੍ਹ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਦਫ਼ਤਰ ਦਾ ਪ੍ਰਬੰਧ ਉੱਘੇ ਫੈਡਰੇਸ਼ਨ ਆਗੂ ਮਨਜੀਤ ਸਿੰਘ ਭੋਮਾ ਨੂੰ ਸੌਂਪਿਆ ਗਿਆ ਹੈ। ਇਸ ਖ਼ਾਸ ਮੌਕੇ ’ਤੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ। 

ਪੜ੍ਹੋ ਇਹ ਵੀ ਖ਼ਬਰ: ਡੇਰਾ ਬਾਬਾ ਨਾਨਕ ਤੋਂ ਦੁਖ਼ਦ ਖ਼ਬਰ: ਧੀ ਤੋਂ ਬਾਅਦ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਾਂ-ਪੁੱਤ ਦੀ ਵੀ ਹੋਈ ਮੌਤ

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਅੰਮ੍ਰਿਤਸਰ ਵਿਚ ਸ਼ਕਤੀ ਪ੍ਰਦਰਸ਼ਨ ਕਰਦਿਆਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਯਾਤਰੀ ਨਿਵਾਸ ਵਿਚ ਧਰਮ ਜਾਗਰਤੀ ਲਹਿਰ ਦਾ ਦਫ਼ਤਰ ਸ਼ੁਰੂ ਕੀਤਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਅਸੀਂ ਪੰਜਾਬ ਵਿਚ ਧਰਮ ਪ੍ਰਚਾਰ ਲਈ ਕਿਸੇ ਸੰਸਥਾ ਨਾਲ ਮੁਕਾਬਲਾ ਕਰਨ ਲਈ ਨਹੀਂ ਆਏ। ਪੰਜਾਬ ਵਿਚ ਸਿੱਖਾਂ ਨੂੰ ਧਰਮ ਨਾਲ ਜੋੜਣ ਲਈ ਅਸੀਂ ਸ਼੍ਰੋਮਣੀ ਕਮੇਟੀ ਸਮੇਤ ਸਾਰੀਆਂ ਸਿੱਖ ਜਥੇਬੰਦੀਆਂ ਦੀ ਮਦਦ ਲਵਾਂਗੇ ਤਾਂ ਕਿ ਸਿੱਖੀ ਦੀ ਮੁੱਖਧਾਰਾ ਤੋਂ ਟੁੱਟਦੇ ਜਾ ਰਹੇ ਸਿੱਖ ਧਰਮ ਦੀ ਮੂਲਧਾਰਾ ਵਿਚ ਸ਼ਾਮਲ ਹੋ ਸਕਣ।

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਵਰਦਿਆਂ ਕਾਲਕਾ ਨੇ ਕਿਹਾ ਕਿ ਸਾਡੇ ’ਤੇ ਦੋਸ਼ ਮੜਣ ਦੀ ਬਜਾਏ ਪ੍ਰਧਾਨ ਧਾਮੀ ਆਪਣੇ ਪ੍ਰਬੰਧ ਵਿਚਲੀਆਂ ਖ਼ਾਮੀਆਂ ਦੂਰ ਕਰਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਚ ਕੋਈ ਮਰੀਜ਼ ਮਹਿੰਗਾ ਇਲਾਜ ਹੋਣ ਕਾਰਨ ਇਲਾਜ ਕਰਵਾਉਣ ਤੋਂ ਕਤਰਾਉਂਦਾ ਹੈ, ਜਦਕਿ ਅਸੀਂ ਦਿੱਲੀ ਵਿਚ ਐੱਮ. ਆਰ. ਆਈ. ਸਿਰਫ਼ 50 ਰੁਪਏ ਵਿਚ ਤੇ ਡਾਇਲਸਿਸ ਮੁਫ਼ਤ ਕਰਵਾ ਰਹੇ ਹਾਂ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ’ਤੇ ਟਿਪਣੀ ਕਰਦਿਆਂ ਕਾਲਕਾ ਨੇ ਕਿਹਾ ਕਿ ਜਥੇਦਾਰ ਦੀ ਤਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨਹੀਂ ਸੁਣਦਾ। ਜਥੇਦਾਰ ਨੇ ਕਿਹਾ ਸੀ ਕਿ ਪੀ. ਟੀ. ਸੀ. ਤੋਂ ਗੁਰਬਾਣੀ ਪ੍ਰਸਾਰਣ 15 ਦਿਨਾਂ ਵਿਚ ਬੰਦ ਕਰਕੇ ਨਿੱਜੀ ਚੈਨਲ ਸ਼ੁਰੂ ਕਰੋ। ਚਾਰ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਹਾਲੇ ਤਕ ਜਥੇਦਾਰ ਦੀ ਕਹੀ ਗਲ ’ਤੇ ਸ਼੍ਰੋਮਣੀ ਕਮੇਟੀ ਅਮਲ ਨਹੀਂ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਮਨਜੀਤ ਸਿੰਘ ਭੋਮਾ ਨੂੰ ਧਰਮ ਜਾਗਰਤੀ ਲਹਿਰ ਦਾ ਮੁਖੀ ਥਾਪੇ ਜਾਣ ਦਾ ਐਲਾਨ ਕੀਤਾ।

ਪੜ੍ਹੋ ਇਹ ਵੀ ਖ਼ਬਰ: ਖ਼ੁਦਕੁਸ਼ੀ ਨੋਟ 'ਚ 'ਚੰਗਾ ਪੁੱਤ ਨਹੀਂ ਬਣ ਸਕਿਆ’ ਲਿਖ ਸਕਿਓਰਿਟੀ ਗਾਰਡ ਨੇ ਗਲੇ ਲਾਈ ਮੌਤ

ਕਾਲਕਾ ਨੇ ਕਿਹਾ ਕਿ ਬੰਦੀ ਸਿੱਖਾਂ ਬਾਰੇ ਅਸੀਂ ਕੇਂਦਰ ਸਰਕਾਰ ਕੋਲੋਂ ਸਮਾਂ ਲੈ ਕੇ ਦਿੰਦੇ ਹਾਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਬੇਹਦ ਕਮਜ਼ੋਰ ਹੋ ਚੁੱਕੀ ਹੈ। ਬੀਤੀ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਸੀ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਮੰਤਰੀ ਦਫ਼ਤਰ ਨਾਲ ਗਲ ਕਰ ਕੇ ਸਮਾਂ ਲੈਣਗੇ ਤੇ ਬੰਦੀ ਸਿੱਖਾਂ ਦੇ ਮਾਮਲੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰ ਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਰਾਹ ਪੱਧਰਾ ਕੀਤਾ ਜਾਵੇਗਾ ਪਰ ਅਫ਼ਸੋਸ ਸ਼੍ਰੋਮਣੀ ਕਮੇਟੀ ਪ੍ਰਧਾਨ ਅੱਜ ਤਕ ਵੀ ਪ੍ਰਧਾਨ ਮੰਤਰੀ ਦਫ਼ਤਰ ਤੋਂ ਸਮਾਂ ਨਹੀਂ ਲੈ ਸਕੇ।

ਪੜ੍ਹੋ ਇਹ ਵੀ ਖ਼ਬਰ: ਸਰਹੱਦੀ ਕਸਬੇ ’ਚ ਵਾਪਰੀ ਖੂਨੀ ਵਾਰਦਾਤ: ਘਰੇਲੂ ਵੰਡ ਦੀ ਲੜਾਈ ਨੂੰ ਲੈ ਕੇ ਭਰਾ ਦਾ ਕਤਲ


rajwinder kaur

Content Editor

Related News