ਦੁਖ਼ਦਾਇਕ ਖ਼ਬਰ: ਦਿੱਲੀ ਧਰਨੇ ’ਚੋਂ ਵਾਪਸ ਘਰ ਪਰਤੇ ਕਿਸਾਨ ਦੀ ਹਾਰਟ ਅਟੈਕ ਨਾਲ ਮੌਤ
Friday, May 07, 2021 - 06:59 PM (IST)
ਮਾਨਸਾ (ਸੰਦੀਪ ਮਿੱਤਲ): ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਦਿੱਲੀ ਵਿਚ ਪਿਛਲੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਸ ਅੰਦੋਲਨ ਵਿਚ ਕਿਸਾਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਰਹੇ ਹਨ। ਜਿਸ ਦੌਰਾਨ ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਦੇ ਕਿਸਾਨ ਰਣਜੀਤ ਸਿੰਘ ਦੀ ਅੰਦੋਲਨ ਵਿਚੋਂ ਵਾਪਸ ਆਉਂਦਿਆਂ ਹੀ ਘਰ ਹਾਰਟ ਅਟੈਕ ਨਾਲ ਮੌਤ ਹੋ ਗਈ।
ਇਹ ਵੀ ਪੜ੍ਹੋ: ਪੰਜਾਬ ’ਚ ਮਈ ਦੇ ਤੀਜੇ ਹਫ਼ਤੇ ਹੋਰ ਭਿਆਨਕ ਹੋਵੇਗਾ 'ਕੋਰੋਨਾ',ਰੋਜ਼ਾਨਾ 10 ਹਜ਼ਾਰ ਨਵੇਂ ਮਾਮਲੇ ਆਉਣ ਦਾ ਖ਼ਦਸ਼ਾ
ਇਹ ਜਾਣਕਾਰੀ ਦਿੰਦਿਆਂ ਪਿੰਡ ਨੰਗਲ ਕਲਾਂ ਦੇ ਕਿਸਾਨ ਸਰੋਵਰ ਸਿੰਘ ਅਤੇ ਮੇਵਾ ਸਿੰਘ ਨੇ ਦੱਸਿਆ ਕਿ ਕਿਸਾਨ ਰਣਜੀਤ ਸਿੰਘ ਪਿਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਅੰਦੋਲਨ ਵਿਚ ਸ਼ਮੂਲੀਅਤ ਕਰ ਰਿਹਾ ਸੀ ਅਤੇ ਪਰਿਵਾਰ ਸਮੇਤ ਵੀ ਇਸ ਅੰਦੋਲਨ ਵਿਚ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਵਪਾਰੀ ਵਿਰੋਧੀ ਜੋ ਕੇਂਦਰ ਸਰਕਾਰ ਨੇ ਕਾਨੂੰਨ ਲਿਆਂਦੇ ਹਨ, ਇਸ ਸੰਘਰਸ਼ ਵਿਚ ਸੈਂਕੜੇ ਹੀ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਰਾਜ਼ੀ ਨਹੀਂ ਹੈ ਅਤੇ ਅੱਜ ਦੇਸ਼ ਭਰ ਦਾ ਕਿਸਾਨ ਕੇਂਦਰ ਸਰਕਾਰ ਦੇ ਖ਼ਿਲਾਫ਼ ਲੜਾਈ ਲੜ ਰਿਹਾ ਹੈ।
ਇਹ ਵੀ ਪੜ੍ਹੋ: ਕਾਂਗਰਸੀ ਆਗੂ ਉਡਾ ਰਹੇ ਨਿਯਮਾਂ ਦੀਆਂ ਧੱਜੀਆਂ, ਮੰਤਰੀ ਆਸ਼ੂ ਦੀ ਮੌਜੂਦਗੀ ’ਚ ਹੋਇਆ ਇਕੱਠ
ਉਨ੍ਹਾਂ ਕਿਹਾ ਕਿ ਮ੍ਰਿਤਕ ਕਜੀਤ ਸਿੰਘ ਦੇ ਪਰਿਵਾਰ ਦੀ ਹਾਲਤ ਠੀਕ ਹੈ ਪਰ ਉਹ ਲਗਾਤਾਰ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ, ਉਦੋਂ ਤੱਕ ਕਿਸਾਨ ਇਸੇ ਤਰ੍ਹਾਂ ਸ਼ਹੀਦ ਹੁੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੁਰੰਤ ਖੇਤੀ ਕਾਨੂੰਨਾਂ ਨੂੰ ਰੱਦ ਕਰੇ ਤਾਂ ਕਿ ਹੋਰ ਵੀ ਕਿਸਾਨ ਆਪਣੀਆਂ ਜਾਨਾਂ ਨਾ ਗਵਾ ਸਕਣ ਅਤੇ ਆਪਣੇ ਘਰ ਆ ਕੇ ਪਰਿਵਾਰ ਦੇ ਵਿੱਚ ਸੁਖੀ ਰਹਿ ਸਕਣ।
ਇਹ ਵੀ ਪੜ੍ਹੋ: ਪਤਨੀ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਵਿਅਕਤੀ