ਦਿੱਲੀ ਅੰਦੋਲਨ 'ਚ ਗਏ ਪਿੰਡ ਢਿੱਲਵਾਂ ਦੇ ਕਿਸਾਨ ਦੀ ਸਿਹਤ ਖ਼ਰਾਬ ਹੋਣ ਕਾਰਨ ਮੌਤ

01/06/2021 4:49:53 PM

ਤਪਾ ਮੰਡੀ (ਸ਼ਾਮ,ਗਰਗ): ਲਗਭਗ 22 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ ਤੇ ਕਿਸਾਨ ਅੰਦੋਲਨ ’ਚ ਭਾਗ ਲੈਣ ਗਏ ਹੋਏ ਪਿੰਡ ਢਿੱਲਵਾਂ ਦੇ ਕਿਸਾਨ ਨਾਜਰ ਸਿੰਘ (50) ਪੁੱਤਰ ਨਾਜਰ ਸਿੰਘ ਵਾਸੀ ਲਾਲੂ ਪੱਤੀ ਦੀ ਕਿਸਾਨ ਮੋਰਚੇ ’ਚ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮਿ੍ਰਤਕ ਕਿਸਾਨ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਸ ਨੂੰ ਉਸ ਦੇ ਸਾਥੀ ਕਿਸਾਨਾਂ ਵਲੋਂ ਦਿੱਲੀ ਤੋਂ ਤਪਾ ਵੱਲ ਲਿਆਂਦਾ ਜਾ ਰਿਹਾ ਸੀ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਇਸ ਵਰਕਰ ਨਾਜਰ ਦੀ ਰਸਤੇ ’ਚ ਹੀ ਮੌਤ ਹੋ ਗਈ। ਅੱਜ ਉਸ ਨੂੰ ਪਿੰਡ ਲਿਆਂਦਾ ਗਿਆ ਹੈ। 

ਇਹ ਵੀ ਪੜ੍ਹੋ: ਸੰਗਰੂਰ ’ਚ ਵੱਡੀ ਘਟਨਾ, ਭੇਤਭਰੇ ਹਲਾਤਾਂ ’ਚ 2 ਬੱਚਿਆਂ ਸਣੇ ਮਾਂ ਦੀ ਮਿਲੀ ਲਾਸ਼

ਨਾਇਬ ਤਹਿਸੀਲਦਾਰ ਅਵਤਾਰ ਸਿੰਘ,ਡੀ.ਐੱਸ.ਪੀ. ਤਪਾ ਬਲਜੀਤ ਸਿੰਘ ਬਰਾੜ, ਥਾਣਾ ਮੁਖੀ ਨਰਦੇਵ ਸਿੰਘ, ਐੱਸ.ਆਈ. ਰਣਜੀਤ ਸਿੰਘ ਸਮੇਤ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪੁੱਜੇ ਹੋਏ ਸਨ। ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂਆਂ ਗੋਰਾ ਸਿੰਘ ਢਿੱਲਵਾਂ ਆਦਿ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਿ੍ਰਤਕ ਕਿਸਾਨ ਦੇ ਪਰਿਵਾਰ ਨੂੰ 10 ਲੱਖ ਰੁਪਏ ਨਕਦ, ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਕਿਸਾਨ ਸਿਰ ਚੜ੍ਹੇ ਹੋਏ ਕਰਜੇ ਨੂੰ ਮੁਆਫ ਕੀਤਾ ਜਾਵੇ। 

ਇਹ ਵੀ ਪੜ੍ਹੋ: ਚਾਈਨਾ ਡੋਰ ਨੇ ਤੋੜੀ 8 ਸਾਲਾ ਬੱਚੇ ਦੀ ਜ਼ਿੰਦਗੀ ਦੀ ਡੋਰ, ਹੋਈ ਦਰਦਨਾਕ ਮੌਤ

ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਪ੍ਰਸ਼ਾਸਨ ਇਸ ਮੰਗ ਨੂੰ ਨਹੀ ਮੰਨਦਾ ਉਨੀਂ ਦੇਰ ਤੱਕ ਮਿ੍ਰਤਕ ਕਿਸਾਨ ਦਾ ਸੰਸਕਾਰ ਨਹੀ ਕੀਤਾ ਜਾਵੇਗਾ। ਜਦ ਮੌਕੇ ’ਤੇ ਹਾਜਰ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮਿ੍ਰਤਕ ਦੇ ਪਰਿਵਾਰਿਕ ਮੈਂਬਰਾਂ ਤੋਂ ਕਾਗਜ਼-ਪੱਤਰ ਲੈ ਕੇ ਡੀ.ਸੀ ਸਾਹਿਬ ਬਰਨਾਲਾ ਨੂੰ ਭੇਜ ਦਿੱਤੇ ਹਨ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘ ਨੇ ਕਿਸਾਨੀ ਸ਼ੰਘਰਸ ’ਚ ਸ਼ਹੀਦ ਹੋਣ ਵਾਲੇ ਮਿ੍ਰਤਕ ਪਰਿਵਾਰ ਨੂੰ ਭੋਗ ਤੇ 1 ਲੱਖ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਵਲੋਂ ਦੇਣ ਦਾ ਐਲਾਨ ਕੀਤਾ ਗਿਆ। ਮਿ੍ਰਤਕ ਕਿਸਾਨ ਆਪਣੇ ਪਿੱਛੇ ਪਤਨੀ ਅਤੇ ਮੁੰਡਾ,ਕੁੜੀ ਨੂੰ ਛੱਡ ਗਿਆ ਹੈ।

ਇਹ ਵੀ ਪੜ੍ਹੋ:  ਮੰਡੀ ਕਲਾਂ ਦੇ ਨੌਜਵਾਨ ਦੀ ਦਿੱਲੀ ਮੋਰਚੇ ਤੋਂ ਵਾਪਸੀ ਸਮੇਂ ਦਿਲ ਦਾ ਦੌਰਾ ਪੈਣ ਨਾਲ ਮੌਤ

Shyna

This news is Content Editor Shyna