ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀ ਬੱਸ ਸੇਵਾ ਛੇਤੀ ਹੋਵੇਗੀ ਸ਼ੁਰੂ: ਲਾਲਜੀਤ ਭੁੱਲਰ

Wednesday, Apr 27, 2022 - 05:36 PM (IST)

ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀ ਬੱਸ ਸੇਵਾ ਛੇਤੀ ਹੋਵੇਗੀ ਸ਼ੁਰੂ: ਲਾਲਜੀਤ ਭੁੱਲਰ

ਚੰਡੀਗੜ੍ਹ - ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀ ਬੱਸ ਸੇਵਾ ਛੇਤੀ ਮੁੜ ਤੋਂ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੋਵੇਂ ਸਰਕਾਰਾਂ ਦੇ ਮੁੱਖ ਮੰਤਰੀਆਂ ਦਰਮਿਆਨ ਗੱਲਬਾਤ ਉਪਰੰਤ ਟਰਾਂਸਪੋਰਟ ਵਿਭਾਗਾਂ ਦੇ ਸਕੱਤਰ ਪੱਧਰ ਦੀ ਮੀਟਿੰਗ ਦੌਰਾਨ ਇਸ ਮਸਲੇ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ ਹੈ। ਭੁੱਲਰ ਨੇ ਦੱਸਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਕਾਫ਼ੀ ਦੇਰ ਤੋਂ ਲਮਕ ਰਹੇ ਇਸ ਅਹਿਮ ਮੁੱਦੇ ਬਾਰੇ ਜਾਣੂ ਕਰਵਾਇਆ ਸੀ। 

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ

ਇਸ ਨਾਲ ਟਰਾਂਸਪੋਰਟ ਵਿਭਾਗ ਦੀ ਆਮਦਨ ਵਿੱਚ ਜਿੱਥੇ ਸਿੱਧੇ ਤੌਰ 'ਤੇ ਵਾਧਾ ਹੋਣ ਬਾਰੇ ਮੁੱਖ ਮੰਤਰੀ ਨੂੰ ਦੱਸਿਆ, ਉਥੇ ਸਰਕਾਰੀ ਬੱਸਾਂ ਨਾ ਚਲਣ ਕਾਰਨ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਸੂਬੇ ਦੇ ਮੁਸਾਫ਼ਰਾਂ ਦੀ ਕੀਤੀ ਜਾ ਰਹੀ ਲੁੱਟ ਸਬੰਧੀ ਮਾਮਲਾ ਵੀ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ ਇਹ ਮਾਮਲਾ ਚੁੱਕਿਆ ਸੀ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)

ਭੁੱਲਰ ਨੇ ਦੱਸਿਆ ਕਿ ਇਸ ਉਪਰੰਤ ਉਨ੍ਹਾਂ ਨੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਵਿਕਾਸ ਗਰਗ ਨੂੰ ਦਿੱਲੀ ਸਰਕਾਰ ਦੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਕਿਹਾ ਸੀ, ਜਿਸ ਪਿੱਛੋਂ ਅੱਜ ਪੰਜਾਬ ਟਰਾਂਸਪੋਰਟ ਵਿਭਾਗ ਦੇ ਸਕੱਤਰ ਵਿਕਾਸ ਗਰਗ ਵੱਲੋਂ ਦਿੱਲੀ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਸ਼ੀਸ਼ ਕੁੰਦਰਾ ਅਤੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਅਦਾਲਤ ਦੇ ਹੁਕਮਾਂ ਦੀ ਰੌਸ਼ਨੀ ਵਿੱਚ ਵੱਖ-ਵੱਖ ਪਹਿਲੂਆਂ 'ਤੇ ਵਿਚਾਰ-ਚਰਚਾ ਕੀਤੀ ਗਈ।

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਦਿੱਲੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀਆਂ ਬੱਸਾਂ ਵੱਖ-ਵੱਖ ਸ਼ਹਿਰਾਂ ਤੋਂ ਸ਼ੁਰੂ ਨਾਲ ਯਾਤਰੀਆਂ ਨੂੰ ਕਿਫ਼ਾਇਤੀ ਦਰਾਂ 'ਤੇ ਸਫ਼ਰ ਮੁਹੱਈਆ ਕਰਵਾਇਆ ਜਾ ਸਕੇਗਾ। ਇਸੇ ਦੌਰਾਨ ਟਰਾਂਸਪੋਰਟ ਸਕੱਤਰ ਵਿਕਾਸ ਗਰਗ ਨੇ ਦੱਸਿਆ ਕਿ ਦਿੱਲੀ ਸਰਕਾਰ ਦੇ ਪ੍ਰਮੁੱਖ ਸਕੱਤਰ ਅਸ਼ੀਸ਼ ਕੁੰਦਰਾ ਨੇ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿ ਇਸ ਮਸਲੇ ਦਾ ਛੇਤੀ ਹੱਲ ਕੱਢ ਲਿਆ ਜਾਵੇਗਾ ਅਤੇ ਪੰਜਾਬ ਦੀ ਸਰਕਾਰੀ ਬੱਸ ਸਰਵਿਸ ਦਿੱਲੀ ਹਵਾਈ ਅੱਡੇ ਤੱਕ ਚਲ ਸਕੇਗੀ। ਮੀਟਿੰਗ ਦੌਰਾਨ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਸ੍ਰੀ ਵਿਮਲ ਕੁਮਾਰ ਸੇਤੀਆ, ਵਿਸ਼ੇਸ਼ ਕਮਿਸ਼ਨਰ ਦਿੱਲੀ ਓ.ਪੀ. ਮਿਸ਼ਰਾ, ਡਿਪਟੀ ਕਮਿਸ਼ਨਰ ਟਰਾਂਸਪੋਰਟ ਦਿੱਲੀ ਵਿਨੋਦ ਯਾਦਵ ਅਤੇ ਦਿੱਲੀ ਹਵਾਈ ਅੱਡੇ ਦੇ ਅਧਿਕਾਰੀ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਸਕੂਲੋਂ ਬੰਕ ਮਾਰ ਕੇ ਨਹਿਰ ’ਚ ਨਹਾਉਣ ਗਏ 2 ਬੱਚੇ ਡੁੱਬੇ, ਤੀਜੇ ਨੂੰ ਲੋਕਾਂ ਨੇ ਬਚਾਇਆ


author

rajwinder kaur

Content Editor

Related News