ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਸਬੰਧੀ ਕਿਸਾਨਾਂ ਦੇ ਹਰ ਤੌਖ਼ਲੇ ਨੂੰ ਦੂਰ ਕਰੇਗੀ ਪੰਜਾਬ ਸਰਕਾਰ

Saturday, Jan 23, 2021 - 06:07 PM (IST)

ਚੰਡੀਗੜ੍ਹ : ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਜ਼ਮੀਨ ਐਕਵਾਇਰ ਕਰਨ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨਾਂ ਵੱਲੋਂ ਉਠਾਏ ਜਾ ਰਹੇ ਇਤਰਾਜ਼ਾਂ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਉੱਚ ਪੱਧਰੀ ਕਮੇਟੀ ਨੇ ਅੱਜ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਕਰੀਬ 15 ਜ਼ਿਲ੍ਹਿਆਂ ਦੇ ਕਿਸਾਨਾਂ ਨਾਲ ਬੜੇ ਹੀ ਸੁਖਾਵੇਂ ਮਾਹੌਲ ਵਿਚ ਗੱਲਬਾਤ ਕੀਤੀ। ਇੱਥੋਂ ਦੇ ਪੰਜਾਬ ਭਵਨ ਵਿਖੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਬਹੁਤ ਹੀ ਢੁਕਵੇਂ ਮਾਹੌਲ ਵਿਚ ਲੰਮਾ ਸਮਾਂ ਚੱਲੀ ਮੀਟਿੰਗ ਦੌਰਾਨ ਤਿੰਨ ਮੈਂਬਰੀ ਕਮੇਟੀ ਨੇ ਵੱਖੋ-ਵੱਖ ਜ਼ਿਲ੍ਹਿਆਂ ਦੇ ਕਿਸਾਨਾਂ ਨਾਲ ਵੱਖੋ-ਵੱਖ ਗੱਲਬਾਤ ਕੀਤੀ ਅਤੇ ਇਤਰਾਜ਼ ਦਰਜ ਕਰਵਾਏ।

ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਪਿਆਰ ਨਾਲ ਮਨਾਓਗੇ ਤਾਂ ਮੰਨ ਜਾਣਗੇ, ਤੁਸੀਂ ਡਾਂਗ ਚੁੱਕੋਗੇ ਤਾਂ ਉਹ ਵੀ ਚੁੱਕ ਲੈਣਗੇ : ਕੈਪਟਨ

ਇਸ ਸਬੰਧੀ ਗੱਲਬਾਤ ਕਰਦਿਆਂ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕਿਸਾਨਾਂ ਦੇ ਆਪਣੇ ਇਤਰਾਜ਼ ਕਮੇਟੀ ਅੱਗੇ ਦਰਜ ਕਰਵਾ ਦਿੱਤੇ ਹਨ, ਜਿਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਪਟਨ ਸਰਕਾਰ ਕਿਸਾਨਾਂ ਦੀਆਂ ਮੰਗਾਂ ਅਤੇ ਤੌਖ਼ਲਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਕਮੇਟੀ ਦੇ ਚੇਅਰਮੈਨ ਸਿੰਗਲਾ ਤੋਂ ਇਲਾਵਾ ਮੈਂਬਰਾਂ ਵਿਚ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਤੇ ਮੁੜ ਵਸੇਬਾ ਵਿਸ਼ਵਜੀਤ ਖੰਨਾ ਅਤੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਵਿਕਾਸ ਅਨਿਰੁਧ ਤਿਵਾੜੀ ਦੀ ਥਾਂ 'ਤੇ ਵਿਸ਼ੇਸ਼ ਸਕੱਤਰ ਖੇਤੀਬਾੜੀ ਹਰੀਸ਼ ਨਈਅਰ ਸ਼ਾਮਲ ਹੋਏ।

ਇਹ ਵੀ ਪੜ੍ਹੋ : 26 ਜਨਵਰੀ ਦੇ ਟਰੈਕਟਰ ਮਾਰਚ ਲਈ ਪਰਵਾਸੀ ਪੰਜਾਬੀ ਨੇ ਕੀਤਾ ਵੱਡਾ ਐਲਾਨ


Gurminder Singh

Content Editor

Related News