ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੂੰ ਲੈ ਕੇ ਅਹਿਮ ਖ਼ਬਰ, ਗੁਰਦਾਸਪੁਰ ਦੀਆਂ 20 ਪੰਚਾਇਤਾਂ ਨੇ ਪਾਏ ਇਹ ਮਤੇ

Friday, Jun 16, 2023 - 06:30 PM (IST)

ਗੁਰਦਾਸਪੁਰ (ਵਿਨੋਦ)- ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਅਤੇ ਕਿਸਾਨਾਂ ਵੱਲੋਂ ਦਿੱਤੀ ਜਾ ਰਹੀ ਸਹਿਮਤੀ ਸਦਕਾ ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਦੇ ਸਿਰੇ ਚੜ੍ਹਨ ਲਈ ਰਾਹ ਲਗਭਗ ਪੱਧਰਾ ਹੋ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਹੋਰ ਪ੍ਰਸ਼ਾਸਿਨਕ ਅਧਿਕਾਰੀਆਂ ਵੱਲੋਂ ਲਗਾਤਾਰ ਕਿਸਾਨਾਂ, ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਮੀਟਿੰਗਾਂ ਕਰਨ ਮਗਰੋਂ ਕਿਸਾਨਾਂ ਵੱਲੋਂ ਇਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਸਹਿਮਤੀ ਦੇ ਦਿੱਤੀ ਗਈ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਜਿੰਨ੍ਹਾਂ 43 ਪਿੰਡਾਂ ਵਿਚੋਂ ਇਹ ਐਕਸਪ੍ਰੈਸ ਵੇਅ ਲੰਘਣਾ ਹੈ, ਉਨ੍ਹਾਂ ਵਿਚੋਂ 20 ਪੰਚਾਇਤਾਂ ਨੇ ਲਿਖਤੀ ਮਤੇ ਪਾ ਕੇ ਆਪਣੀ ਸਹਿਮਤੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਰਹਿੰਦੀਆਂ ਪੰਚਾਇਤਾਂ ਵੱਲੋਂ ਮਤੇ ਪਾਉਣ ਲਈ ਸਹਿਮਤੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਬਿਜਲੀ ਸਪਲਾਈ ਬੰਦ ਕੀਤੇ ਬਿਨਾਂ ਪੋਲ 'ਤੇ ਚਾੜਿਆ ਲਾਈਨਮੈਨ, ਉਹੀ ਹੋਇਆ ਜਿਸਦਾ ਡਰ ਸੀ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਕਿਸਾਨ ਯੂਨੀਅਨਾਂ ਦੇ ਆਗੂਆਂ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਹੈ, ਜਿਸ ਦਾ ਕਿਸਾਨਾਂ ਵੱਲੋਂ ਇਸ ਪ੍ਰੋਜੈਕਟ ਸਬੰਧੀ ਹਾਂ-ਪੱਖੀ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵਿਚ ਇਸ ਗੱਲ ਲਈ ਵੀ ਸਹਿਮਤੀ ਬਣੀ ਹੈ ਕਿ ਜੇਕਰ ਕਿਸੇ ਨੂੰ ਜ਼ਮੀਨ ਦੇ ਮਿਲ ਰਹੇ ਮੁਆਵਜ਼ੇ ਦੇ ਰੇਟ ਸਬੰਧੀ ਕੋਈ ਇਤਰਾਜ਼ ਹੈ ਤਾਂ ਉਹ ਆਰਬ੍ਰੀਟ੍ਰੇਸ਼ਨ ਜ਼ਰੀਏ ਆਪਣੀ ਅਪੀਲ ਦਾਇਰ ਕਰਨਗੇ ਅਤੇ ਇਸ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਸਹਾਇਤਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਤੇਜ਼ ਮੀਂਹ ਤੇ ਤੂਫ਼ਾਨ ਨੇ ਤੋੜਿਆ 53 ਸਾਲਾਂ ਦਾ ਰਿਕਾਰਡ, ਥਾਂ-ਥਾਂ ’ਤੇ ਡਿੱਗੇ ਦਰੱਖਤ ਅਤੇ ਬਿਜਲੀ ਦੇ ਖੰਬੇ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਉਹ ਖੁਦ ਪਿੰਡਾਂ 'ਚ ਕਿਸਾਨਾਂ ਨੂੰ ਜਾ ਕੇ ਮਿਲ ਰਹੇ ਹਨ ਅਤੇ ਕਿਸਾਨਾਂ ਦੇ ਜੋ ਤੌਖਲੇ ਹਨ ਉਨ੍ਹਾਂ ਨੂੰ ਦੂਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ 20 ਪੰਚਾਇਤਾਂ ਨੇ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਦੇ ਹੱਕ ਵਿੱਚ ਲਿਖਤੀ ਮਤੇ ਪਾਏ ਹਨ ਅਤੇ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਨੇ ਇਹ ਗੱਲ ਕਹੀ ਹੈ ਕਿ ਉਨ੍ਹਾਂ ਨੂੰ ਦਿੱਲੀ-ਕਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਦੇਣ ਵਿੱਚ ਕੋਈ ਇਤਰਾਜ਼ ਨਹੀਂ ਹੈ। ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਜ਼ਮੀਨ ਐਕਵਾਇਰ ਕਰਨ ਸਮੇਂ ਜੇਕਰ ਕੋਈ ਵਿਅਕਤੀ ਬਾਹਰੋਂ ਆ ਕੇ ਦਖ਼ਲ ਦੇਵੇਗਾ ਤਾਂ ਉਹ ਉਨ੍ਹਾਂ ਵਿਅਕਤੀਆਂ ਦਾ ਵਿਰੋਧ ਕਰਨਗੇ।

ਇਹ ਵੀ ਪੜ੍ਹੋ-  ਪਤਨੀ ਦੇ ਨਾਜਾਇਜ਼ ਸਬੰਧਾਂ ਦੇ ਸ਼ੱਕ ਨੇ ਉਜਾੜਿਆ ਪਰਿਵਾਰ, ਪਤੀ ਦੀ ਦਰਦਨਾਕ ਮੌਤ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਦਾ ਜ਼ਿਲ੍ਹਾ ਗੁਰਦਾਸਪੁਰ ਵਿਚੋਂ ਲੰਘਣਾ ਜ਼ਿਲ੍ਹੇ ਲਈ ਬਹੁਤ ਫ਼ਾਇਦੇਮੰਦ ਹੈ ਅਤੇ ਇਹ ਪ੍ਰੋਜੈਕਟ ਜ਼ਿਲ੍ਹੇ ਦੀ ਤਰੱਕੀ ਅਤੇ ਵਿਕਾਸ ਲਈ ਨਵੇਂ ਦਰਵਾਜ਼ੇ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਕਿਸਾਨ ਖੁਦ ਵੀ ਅੱਗੇ ਆ ਰਹੇ ਹਨ ਅਤੇ ਜੇਕਰ ਫਿਰ ਵੀ ਕਿਸੇ ਕਿਸਾਨ ਦੇ ਕੋਈ ਤੌਖਲੇ ਹੋਣ ਤਾਂ ਉਨ੍ਹਾਂ ਨਾਲ ਗੱਲ-ਬਾਤ ਲਈ ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਹਾਜ਼ਰ ਹੈ।

ਇਹ ਵੀ ਪੜ੍ਹੋ- ਮੋਗਾ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਪੁਆਏ ਵੈਣ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਹੋਈ ਦਰਦਨਾਕ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News