ਦੁਖਦਾਇਕ ਖ਼ਬਰ: ਦਿੱਲੀ ਕਿਸਾਨ ਮੋਰਚੇ ਤੋਂ ਪਰਤੀ ਬਜ਼ੁਰਗ ਬੀਬੀ ਦੀ ਮੌਤ

Sunday, Mar 21, 2021 - 07:44 PM (IST)

ਦੁਖਦਾਇਕ ਖ਼ਬਰ: ਦਿੱਲੀ ਕਿਸਾਨ ਮੋਰਚੇ ਤੋਂ ਪਰਤੀ ਬਜ਼ੁਰਗ ਬੀਬੀ ਦੀ ਮੌਤ

ਬਾਲਿਆਂਵਾਲੀ (ਸ਼ੇਖਰ): ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ਤੋਂ ਵਾਪਸ ਪਰਤੀ ਢੱਡੇ ਪਿੰਡ ਦੀ ਇਕ ਬਜ਼ੁਰਗ ਬੀਬੀ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਪਿੰਡ ਦੇ ਸਰਪੰਚ ਹਰਬੰਸ ਸਿੰਘ ਢੱਡੇ ਨੇ ਦੱਸਿਆ ਕੇ ਗੁਰਮੇਲ ਕੌਰ (75) ਪਤਨੀ ਹਾਕਮ ਸਿੰਘ 8 ਮਾਰਚ ਨੂੰ ਮਹਿਲਾ ਦਿਵਸ ਮਨਾਉਣ ਲਈ ਪਿੰਡ ਵਾਸੀਆਂ ਨਾਲ ਦਿੱਲੀ ਮੋਰਚੇ 'ਤੇ ਗਈ ਸੀ। ਇਸ ਦੌਰਾਨ ਉੱਥੇ ਰਹਿੰਦਿਆਂ ਕੁਝ ਦਿਨ ਪਹਿਲਾਂ ਉਸ ਦੀ ਸਿਹਤ ਵਿਗੜ ਗਈ।

ਇਹ ਵੀ ਪੜ੍ਹੋ: 2022 ’ਚ ਪੰਜਾਬ ’ਚ ‘ਆਪ’ ਨੂੰ ਜਿਤਾਓ, 2024 ’ਚ ਕੇਜਰੀਵਾਲ ਬਣਨਗੇ ਪ੍ਰਧਾਨ ਮੰਤਰੀ : ਬਲਜਿੰਦਰ ਕੌਰ

18 ਮਾਰਚ ਨੂੰ ਗੁਰਮੇਲ ਕੌਰ ਨੂੰ ਵਾਪਸ ਪਿੰਡ ਲਿਆਂਦਾ ਗਿਆ ਅਤੇ ਕਈ ਨਿੱਜੀ ਹਸਪਤਾਲਾਂ ਤੋਂ ਇਲਾਜ ਕਰਵਾਇਆ ਗਿਆ ਪਰ ਕੋਈ ਅਸਰ ਨਹੀਂ ਹੋਇਆ। ਬੀਤੀ ਸ਼ਾਮ ਬੀਬੀ ਗੁਰਮੇਲ ਕੌਰ ਦਾ ਦਿਹਾਂਤ ਹੋ ਗਿਆ ਹੈ। ਇਸ ਸਬੰਧੀ ਕਿਸਾਨ ਆਗੂਆਂ ਨੇ ਉਕਤ ਬਜ਼ੁਰਗ ਬੀਬੀ ਨੂੰ ਸ਼ਹੀਦ ਦਾ ਦਰਜਾ ਦਿੰਦਿਆਂ ਪਰਿਵਾਰ ਦੇ ਇਕ ਮੈਂਬਰ ਲਈ ਸਰਕਾਰੀ ਨੌਕਰੀ ਅਤੇ 10 ਲੱਖ ਰੁਪਏ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ। ਜੈਅਮਨਦੀਪ ਸਿੰਘ ਨਾਇਬ ਤਹਿਸੀਲਦਾਰ ਬਾਲਿਆਂਵਾਲੀ ਵਲੋਂ ਆਰਥਿਕ ਸਹਾਇਤਾ ਦਾ ਭਰੋਸਾ ਦੇਣ ਮਗਰੋਂ ਅੱਜ ਬਾਅਦ ਦੁਪਹਿਰ ਗੁਰਮੇਲ ਕੌਰ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿਚ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਬਾਘਾਪੁਰਾਣਾ ’ਚ ‘ਆਪ’ ਦਾ ਕਿਸਾਨ ਮਹਾ-ਸੰਮੇਲਨ, ਕੈਪਟਨ ਤੇ ਅਕਾਲੀਆਂ ਨੂੰ ਰਗੜੇ


author

Shyna

Content Editor

Related News