ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਨੂੰ ਲੈ ਕੇ ਦਿੱਲੀ ਤੇ ਮਹਾਰਾਸ਼ਟਰ ਪੁਲਸ ਕਰੇਗੀ ਪ੍ਰੈੱਸ ਕਾਨਫਰੰਸ

Wednesday, Jun 08, 2022 - 06:49 PM (IST)

ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਨੂੰ ਲੈ ਕੇ ਦਿੱਲੀ ਤੇ ਮਹਾਰਾਸ਼ਟਰ ਪੁਲਸ ਕਰੇਗੀ ਪ੍ਰੈੱਸ ਕਾਨਫਰੰਸ

ਨਵੀਂ ਦਿੱਲੀ-ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ ਲੈ ਕੇ ਦੋਸ਼ੀਆਂ ਦੀ ਪੰਜਾਬ ਪੁਲਸ ਦੇ ਨਾਲ-ਨਾਲ ਹੋਰ ਸੂਬਿਆਂ ਦੀ ਪੁਲਸ ਵੱਲੋਂ ਗ੍ਰਿਫ਼ਤਾਰੀਆਂ ਲਗਾਤਾਰ ਜਾਰੀ ਹਨ। ਦੱਸ ਦੇਈਏ ਕਿ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਅੱਜ ਪੁਣੇ ਪੁਲਸ ਨੇ ਵੀ ਇਕ ਸ਼ੂਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਮੱਦੇਨਜ਼ਰ ਅੱਜ ਸ਼ਾਮ ਦਿੱਲੀ ਪੁਲਸ ਅਤੇ ਮਹਾਰਾਸ਼ਟਰ ਪੁਲਸ ਦੀ ਜੁਆਇੰਟ ਪ੍ਰੈੱਸ ਕਾਨਫਰੰਸ ਹੋਣ ਜਾ ਰਹੀ ਹੈ, ਜਿਸ 'ਚ ਸਿੱਧੂ ਮੂਸੇਵਾਲੇ ਕਤਲਕਾਂਡ 'ਚ ਵੱਡੇ ਖੁਲਾਸੇ ਹੋ ਸਕਦੇ ਹਨ।

ਇਹ ਵੀ ਪੜ੍ਹੋ : ਆਪਣਾ ਖੂਨ ਵਹਾ ਦਿਆਂਗੀ ਪਰ ਬੰਗਾਲ ਦੀ ਵੰਡ ਕਦੇ ਵੀ ਨਹੀਂ ਹੋਣ ਦਿਆਂਗੀ : ਮਮਤਾ

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ 'ਚ ਸ਼ਾਮਲ ਸ਼ੂਟਰਾਂ ਦੇ ਤਾਰ ਪੰਜਾਬ, ਦਿੱਲੀ ਅਤੇ ਮਹਾਰਾਸ਼ਟਰ ਨਾਲ ਜੁੜਦੇ ਨਜ਼ਰ ਆ ਰਹੇ ਹਨ। ਅੱਜ ਇਸ ਸਬੰਧ 'ਚ ਪੁਣੇ ਤੋਂ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਥੇ ਦਿੱਲੀ ਪੁਲਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ 'ਤੇ ਲਿਆ ਗਿਆ ਹੈ। ਇਸ ਕਤਲਕਾਂਡ 'ਚ ਰੋਜ਼ਾਨਾ ਨਵੇਂ ਖੁਲਾਸੇ ਸਾਹਮਣੇ ਆ ਰਹੇ ਹਨ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Karan Kumar

Content Editor

Related News