ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

Friday, Feb 12, 2021 - 03:34 PM (IST)

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ (ਸੁਮਿਤ) - ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਅੰਮ੍ਰਿਤਸਰ ’ਚ ਕਿਸੇ ਪਰਿਵਾਰਿਕ ਫੰਕਸ਼ਨ ’ਚ ਸ਼ਿਰਕਤ ਕਰਨ ਲਈ ਪਹੁੰਚੇ। ਗੁਰੂ ਨਗਰੀ ’ਚ ਪਹੁੰਚਦੇ ਸਾਰ ਉਹ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਨਤਮਸਤਕ ਹੋਏ, ਜਿਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਅੰਮ੍ਰਿਤਸਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਸਭ ਤੋਂ ਪਹਿਲਾਂ ਦਿੱਲੀ ’ਚ ਕੀਤੇ ਕੰਮਾਂ ਨੂੰ ਦਰਸਾਉਂਦੇ ਹੋਏ ਪੰਜਾਬ ’ਚ ਮਿਉਂਸਿਪਲ ਕਾਰਪੋਰੇਸ਼ਨ ਲੋਕਲ ਬਾਡੀ ਦੀਆਂ ਚੋਣਾਂ ਜਿੱਤਣ ਦੀ  ਗੱਲ ਕੀਤੀ।

ਪੜ੍ਹੋ ਇਹ ਵੀ ਖ਼ਬਰ - ਕਿਸਾਨ ਅੰਦੋਲਨ ’ਚ ਮਰੇ ਮੋਗਾ ਦੇ ਕਿਸਾਨ ਦਾ ਸਸਕਾਰ ਕਰਨ ਤੋਂ ਇਨਕਾਰ,ਪਰਿਵਾਰ ਨੇ ਰੱਖੀ ਇਹ ਸ਼ਰਤ

ਉਨ੍ਹਾਂ ਕਿਹਾ ਕਿ ਦਿੱਲੀ ਵਿਚ ਲੋਕਾਂ ਨੇ ਕਾਂਗਰਸ ਅਤੇ ਬੀਜੇਪੀ ਪਾਰਟੀ, ਦੋਵਾਂ ਦਾ ਕੰਮ ਦੇਖਦੇ ਹੋਏ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ। ਹੁਣ ਲੋਕ ਸਿਰਫ਼ ਆਮ ਆਦਮੀ ਪਾਰਟੀ ’ਤੇ ਹੀ ਭਰੋਸਾ ਕਰਦੇ ਹਨ। ਕਿਸਾਨਾਂ ਦੇ ਮੁੱਦੇ ’ਤੇ ਬੋਲਦੇ ਹੋਏ ਮਨੀਸ਼ ਸਿਸੋਦੀਆ ਜੀ ਨੇ ਕਿਹਾ ਕਿ ਕਿਸਾਨਾਂ ਨੂੰ ਨਾ ਹੀ ਕੇਂਦਰ ਸਰਕਾਰ ਅਤੇ ਨਾ ਹੀ ਪੰਜਾਬ ਸਰਕਾਰ ਕੋਈ ਫ਼ਾਇਦਾ ਪਹੁੰਚਾਉਣਾ ਚਾਹੁੰਦੀ ਹੈ। ਇਸ ਲਈ ਅੱਜ ਵੀ ਕਿਸਾਨ ਸੜਕਾਂ ’ਤੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਹਨ। ਖੇਤੀ ਕਾਨੂੰਨਾਂ ਸਬੰਧੀ ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਲਈ ਨਹੀਂ ਸਗੋਂ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਲਿਆਂਦੇ ਗਏ ਹਨ।

ਪੜ੍ਹੋ ਇਹ ਵੀ ਖ਼ਬਰ - ਕਲਯੁੱਗੀ ਪਤੀ ਦਾ ਕਾਰਾ: ਪਤਨੀ ਦੇ ਸਿਰ ’ਚ ਘੋਟਣਾ ਮਾਰ ਕੀਤਾ ਕਤਲ, ਪਿੱਛੋਂ ਖੁਰਦ-ਬੁਰਦ ਕੀਤੀ ਲਾਸ਼

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਮੋਦੀ ਦੇ ਵਿਚਕਾਰ ਗਹਿਰੀ ਦੋਸਤੀ ਹੈ, ਜਿਸ ਕਰਕੇ ਕਿਸਾਨਾਂ ਦੇ ਬਿੱਲ ਰੱਦ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਦਿੱਲੀ ਵਿਖੇ ਕਿਸਾਨ ਟਰੈਕਟਰ ਪਰੇਡ ਮੌਕੇ ਲਾਲ ਕਿਲੇ ’ਤੇ ਹੋਈ ਹਿੰਸਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਵਰਕਰ ਵੀ ਮੌਜੂਦ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ, ਜੋ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਚੈਟ ਵਾਇਰਲ ਹੋਈ ਸੀ, ਉਸ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਉਹ ਫੇਕ ਹੈ।

ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ : ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਕਰਵਾਉਣਾ ਜ਼ਰੂਰੀ


author

rajwinder kaur

Content Editor

Related News