ਦਿੱਲੀ ਜਾ ਰਹੇ ਜਥੇ ''ਚ ਸ਼ਾਮਲ ਮਾਨਸਾ ਜ਼ਿਲ੍ਹੇ ਦੇ ਕਿਸਾਨ ਦੀ ਮੌਤ
Friday, Nov 27, 2020 - 06:06 PM (IST)
ਮਾਨਸਾ (ਅਮਰੀਜਤ ਚਾਹਲ,ਸੰਦੀਪ ਮਿੱਤਲ): ਕੇਂਦਰ ਸਰਕਾਰ ਵੱਲੋਂ ਲਿਆਦੇਂ ਖੇਤੀ ਸਬੰਧੀ ਕਾਨੂੰਨਾਂ ਦੇ ਵਿਰੋਧ 'ਚ ਹਰਿਆਣਾ ਰਸਤਿਓ ਦਿੱਲੀ ਜਾ ਰਹੇ ਮਾਨਸਾ ਜ਼ਿਲ੍ਹੇ ਦੇ ਕਿਸਾਨ ਜਥੇ 'ਚ ਸ਼ਾਮਲ ਪਿੰਡ ਖਿਆਲੀ ਚਹਿਲਾਂਵਾਲੀ ਦੇ ਇਕ ਕਿਸਾਨ ਦੀ ਸੜਕ ਦੁਰਘਨਾ 'ਚ ਮੌਤ ਅਤੇ ਇਕ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ।ਜਾਣਕਾਰੀ ਮੁਤਾਬਕ ਸਵੇਰੇ 4 ਵਜੇ ਦੇ ਕਰੀਬ ਹਰਿਆਣਾ ਦੇ ਰੋਹਤਕ ਅਤੇ ਹਾਂਸੀ ਦੇ ਵਿਚਕਾਰ ਪਿੰਡ ਮੁਢਾਲ ਕੋਲ ਆਪਣੇ ਟਰੈਕਟਰ ਟਰਾਲੀ ਰਾਹੀ ਅੱਗੇ ਵਧ ਰਹੇ ਸਨ ਤਾਂ ਇਕ ਟਰਾਲੇ ਨੇ ਪਿੱਛੋਂ ਇਸ ਵਾਹਨ ਨੂੰ ਟੱਕਰ ਮਾਰ ਦਿੱਤੀ ਜਿਸਦੇ ਸਿੱਟੇ ਵਜੋਂ ਕਿਸਾਨ ਧੰਨਾ ਸਿੰਘ (45) ਪੁੱਤਰ ਗੁਰਜੰਟ ਸਿੰਘ ਖਿਆਲੀ ਚਹਿਲਾਂ ਵਾਲੀ (ਮਾਨਸਾ) ਦੀ ਮੌਤ ਹੋ ਗਈ ਜਦਕਿ ਇਸੇ ਪਿੰਡ ਦਾ ਇਕ ਹੋਰ ਨੌਜਵਾਨ ਤਜਿੰਦਰ ਸਿੰਘ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: ਸੜਕ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਸਕੇ ਭੈਣ ਭਰਾ ਦੀ ਹੋਈ
ਉੱਥੇ ਹੀ ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਧੰਨਾ ਸਿੰਘ ਦਾ ਸਾਰਾ ਕਰਜ਼ਾ ਮੁਆਫ ਕਰਕੇ ਪਰਿਵਾਰ ਨੂੰ 20 ਲੱਖ ਰੁਪਏ ਦੀ ਮਦਦ ਰਾਸ਼ੀ ਦਿੱਤੀ ਜਾਵੇ। ਨਾਲ ਹੀ ਮ੍ਰਿਤਕ ਧੰਨਾ ਸਿੰਘ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲ ਸਕੇ।ਤੁਹਾਨੂੰ ਦੱਸ ਦੇਈਏ ਕਿ ਮ੍ਰਿਤਕ ਧੰਨਾ ਸਿੰਘ ਮਾਨਸਾ ਦੇ ਪਿੰਡ ਖਿਆਲੀ ਚਹਿਲਾਂਵਾਲੀ ਦਾ ਵਸਨੀਕ ਹੈ, ਜੋ ਕੇਂਦਰ ਸਰਕਾਰ ਦੇ ਕਿਸਾਨ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਪਣੇ ਟਰੈਕਟਰ ਟਰਾਲੀ 'ਚ ਦਿੱਲੀ ਜਾ ਰਿਹਾ ਸੀ।
ਇਹ ਵੀ ਪੜ੍ਹੋ: ਜੰਤਰ-ਮੰਤਰ ਧਰਨਾ ਦੇਣ ਪਹੁੰਚੇ ਪਰਮਿੰਦਰ ਢੀਂਡਸਾ ਤੇ ਸੁਖਪਾਲ ਖਹਿਰਾ ਲਏ ਹਿਰਾਸਤ 'ਚ