ਦਿੱਲੀ ਮੋਰਚੇ ’ਚ ਬੀਮਾਰ ਹੋਣ ’ਤੇ ਪਿੰਡ ਪਰਤੇ ਕਿਸਾਨ ਆਗੂ ਕਸ਼ਮੀਰ ਸਿੰਘ ਪੰਡੋਰੀ ਰਣ ਸਿੰਘ ਦੀ ਮੌਤ

04/13/2021 11:54:04 AM

ਤਰਨਤਾਰਨ (ਆਹਲੂਵਾਲੀਆ) - ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਸਿੰਘੂ ਬਾਰਡਰ ਦਿੱਲੀ ਵਿਖੇ ਪਿਛਲੇ ਸਾਢੇ ਚਾਰ ਮਹੀਨੇ ਤੋਂ ਲਗਾਤਾਰ ਸੰਘਰਸ਼ ਜਾਰੀ ਹੈ। ਹਜ਼ਾਰਾਂ ਕਿਸਾਨ-ਮਜ਼ਦੂਰ ਨੌਜਵਾਨ ਅਤੇ ਬੀਬੀਆਂ ਸੰਘਰਸ਼ ਦੇ ਮੁੱਢਲੇ ਦਿਨਾਂ ਤੋਂ ਮੋਰਚੇ ਵਿਚ ਡਟੇ ਹੋਏ ਹਨ, ਜਿੰਨ੍ਹਾਂ ਵਿਚੋਂ ਇਕ ਤਰਨਤਾਰਨ ਦਾ ਕਿਸਾਨ ਕਸ਼ਮੀਰ ਸਿੰਘ ਪਿੰਡ ਪੰਡੋਰੀ ਰਣ ਸਿੰਘ ਵੀ ਸੀ। ਉਕਤ ਕਿਸਾਨ ਨਵੰਬਰ ਮਹੀਨੇ ਤੋਂ ਲਗਾਤਾਰ ਇਸ ਸੰਘਰਸ਼ ਦਾ ਹਿੱਸਾ ਬਣੇ ਹੋਏ ਸਨ। 

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਪੜ੍ਹੋ ਇਹ ਵੀ ਖਬਰ - ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ

ਕਿਸਾਨ ਦੀ ਤਬੀਅਤ ਖਰਾਬ ਹੋਣ ਕਾਰਨ ਉੱਥੋਂ ਮੁੱਢਲੀ ਸਿਹਤ ਸਹੂਲਤ ਦਿਵਾਉਣ ਤੋਂ ਬਾਅਦ ਉਨ੍ਹਾਂ ਦੇ ਸਾਥੀਆਂ ਨੇ ਉਨ੍ਹਾਂ ਨੂੰ ਪਿੰਡ ਲੈ ਆਉਂਦਾ, ਜਿੱਥੇ ਕੁਝ ਦਿਨ ਬੀਮਾਰ ਰਹਿਣ ਉਪਰੰਤ ਸੋਮਵਾਰ ਤੜਕੇ ਉਨ੍ਹਾਂ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਕਿਸਾਨ-ਮਜ਼ਦੂਰ ਯੂਨੀਅਨ ਆਗੂ ਹਰਪ੍ਰੀਤ ਸਿੰਘ ਸਿਧਵਾਂ ਨੇ ਦੱਸਿਆ ਕਿ ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਆਗੂ, ਪਿੰਡ ਅਤੇ ਇਲਾਕਾ ਨਿਵਾਸੀ ਸ਼ਾਮਲ ਹੋਏ। ਕਿਸਾਨ ਆਗੂ ਨੂੰ ਇਨਕਲਾਬੀ ਰਹੁ-ਰੀਤਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ।

ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ

ਪੜ੍ਹੋ ਇਹ ਵੀ ਖਬਰ - ਵੱਡੀ ਖ਼ਬਰ : ਟਿਕਰੀ ਬਾਰਡਰ ‘ਤੇ ਪਿੰਡ ਢਿੱਲਵਾਂ ਦੇ ਕਿਸਾਨ ਦਾ ਦੋਸਤ ਵਲੋਂ ਕਤਲ


rajwinder kaur

Content Editor

Related News