ਦੁਖਦਾਇਕ ਖ਼ਬਰ: ਦਿੱਲੀ ਅੰਦੋਲਨ ’ਚ ਅਹਿਮ ਭੂਮਿਕਾ ਨਿਭਾਅ ਰਹੇ ਨੌਜਵਾਨ ਕਿਸਾਨ ਆਗੂ ਦੀ ਮੌਤ

Sunday, Oct 03, 2021 - 06:00 PM (IST)

ਦੁਖਦਾਇਕ ਖ਼ਬਰ: ਦਿੱਲੀ ਅੰਦੋਲਨ ’ਚ ਅਹਿਮ ਭੂਮਿਕਾ ਨਿਭਾਅ ਰਹੇ ਨੌਜਵਾਨ ਕਿਸਾਨ ਆਗੂ ਦੀ ਮੌਤ

ਚੀਮਾ ਮੰਡੀ (ਦਲਜੀਤ ਸਿੰਘ ਬੇਦੀ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਪਿਛਲੇ ਸਾਲ ਤੋਂ ਲਗਾਤਾਰ ਦਿੱਲੀ ਦੇ ਬਾਰਡਰਾਂ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਲਗਾਤਾਰ ਅਹਿਮ ਜ਼ਿੰਮੇਵਾਰੀ ਨਿਭਾਉਂਦੇ ਆ ਰਹੇ ਸ਼ਾਹਪੁਰ ਕਲਾਂ ਦੇ ਨੌਜਵਾਨ ਕਿਸਾਨ ਆਗੂ ਅਮਨਦੀਪ ਸਿੰਘ (ਅਮਨਾ) ਦੀ ਮੌਤ ਦੀ ਖ਼ਬਰ ਫੈਲਦਿਆਂ ਹੀ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ :   ਕ੍ਰਿਕਟ ਖੇਡਦੇ ਸਮੇਂ 15 ਸਾਲਾ ਬੱਚੇ ਦੀ ਕਰੰਟ ਲੱਗਣ ਨਾਲ ਮੌਤ, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਇਸ ਸੰਬੰਧੀ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਜ਼ਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਅਤੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਸ਼ਾਹਪੁਰ ਕਲਾਂ ਨੇ ਦੱਸਿਆ ਕਿ ਅਮਨਦੀਪ ਸਿੰਘ ਸ਼ਾਹਪੁਰ ਕਲਾਂ ਕਿਸਾਨ ਜਥੇਬੰਦੀ ਸਿੱਧੂਪੁਰ ਵੱਲੋਂ ਸ਼ਾਹਪੁਰ ਕਲਾਂ ਦੀ ਇਕਾਈ ਦਾ ਪ੍ਰਧਾਨ ਸੀ ਜੋ ਕਿ ਦਿੱਲੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ’ਚ ਅਹਿਮ ਭੂਮਿਕਾ ਨਿਭਾਉਣ ਤੋਂ ਇਲਾਵਾ ਕਿਸਾਨਾਂ ਨੂੰ ਲਾਮਬੰਦ ਕਰਕੇ ਦਿੱਲੀ ਅੰਦੋਲਨ ’ਚ ਸ਼ਮੂਲੀਅਤ ਕਰਨ ਲਈ ਲੈ ਕੇ ਲਗਾਤਾਰ ਜਾ ਰਿਹਾ ਸੀ।

ਇਹ ਵੀ ਪੜ੍ਹੋ :  ਬਦਲੇਖੋਰੀ ਨਾਲ ਕਿਸਾਨਾਂ ਨੂੰ ਖੱਜਲ ਕਰ ਰਹੀਆਂ ਹਨ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ: ਭਗਵੰਤ ਮਾਨ

ਕਿਸਾਨ ਆਗੂਆਂ ਨੇ ਦੱਸਿਆ ਕਿ ਅਮਨਦੀਪ ਸਿੰਘ ਹੁਣ ਵੀ ਲਗਾਤਾਰ ਦਿੱਲੀ ਕਿਸਾਨ ਅੰਦੋਲਨ ਵਿੱਚ ਹੀ ਹਾਜ਼ਰ ਰਹਿੰਦਾ ਸੀ , ਦਿੱਲੀ ਅੰਦੋਲਨ ਅਮਨਦੀਪ ਸਿੰਘ ਦੀ ਸਿਹਤ ਖ਼ਰਾਬ ਹੋਣ ਕਾਰਨ ਨਾਲ ਦੇ ਕਿਸਾਨਾਂ ਨੇ ਅਮਨਦੀਪ ਸਿੰਘ ਨੂੰ ਦਵਾਈ ਲੈਣ ਤੇ ਕੁਝ ਦਿਨ ਆਰਾਮ ਕਰਨ ਦੀ ਸਲਾਹ ਦਿੰਦਿਆਂ ਪਿੰਡ ਭੇਜ ਦਿੱਤਾ ਅਤੇ ਪਿੰਡ ਆਉਂਦਿਆਂ ਹੀ ਅਗਲੇ ਦਿਨ ਅਮਨਦੀਪ ਸਿੰਘ ਦੀ ਸਿਹਤ ਕੁਝ ਜ਼ਿਆਦਾ ਖ਼ਰਾਬ ਹੋ ਗਈ ਅਤੇ ਕੁਝ ਹੀ ਸਮੇਂ ’ਚ ਅਮਨਦੀਪ ਸਿੰਘ ਦੀ ਅਚਾਨਕ ਮੌਤ ਹੋ ਗਈ ਹੈ।ਕਿਸਾਨੀ ਸੰਘਰਸ਼ ਵਿੱਚ ਅਮਨਦੀਪ ਸਿੰਘ ਵੱਲੋਂ ਅਹਿਮ ਜ਼ਿੰਮੇਵਾਰੀ ਨਿਭਾਉਂਦੇ ਹੋਏ ਪਾਏ ਚੰਗੇਰੇ ਯੋਗਦਾਨ ਕਰਕੇ ਉਨ੍ਹਾਂ ਦੀ ਮ੍ਰਿਤਕ ਦੇਹ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਕਿਸਾਨੀ ਝੰਡਾ ਪਾ ਕੇ ਸ਼ਰਧਾਂਜਲੀ ਦਿੱਤੀ ਗਈ ਤੇ ਨਮ ਅੱਖਾਂ ਨਾਲ ਉਨ੍ਹਾਂ ਦਾ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਸੰਸਕਾਰ ਕੀਤਾ ਗਿਆ।

ਇਹ ਵੀ ਪੜ੍ਹੋ : ਸਿੱਧੂ ਦੇ ਸਮਰਥਨ 'ਚ ਰਜ਼ੀਆ ਸੁਲਤਾਨਾ ਵੱਲੋਂ ਦਿੱਤੇ ਅਸਤੀਫ਼ੇ ਨੂੰ ਲੈ ਕੇ ਦਵੰਦ ਬਰਕਰਾਰ

ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਸੋਮਾ ,ਸੁਰਜੀਤ ਸਿੰਘ ਭਾਦਸੋਂ ਜ਼ਿਲ੍ਹਾ ਪ੍ਰਧਾਨ ਸੰਗਰੂਰ ,ਗੁਰਮੇਲ ਸਿੰਘ ਖਜ਼ਾਨਚੀ,ਗਰਮੇਲ ਸਿੰਘ ਸ਼ਾਹਪੁਰ ਕਲਾਂ ਪ੍ਰਧਾਨ, ਭੋਲਾ ਸਿੰਘ ਸਕੇਟਰੀ ,ਭਾਨ ਸਿੰਘ, ਨਛੱਤਰ ਸਿੰਘ ਨੇ ਪੰਜਾਬ ਸਰਕਾਰ ਤੋਂ ਅਮਨਦੀਪ ਸਿੰਘ ਵੱਲੋਂ ਕਿਸਾਨੀ ਸੰਘਰਸ਼ ਵਿੱਚ ਪਾਏ ਯੋਗਦਾਨ ਬਦਲੇ ਉਨ੍ਹਾਂ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਐਲਾਨ ਕੀਤੀ ਆਰਥਿਕ ਸਹਾਇਤਾ ਦੇ ਨਾਲ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਅਸਤੀਫ਼ੇ ਮਗਰੋਂ ਕੈਪਟਨ ਦੀਆਂ ਕਾਰਵਾਈਆਂ ਤੋਂ ਕਿਸਾਨ ਆਗੂ ਨਾਖ਼ੁਸ਼, ਲਾਏ ਵੱਡੇ ਇਲਜ਼ਾਮ


author

Shyna

Content Editor

Related News