ਕਿਸਾਨਾਂ ਦੇ ਪੁੱਤਾਂ ਨੇ ਮੋਢਿਆਂ ''ਤੇ ਚੁੱਕੀ ਖੇਤਾਂ ਦੀ ਜ਼ਿੰਮੇਵਾਰੀ,ਕਿਹਾ-ਬਾਪੂ ਤੁਸੀਂ ਦਿੱਲੀ ਸਾਂਭੋ

Wednesday, Dec 02, 2020 - 06:37 PM (IST)

ਕਿਸਾਨਾਂ ਦੇ ਪੁੱਤਾਂ ਨੇ ਮੋਢਿਆਂ ''ਤੇ ਚੁੱਕੀ ਖੇਤਾਂ ਦੀ ਜ਼ਿੰਮੇਵਾਰੀ,ਕਿਹਾ-ਬਾਪੂ ਤੁਸੀਂ ਦਿੱਲੀ ਸਾਂਭੋ

ਚੰਡੀਗ਼ੜ੍ਹ (ਬਿਊਰੋ) - ਕੇਂਦਰ ਦੀ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਸੜਕਾਂ ’ਤੇ ਡੱਟ ਕੇ ਲਗਾਤਾਰ ਧਰਨਾ-ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਅੰਦੋਲਨ ਦਾ ਅੱਜ 7ਵਾਂ ਦਿਨ ਹੈ ਅਤੇ ਹੁਣ ਵੀ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਵੱਡੀ ਗਿਣਤੀ ’ਚ ਡਟੇ ਹੋਏ ਹਨ। ਹਰਿਆਣਾ ਅਤੇ ਦਿੱਲੀ ਬਾਰਡਰ 'ਤੇ ਬੈਠੇ ਕਈ ਕਿਸਾਨਾਂ 'ਤੇ ਹੁਣ ਤਕ ਕਈ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਕਿਸਾਨਾਂ ਦੇ ਸਮਰਥਨ 'ਚ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਈ ਸੀਨੀਅਰ ਅਤੇ ਜੂਨੀਅਰ ਵਕੀਲ ਵੀ ਅੱਗੇ ਆ ਗਏ ਹਨ। ਇਸ ਤੋਂ ਇਲਾਵਾ ਪੰਜਾਬੀ ਗਾਇਕ ਅਤੇ ਕਲਾਕਾਰ ਵੀ ਕਿਸਾਨ ਅੰਦੋਲਨ ’ਚ ਕਿਸਾਨਾਂ ਦਾ ਪੂਰਾ ਸਾਥ ਦੇ ਰਹੇ ਹਨ।

ਪੜ੍ਹੋ ਇਹ ਵੀ ਖਬਰ - UK ਸਟੂਡੈਂਟ ਵੀਜ਼ਾ: ‘ਇੰਟਰਵਿਊ’ ਤੇ ‘ਫੰਡ’ ਰੋਕ ਰਹੇ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ‘ਰਾਹ’

ਪੰਡਾਬ ਦੇ ਆਈਲੈਟਸ ਅਤੇ ਕੋਚਿੰਗ ਸੈਂਟਰਾਂ ਦੇ ਬਾਹਰ ਨੌਜਵਾਨ ਵਿਦੇਸ਼ ਜਾਣ ਦੀਆਂ ਯੋਜਨਾਵਾਂ ਬਾਰੇ ਗੱਲਬਾਤ ਕਰਦੇ ਆਮ ਵੇਖੇ ਜਾਂਦੇ ਹਨ ਪਰ ਜਦੋਂ ਉਨ੍ਹਾਂ ਨੌਜਵਾਨਾਂ ਨੂੰ ਖੇਤਾਂ ’ਚ ਕੰਮ ਕਰਦੇ ਲੋਕ ਦੇਖਦੇ ਹਨ ਤਾਂ ਬਹੁਤ ਹੈਰਾਨੀ ਹੁੰਦੀ ਹੈ। ਜਿਥੇ ਇਕ ਪਾਸੇ ਪਰਿਵਾਰ ਦੇ ਬਜ਼ੁਰਗਾਂ ਵਲੋਂ ਕਿਸਾਨੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਅੰਦੋਲਨ ਕੀਤਾ ਜਾ ਰਿਹਾ ਹੈ, ਉਥੇ ਹੀ ਖੇਤਾਂ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਨੌਜਵਾਨਾਂ ਦੇ ਮੋਢਿਆਂ ’ਤੇ ਆ ਗਈ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਦੇ ਪਿੰਡਾਂ ’ਚ ਰਹਿ ਰਹੇ ਪੇਂਡੂ ਮੁੰਡੇ ਕਿਸਾਨੀ ਅੰਦੋਲਨ ਦੇ ਕਰਕੇ ਹੁਣ ਪਿੰਡਾਂ ਦੇ ਸਿਆਣੇ ਪੁੱਤ ਬਣ ਗਏ ਹਨ। ਹਰੇਕ ਪਿੰਡ ’ਚ ਇੱਕ ਨਵੀਂ ਗੂੰਜ ਸੁਣਨ ਨੂੰ ਮਿਲ ਰਹੀ ਹੈ ਕਿ ‘ਤੁਸੀਂ ਦਿੱਲੀ ਸਾਂਭੋ, ਅਸੀਂ ਪਿੰਡ ਸੰਭਾਲ ਲਵਾਂਗੇ’। ਇਹ ਹੌਸਲਾ ਪਿੰਡਾਂ ’ਚ ਰਹਿਣ ਵਾਲੇ ਮੁੰਡੇ ਦਿੱਲੀ ’ਚ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਦੇ ਰਹੇ ਹਨ। 

ਪੜ੍ਹੋ ਇਹ ਵੀ ਖਬਰ - ਮਾਂ-ਬੋਲੀ ਪੰਜਾਬੀ ਵਿਚ ਰੁਜ਼ਗਾਰ ਦੇ ਮੌਕਿਆਂ ਦੀ ਇੰਝ ਕਰੋ ਪਛਾਣ, ਮਿਲੇਗੀ ਹਰੇਕ ਕਦਮ ’ਤੇ ਸਫ਼ਲਤਾ

ਇਲਵਾਲ ਪਿੰਡ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਨੇ ਕਿਹਾ ਕਿ ਮੇਰੇ ਪਿਤਾ ਜੀ ਕਿਸਾਨੀ ਧਰਨਾ ਪ੍ਰਦਸ਼ਨ ’ਚ ਸ਼ਾਲਮ ਹੋਣ ਲਈ ਦਿੱਲੀ ਗਏ ਹਨ। ਇਸੇ ਕਰਕੇ ਮੇਰੀ ਜ਼ਿੰਮੇਵਾਰੀ ਬਣਦੀ ਹੈ ਕਿ ਮੈਂ ਆਪਣੇ ਖੇਤਾਂ ਦੀ ਸਹੀ ਤਰੀਕੇ ਨਾਲ ਦੇਖਭਾਲ ਕਰਾਂ। ਦਿੱਲੀ ਚਲੋ ਅੰਦੋਲਨ ਦੀ ਸ਼ੁਰੂਆਤ ਤੋਂ ਹੀ ਮੈਂ ਆਪਣੇ ਖੇਤਾਂ ’ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ।

ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸਤਰ ਅਨੁਸਾਰ : ਲੂਣ ਦੀ ਵਰਤੋਂ ਨਾਲ ਜਾਣੋਂ ਕਿਉ ਜਲਦੀ ਅਮੀਰ ਹੋ ਜਾਂਦੇ ਹਨ ਲੋਕ!

ਦੂਜੇ ਪਾਸੇ ਆਈਲੈਟਸ ’ਚੋਂ 6.5 ਬੈਂਡ ਹਾਸਲ ਕਰਨ ਵਾਲੇ ਕਮਲਜੀਤ ਸਿੰਘ ਨੇ ਕਿਹਾ ਕਿ ਉਸ ਨੇ ਗ੍ਰੈਜੂਏਟ ਕੀਤੀ ਹੋਈ ਹੈ। ਉਹ ਸਰਕਾਰੀ ਨੌਕਰੀ ਕਰਨ ਦਾ ਚਾਹਵਾਨ ਹੈ। ਉਸ ਨੇ ਕਿਹਾ ਕਿ ਪਹਿਲਾਂ ਕੋਰੋਨਾ ਲਾਗ ਦੇ ਕਰਕੇ ਉਸ ਦੀ ਕੈਨੇਡਾ ਦੀ ਉਡਾਣ ’ਚ ਦੇਰੀ ਹੋ ਗਈ ਅਤੇ ਹੁਣ ਕਿਸਾਨਾਂ ਅੰਦੋਲਨ ਨੇ ਅਣਮਿੱਥੇ ਸਮੇਂ ਲਈ ਬਰੇਕ ਲੱਗਾ ਦਿੱਤੀ। ਉਸ ਨੇ ਕਿਹਾ ਕਿ ਮੇਰੇ ਦਾਦਾ ਜੀ ਅਤੇ ਬਾਕੀ ਦੇ ਮੈਂਬਰ ਦਿੱਲੀ ’ਚ ਗਏ ਹਨ। ਮੈਂ ਆਪਣੇ ਚਾਚਾ ਜੀ ਦੇ ਨਾਲ ਖੇਤਾਂ ’ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। 

ਪੜ੍ਹੋ ਇਹ ਵੀ ਖਬਰ - ਭੁੱਲ ਕੇ ਵੀ ਐਤਵਾਰ ਵਾਲੇ ਦਿਨ ਨਾ ਕਰੋ ਇਹ ਕੰਮ, ਨਹੀਂ ਤਾਂ ਹੋ ਸਕਦੀ ਹੈ ਪੈਸੇ ਦੀ ਕਮੀ

ਇਕ ਹੋਰ ਨੌਜਵਾਨ ਜਤਿੰਦਰ ਸਿੰਘ, ਜਿਸ ਨੇ ਪੀ.ਟੀ.ਈ. ’ਚੋਂ 66 ਅੰਕ ਪ੍ਰਾਪਤ ਕੀਤੇ ਹਨ, ਦਾ ਕਹਿਣਾ ਹੈ ਕਿ ਉਸ ਨੇ ਅੰਦੋਲਨ ਸ਼ੁਰੂ ਹੋਣ ਤੋਂ ਬਾਅਦ ਤੋਂ ਖੇਤਾਂ ਦੀ ਸੰਭਾਲ ਕਰਨੀ ਸ਼ੁਰੂ ਕਰ ਦਿੱਤੀ ਸੀ। ਉਸ ਨੇ ਕਿਹਾ ਕਿ ਬਹੁਤ ਸਾਰੇ ਨੌਜਵਾਨ, ਜਿਨ੍ਹਾਂ ਨੇ ਆਈਲੈਟਸ ਅਤੇ ਪੀ.ਟੀ.ਈ. ਨੂੰ ਹਰੀ ਝੰਡੀ ਦਿੱਤੀ ਹੈ, ਖੇਤਾਂ ਵਿਚ ਕੰਮ ਕਰ ਰਹੇ ਹਨ, ਕਿਉਂਕਿ ਉਹ ਸਮਝਦੇ ਹਨ ਕਿ ਬਜ਼ੁਰਗ ਖੇਤੀਬਾੜੀ ਭਾਈਚਾਰੇ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿਚ ਰੁੱਝੇ ਹੋਏ ਹਨ ਅਤੇ ਸਾਨੂੰ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਅਸੀਂ ਬਾਅਦ ਵਿਚ ਵਿਦੇਸ਼ ਜਾ ਸਕਦੇ ਹਾਂ।

ਪੜ੍ਹੋ ਇਹ ਵੀ ਖਬਰ - Health Tips: ਸਰਦੀਆਂ ‘ਚ ਹਰ ਸਮੇਂ ਕੀ ਤੁਹਾਡੇ ਹੱਥ-ਪੈਰ ਰਹਿੰਦੇ ਨੇ ਬਹੁਤ ਜ਼ਿਆਦਾ ਠੰਡੇ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਪੜ੍ਹੋ ਇਹ ਵੀ ਖਬਰ - ਭੁੱਲ ਕੇ ਵੀ ਐਤਵਾਰ ਵਾਲੇ ਦਿਨ ਨਾ ਕਰੋ ਇਹ ਕੰਮ, ਨਹੀਂ ਤਾਂ ਹੋ ਸਕਦੀ ਹੈ ਪੈਸੇ ਦੀ ਕਮੀ


author

rajwinder kaur

Content Editor

Related News