ਵੱਡੀ ਖ਼ਬਰ : ਦਿੱਲੀ ਅੰਦੋਲਨ ’ਚੋਂ ਪਰਤ ਕੇ ਨੌਜਵਾਨ ਕਿਸਾਨ ਤੇ ਰੱਸਾ-ਕੱਸੀ ਦੇ ਖ਼ਿਡਾਰੀ ਨੇ ਕੀਤੀ ਖ਼ੁਦਕੁਸ਼ੀ

12/20/2020 8:59:11 PM

ਬਠਿੰਡਾ/ਭਗਤਾਭਾਈ (ਪਰਵੀਨ) : ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦਰਮਿਆਨ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਸ ਵਿਚ ਇਕ 22 ਸਾਲਾ ਨੌਜਵਾਨ ਕਿਸਾਨ ਅਤੇ ਕੌਮੀ ਪੱਧਰ ਦੇ ਰੱਸਾ-ਕੱਸੀ ਦੇ ਖਿਡਾਰੀ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਭਗਤਾਭਾਈ ਕਾ ਵਿਚ ਪੈਂਦੇ ਦਿਆਲਪੁਰਾ ਮਿਰਜ਼ਾ ਦੀ ਹੈ। ਜਿੱਥੋਂ ਦੇ 22 ਸਾਲਾ ਨੌਜਵਾਨ ਕਿਸਾਨ ਗੁਰਲਾਭ ਸਿੰਘ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਰਮਿਆਨ ਪੰਜਾਬ ’ਚ ਸੀ.ਆਰ. ਪੀ. ਐੱਫ. ਨਾਲ ਲੈ ਕੇ ਆਈ. ਟੀ. ਵਿਭਾਗ ਦੀ ਵੱਡੀ ਕਾਰਵਾਈ

ਮਿਲੀ ਜਾਣਕਾਰੀ ਮੁਤਾਬਕ ਗੁਰਲਾਭ ਸਿੰਘ ਮਹਿਜ਼ ਦੋ ਦਿਨ ਪਹਿਲਾਂ 18 ਤਾਰੀਖ ਨੂੰ ਹੀ ਦਿੱਲੀ ਸੰਘਰਸ਼ ਤੋਂ ਪਿੰਡ ਪਰਤਿਆ ਸੀ ਅਤੇ ਉਦੋਂ ਤੋਂ ਹੀ ਪ੍ਰੇਸ਼ਾਨ ਸੀ। ਪਰਿਵਾਰ ਦੇ ਦੱਸਣ ਮੁਤਾਬਕ ਗੁਰਲਾਭ ਸਿੰਘ ਕੌਮੀ ਪੱਧਰ ਦਾ ਰੱਸਾ-ਕੱਸੀ ਦਾ ਖਿਡਾਰੀ ਸੀ ਅਤੇ ਪਿਛਲੇ 15 ਦਿਨਾਂ ਤੋਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਨਾਲ ਜੁੜਿਆ ਹੋਇਆ ਸੀ। ਪਰਿਵਾਰ ਮੁਤਾਬਕ ਗੁਰਲਾਭ ਪਰਸੋਂ ਹੀ ਦਿੱਲੀ ਤੋਂ ਪਰਤਿਆ ਅਤੇ ਅੱਜ ਉਸ ਨੇ ਜ਼ਹਿਰ ਨਿਗਲ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਗੁਰਲਾਭ ਉਦੋਂ ਜਿਉਂਦਾ ਸੀ ਅਤੇ ਉਸ ਨੇ ਕਿਹਾ ਕਿ ਉਨ੍ਹਾਂ ਕੋਲ ਕਮਾਈ ਦਾ ਕੋਈ ਹੋਰ ਸਾਧਨ ਨਹੀਂ ਹੈ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਕਿਸਾਨ ਗੁਰਲਾਭ ਸਿੰਘ ਦੇ ਪਰਿਵਾਰ ’ਤੇ ਲੱਖਾਂ ਰੁਪਏ ਦਾ ਕਰਜ਼ ਵੀ ਸੀ।

ਇਹ ਵੀ ਪੜ੍ਹੋ : ਕੈਨੇਡਾ, ਅਮਰੀਕਾ ’ਚ ਧੱਕ ਪਾ ਚੁੱਕੇ ਉੱਘੇ ਕਬੱਡੀ ਖਿਡਾਰੀ ਮਾਣਕ ਜੋਧਾਂ ਦੀ ਹਾਦਸੇ ’ਚ ਮੌਤ

ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਪੁਲਸ ਨੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਹੈ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਪਰਿਵਾਰ ਦੇ ਸਪੁਰਦ ਕਰ ਦਿੱਤਾ ਹੈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਇਲਾਕੇ ਭਰ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ’ਤੇ ਛੋਟੇਪੁਰ ਦਾ ਵੱਡਾ ਬਿਆਨ, ਕੇਂਦਰ ਸਰਕਾਰ ਨੂੰ ਦਿੱਤੀ ਚਿਤਾਵਨੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਇ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh