ਵੱਡੀ ਖ਼ਬਰ : ਸਿੱਧੂ ਨੂੰ ਲੈ ਕੇ ਬੋਲੇ ਰਾਹੁਲ ਗਾਂਧੀ, ਕਿਹਾ- ਮੇਰਾ ਸਿੱਧੂ ਨਾਲ ਮੁਲਾਕਾਤ ਕਰਨ ਦਾ ਕੋਈ ਪ੍ਰੋਗਰਾਮ ਨਹੀਂ’

Tuesday, Jun 29, 2021 - 07:50 PM (IST)

ਨਵੀਂ ਦਿੱਲੀ (ਬਿਊਰੋ) - ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਗਏ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ANI ਦੇ ਹਵਾਲੇ ਅਨੁਸਾਰ ਨਵਜੋਤ ਸਿੰਘ ਸਿੱਧੂ ਨਾਲ ਹੋਣ ਵਾਲੀ ਮੁਲਾਕਾਤ ਦੇ ਸਬੰਧ ’ਚ ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਸਾਫ਼ ਕਿਹਾ ਹੈ ਕਿ ਉਨ੍ਹਾਂ ਦਾ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਦਾ ਕੋਈ ਪ੍ਰੋਗਰਾਮ ਨਹੀਂ ਸੀ। ਉਨ੍ਹਾਂ ਦੀ ਸਿੱਧੂ ਨਾਲ ਕੋਈ ਮੀਟਿੰਗ ਨਹੀਂ ਸੀ ਹੋਣੀ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ

PunjabKesari

ਪੜ੍ਹੋ ਇਹ ਵੀ ਖ਼ਬਰ - ਹੈਰਾਨੀਜਨਕ : ਕੈਨੇਡਾ ਦਾ ਗਿੰਦੀ ਸੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨੂੰ ਝਾਂਸੇ ’ਚ ਲੈ ਜੈਪਾਲ ਲਈ ਕਰਦਾ ਸੀ ਤਿਆਰ

ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਆਪਣੀ ਪਟਿਆਲਾ ਸਥਿਤ ਰਿਹਾਇਸ਼ ਤੋਂ ਦਿੱਲੀ ਲਈ ਰਵਾਨਾ ਹੋਏ ਸਨ। ਸਿੱਧੂ ਦੇ ਦਿੱਲੀ ਜਾਣ ’ਤੇ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਦੀਆਂ ਨਜ਼ਰਾਂ ਉਸ ’ਤੇ ਟਿਕ ਗਈਆਂ ਹਨ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।

ਪੜ੍ਹੋ ਇਹ ਵੀ ਖਬਰ - ਵਿਚੋਲੇ ਨੇ ਰੱਖਿਆ ਅਜਿਹਾ 'ਓਹਲਾ' ਕੇ ਲਾੜੀ ਵਿਆਹੁਣ ਦੀ ਬਜਾਏ ਥਾਣੇ ਪੁੱਜਾ ਲਾੜਾ,ਹੈਰਾਨੀਜਨਕ ਹੈ ਪੂਰਾ ਮਾਮਲਾ

ਇਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਨਵਜੋਤ ਸਿੱਧੂ ਪਹਿਲਾਂ ਹੀ ਸਾਫ਼ ਕਹਿ ਦਿੱਤਾ ਸੀ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕੰਮ ਨਹੀਂ ਕਰਨਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵਜੋਤ ਸਿੱਧੂ ਨੂੰ ਪੰਜਾਬ ਦੀ ਪ੍ਰਧਾਨਗੀ ਸੌਂਪਣ ਦਾ ਵਿਰੋਧ ਕਰ ਚੁੱਕੇ ਹਨ। 


rajwinder kaur

Content Editor

Related News