12 ਵਿਰੋਧੀ ਦਲਾਂ ਵੱਲੋਂ ਕਿਸਾਨ ਮੋਰਚੇ ਨੂੰ ਮਿਲੇ ਸਮਰਥਨ ਮਗਰੋਂ ਕੀ ਮੋਦੀ ਸਰਕਾਰ ਹੋਵੇਗੀ ਟੱਸ ਤੋਂ ਮੱਸ!

Tuesday, May 25, 2021 - 06:17 PM (IST)

12 ਵਿਰੋਧੀ ਦਲਾਂ ਵੱਲੋਂ ਕਿਸਾਨ ਮੋਰਚੇ ਨੂੰ ਮਿਲੇ ਸਮਰਥਨ ਮਗਰੋਂ ਕੀ ਮੋਦੀ ਸਰਕਾਰ ਹੋਵੇਗੀ ਟੱਸ ਤੋਂ ਮੱਸ!

ਮਜੀਠਾ (ਸਰਬਜੀਤ ਵਡਾਲਾ) - ਦੇਸ਼ ਦਾ ਅੰਨਦਾਤਾ ਜੋ ਪਿਛਲੇ ਕਰੀਬ 6 ਮਹੀਨਿਆਂ ਤੋਂ ਦਿੱਲੀ ਦੀਆਂ ਸੜਕਾਂ ’ਤੇ ਸਿਰਫ਼ ਅਤੇ ਸਿਰਫ਼ ਆਪਣੇ ਹੱਕ ‘ਖੇਤੀ ਵਿਰੋਧੀ ਬਿੱਲ ਰੱਦ ਕਰੋ’ ਨੂੰ ਲੈ ਕੇ ਦੇਸ਼ ਵਿਆਪੀ ਅੰਦੋਲਨ ਵਿੱਢੀ ਬੈਠਾ ਹੈ, ’ਤੇ ਕੇਂਦਰ ਸਰਕਾਰ ਵੱਲੋਂ ਰਤੀ ਭਰ ਤਰਸ ਨਹੀਂ ਕੀਤਾ ਜਾ ਰਿਹਾ। ਸਿਰਫ਼ ਆਪਣੀ ਜ਼ਿੱਦ ਪੁਗਾਉਣ ਦੀ ਖਾਤਿਰ ਅਤੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਦੇਖਣ ਲਈ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੂੰ ਇਸ ਮੋਦੀ ਸਰਕਾਰ ਨੇ ਸੜਕਾਂ ’ਤੇ ਰੋਲ ਕੇ ਰੱਖ ਦਿੱਤਾ, ਜਿਸ ਕਰ ਕੇ ਕਿਸਾਨ ਜਥੇਬੰਦੀਆਂ ਮੋਦੀ ਸਰਕਾਰ ਵਿਰੁੱਧ ਆਪਣੇ ਸੰਘਰਸ਼ ਦਾ ਝੰਡਾ ਗੱਡੀ ਦਿੱਲੀ ਦੇ ਬਾਰਡਰਾਂ ਨੂੰ ਘੇਰੀ ਬੈਠੀਆਂ ਹਨ। 

ਪੜ੍ਹੋ ਇਹ ਵੀ ਖਬਰ - ਇਸ਼ਕ ’ਚ ਅੰਨ੍ਹੀ ਮਾਂ ਨੇ ਪ੍ਰੇਮੀ ਨਾਲ ਮਿਲ ਮੌਤ ਦੇ ਘਾਟ ਉਤਾਰਿਆ ਜਵਾਨ ਪੁੱਤਰ, ਲਾਸ਼ ਸਾੜ ਕੇ ਡਰੇਨ ’ਚ ਸੁੱਟੀ

ਦੂਜੇ ਪਾਸੇ ਕਿਸਾਨ ਵੀ ਇਹ ਦੇਖਣਾ ਚਾਹੁੰਦੇ ਹਨ ਕਿ ਆਖਿਰਕਾਰ ਕਦੋਂ ਤੱਕ ਦੇਸ਼ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦੇ ਸਬਰ ਦਾ ਇਮਤਿਹਾਨ ਲੈਂਦਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 250 ਤੋਂ ਵੱਧ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 26 ਮਈ ਨੂੰ ਦੇਸ਼ ਵਿਆਪੀ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ’ਤੇ ਕੇਂਦਰ ਸਰਕਾਰ ਵਿਰੁੱਧ, ਜੋ ਦੇਸ਼ ਪੱਧਰੀ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ, ਉਸ ਨੂੰ ਹੋਰ ਜ਼ਿਆਦਾ ਸਫ਼ਲ ਬਣਾਉਣ ਲਈ ਦੇਸ਼ ਦੀਆਂ 12 ਰਾਸ਼ਟਰੀ ਸਿਆਸੀ ਪਾਰਟੀਆਂ ਵੱਲੋਂ ਸਮਰੱਥਨ ਦੇ ਕੇ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖਬਰ - ਕੋਰੋਨਾ ਤੋਂ ਬਾਅਦ ਅੰਮ੍ਰਿਤਸਰ ’ਚ ਬਲੈਕ ਫੰਗਸ ਦਾ ਜਾਨਲੇਵਾ ਹਮਲਾ, 3 ਮਰੀਜ਼ਾਂ ਦੀ ਹੋਈ ਮੌਤ

ਇਥੇ ਇਹ ਵੀ ਦੱਸ ਦੇਈਏ ਕਿ ਇਕ ਪਾਸੇ ਜਿਥੇ ਦੇਸ਼ ਦਾ ਹਰ ਵਰਗ ਅਤੇ ਬਸ਼ਿੰਦਾ ਕਿਸਾਨਾਂ ਦੇ ਹੱਕ ’ਚ ਉਨ੍ਹਾਂ ਦੇ ਨਾਲ ਡਟ ਕੇ ਖੜ੍ਹਾ ਹੈ। ਨਾਲ ਹੀ ਹੁਣ 12 ਵਿਰੋਧੀ ਦਲਾਂ ਵੱਲੋਂ ਸਮਰੱਥਨ ਦੇਣ ਦਾ ਕੀਤਾ ਐਲਾਨ ਮੋਦੀ ਸਰਕਾਰ ਦੇ ਲੂੰ ਕੰਡੇ ਖੜੇ ਕਰ ਦੇਵੇਗਾ, ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਕਦੇ ਆਪਣੇ ਮਨ ’ਚ ਸੋਚਿਆ ਨਹੀਂ ਹੋਵੇਗਾ ਕਿ 12 ਵਿਰੋਧੀ ਦਲ ਵੀ ਕਿਸਾਨ ਜਥੇਬੰਦੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਐਲਾਨ ਕਰ ਦੇਣਗੇ। ਉਧਰ ਦੂਜੇ ਪਾਸੇ ਇਹ ਵੀ ਦੱਸਣਾ ਲਾਜ਼ਮੀ ਹੈ ਕਿ ਇਕ ਪਾਸੇ ਜਿਥੇ ਕੋਰੋਨਾ ਮਹਾਮਾਰੀ ਨੇ ਆਪਣੇ ਪੈਰ ਦੇਸ਼ ਭਰ ’ਚ ਪਸਾਰੇ ਹੋਏ ਹਨ, ਉਥੇ ਨਾਲ ਹੀ ਕਿਸਾਨ ਅੰਦੋਲਨ ਜਵਾਲਾਮੁਖੀ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ ਅਤੇ ਇਹ ਜਵਾਲਾਮੁਖੀ ਜਦੋਂ ਕਿਤੇ ਫਟਿਆ ਤਾਂ ਫਿਰ ਮੋਦੀ ਸਰਕਾਰ ਇਸ ਦੇ ਰੋਹ ਅੱਗੇ ਟਿਕ ਨਹੀਂ ਪਾਵੇਗੀ।

ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ

ਇਸ ਲਈ ਮੋਦੀ ਸਰਕਾਰ ਨੂੰ ਪਤਾ ਹੋਣਾ ਚਾਹੀਦਾ ਕਿ ਸਦਾ ਸੱਤਾ ਉਸ ਕੋਲ ਨਹੀਂ ਰਹਿਣੀ। ਇਸ ਲਈ ਕਿਸਾਨ ਜਥੇਬੰਦੀਆਂ ਦੇ ਹੱਕ ’ਚ ਸਮਾਂ ਰਹਿੰਦਿਆਂ ਫ਼ੈਸਲਾ ਦੇ ਕੇ ਖੇਤੀ ਵਿਰੋਧੀ ਬਿੱਲ ਰੱਦ ਕਰ ਦੇਵੇ, ਨਹੀਂ ਤਾਂ ਅਗਲੇ ਵਰ੍ਹੇ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੀ ਜਨਤਾ ਅਤੇ ਵਿਸ਼ੇਸ਼ ਕਰ ਕੇ ਕਿਸਾਨਾਂ ਦਾ ਵੋਟ ਬੈਂਕ ਭਾਰਤੀ ਜਨਤਾ ਦੀ ਫੱਟੀ ਪੋਚ ਕੇ ਉਂਝ ਹੀ ਰੱਖ ਦੇਵੇਗਾ। ਜਿਵੇਂ ਪੱਛਮ ਬੰਗਾਲ ’ਚ ਕਿਸਾਨਾਂ ਦੀ ਮੁਹਿੰਮ ‘ਨੋ ਵੋਟ ਟੂ ਭਾਜਪਾ’ ’ਤੇ ਪਹਿਰਾ ਦਿੰਦਿਆਂ ਪੱਛਮ ਬੰਗਾਲ ਦੇ ਵੋਟਰਾਂ ਨੇ ਭਾਜਪਾ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ।

ਪੜ੍ਹੋ ਇਹ ਵੀ ਖਬਰ - ਸ਼੍ਰੀਨਗਰ ਵਿਖੇ ਟਰੱਕ ਹਾਦਸੇ ’ਚ ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਭੁੰਬਾ ਮਾਰ ਰੋਇਆ ਪਰਿਵਾਰ

ਇਥੇ ਹੁਣ ਇਹ ਦੇਖਣਾ ਹੋਵੇਗਾ ਕਿ 26 ਮਈ ਦੇ ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਪ੍ਰਦਰਸ਼ਨ ’ਚ 12 ਵਿਰੋਧੀ ਦਲਾਂ ਵੱਲੋਂ ਸਮਰੱਥਨ ਦੇਣ ਦਾ ਜੋ ਐਲਾਨ ਕੀਤਾ ਗਿਆ ਹੈ, ਉਸ ਤੋਂ ਬਾਅਦ ਵੀ ਕੀ ਇਹ 12 ਵਿਰੋਧੀ ਦਲ ਕਿਸਾਨਾਂ ਦੇ ਹੱਕ ’ਚ ਖੜ੍ਹੇ ਰਹਿੰਦੇ ਹੋਏ ਕਿਸਾਨ ਵਿਰੋਧੀ ਬਿੱਲ ਰੱਦ ਕਰਵਾਉਣ ਹਿੱਤ ਮੋਦੀ ਸਰਕਾਰ ਨੂੰ ਟੱਸ ਤੋਂ ਮੱਸ ਕਰਨ ’ਚ ਸਫ਼ਲ ਹੁੰਦੇ ਹਨ ਜਾਂ ਫਿਰ ਸਬੰਧਤ ਵਿਰੋਧੀ ਦਲਾਂ ਦਾ ਸਮਰੱਥ ਸਿਰਫ਼ 26 ਤਰੀਕ ਦੇ ਕੇ ਪ੍ਰਦਰਸ਼ਨ ਤੱਕ ਹੀ ਸੀਮਿਤ ਰਹਿੰਦਾ ਹੈ। ਇਸ ਬਾਰੇ ਤਾਂ ਵਿਰੋਧੀ ਦਲਾਂ ਦੇ ਪ੍ਰਮੁੱਖ ਹੀ ਬਿਹਤਰ ਜਾਣਦੇ ਹਨ।

ਪੜ੍ਹੋ ਇਹ ਵੀ ਖ਼ਬਰ - ਗ੍ਰੰਥੀ ਦੀ ਘਿਨੌਣੀ ਕਰਤੂਤ, ਬੱਚੀ ਨਾਲ ਕਰ ਰਿਹਾ ਸੀ ਅਸ਼ਲੀਲ ਹਰਕਤਾਂ, ਖੰਭੇ ਨਾਲ ਬੰਨ ਚਾੜ੍ਹਿਆ ਕੁਟਾਪਾ (ਵੀਡੀਓ)


author

rajwinder kaur

Content Editor

Related News