ਵੱਡੀ ਖ਼ਬਰ: ਦਿੱਲੀ ਪਰੇਡ ’ਚ ਗਏ ਮੋਗਾ ਜ਼ਿਲ੍ਹੇ ਦੇ 12 ਨੌਜਵਾਨ ਲਾਪਤਾ

01/29/2021 6:15:58 PM

ਮੋਗਾ (ਵਿਪਨ,ਗੋਪੀ ਰਾਊਕੇ): 24 ਜਨਵਰੀ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਤਤਾਰੀਏਵਾਲਾ ਦੇ ਲਗਭਗ 12 ਨੌਜਵਾਨ ਕਿਸਾਨ ਸੰਗਠਨਾਂ ਵਲੋਂ ਆਯੋਜਿਤ 26 ਜਨਵਰੀ ਦੀ ਟਰੈਕਟਰ ਪਰੇਡ ’ਚ ਹਿੱਸਾ ਲੈਣ ਲਈ ਦਿੱਲੀ ਦੇ ਟਿਕਰੀ ਬਾਰਡਰ ਦੇ ਲਈ ਰਵਾਨਾ ਹੋਏ ਸਨ। ਸੂਤਰਾਂ ਮੁਤਾਬਕ ਜਿਹੜੇ ਕਿ ਲਾਪਤਾ ਹੋ ਗਏ ਹਨ ਅਤੇ ਕਿਹਾ ਜਾਂਦਾ ਇਹ 12 ਨੌਜਵਾਨਾਂ ਨੂੰ ਦਿੱਲੀ ਪੁਲਸ ਨੇ ਹਿਰਾਸਤ ’ਚ ਲਿਆ ਹੈ। ਮੋਗਾ ਜ਼ਿਲੇ ਦੇ ਪਿੰਡ ਤਤਾਰੀਏਵਾਲਾ ਦੇ 12 ਨੌਜਵਾਨਾਂ ਨੂੰ ਦਿੱਲੀ ਪੁਲਸ ਵਲੋਂ ਹਿਰਾਸਤ ਵਿਚ ਲਏ ਜਾਣ ਮਗਰੋਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੀ ਰਾਤਾਂ ਦੀ ਨੀਂਦ ਉੱਡ ਗਈ ਹੈ। ਲੰਘੇ ਕੱਲ ਜਦੋਂ ਪਿੰਡ ਵਾਸੀਆਂ ਕੋਲ ਟਿਕਰੀ ਬਾਰਡਰ ਤੋਂ ਨੌਜਵਾਨਾਂ ਨੂੰ 2 ਟਰੈਕਟਰਾਂ ਸਮੇਤ ਹਿਰਾਸਤ ਵਿਚ ਲਏ ਜਾਣ ਦੀ ਖਬਰ ਪਿੰਡ ਪੁੱਜੀ ਤਾਂ ਸਮੁੱਚੇ ਪਿੰਡ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ, ਕਿਉਂਕਿ ਹਿਰਾਸਤ ਵਿਚ ਲਏ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਆਖਦੇ ਹਨ ਕਿ ਇਨ੍ਹਾਂ ਨੌਜਵਾਨਾਂ ਦਾ ਕਿਸੇ ਵੀ ਭੜਕਾਊ ਜਥੇਬੰਦੀ ਨਾਲ ਕੋਈ ਸਬੰਧ ਨਹੀਂ ਹੈ ’ਤੇ ਇਹ ਨਿਰੋਲ ਖੇਤੀ ਕਰਨ ਵਾਲੇ ਪਰਿਵਾਰਾਂ ਨਾਲ ਸਾਂਝ ਰੱਖਦੇ ਹੋਣ ਕਰ ਕੇ ਕਿਸਾਨ ਹਿਤੈਸ਼ੀ ਧਿਰਾਂ ਦੇ ਸੱਦੇ ’ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਸੰਘਰਸ਼ ਵਿਚ ਸ਼ਾਮਲ ਹੋਣ ਲਈ ਦਿੱਲੀ ਗਏ ਸਨ। ਦੂਜੇ ਪਾਸੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਦਿੱਲੀ ਪੁਲਸ ਵੱਲੋਂ ਨੌਜਵਾਨਾਂ ’ਤੇ ਤਸ਼ੱਦਦ ਢਾਹੁਣ ਦਾ ਖਦਸ਼ਾ ਤਾਂ ਹੀ ਹੈ ਜਦੋਂਕਿ ਦਿੱਲੀ ਪੁਲਸ ਨੌਜਵਾਨਾਂ ’ਤੇ ਕਥਿਤ ਤੌਰ ’ਤੇ ਝੂਠੇ ਪੁਲਸ ਮੁਕੱਦਮੇ ਵੀ ਦਰਜ ਕਰ ਸਕਦੀ ਹੈ।

ਇਹ ਵੀ ਪੜ੍ਹੋ: ਦਿੱਲੀ ਟਰੈਕਟਰ ਪਰੇਡ ਤੋਂ ਵਾਪਸ ਪਰਤ ਰਹੇ ਕਿਸਾਨ ਦੀ ਸੜਕ ਹਾਦਸੇ ’ਚ ਮੌਤ

ਇਸ ਮਾਮਲੇ ’ਤੇ ਪਿੰਡ ਵਾਸੀਆਂ ਨੇ ਵੱਡਾ ਇਕੱਠ ਕਰ ਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਨੌਜਵਾਨਾਂ ਦਾ ਹਾਲੇ ਤੱਕ ਕੋਈ ‘ਥਹੁ ਪਤਾ’ ਨਹੀਂ ਲੱਗ ਰਿਹਾ ਕਿ ਇਨ੍ਹਾਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਕੇ ਕਿੱਥੇ ਛੱਡਿਆ ਹੈ? ਪਿੰਡ ਵਾਸੀਆਂ ਮੁਖਤਿਆਰ ਸਿੰਘ, ਮਾਸਟਰ ਅਮਰਜੀਤ ਸਿੰਘ, ਗੁਰਨਾਹਰ ਸਿੰਘ ਆਦਿ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ’ਤੇ ਦਿੱਲੀ ਪੁਲਸ ਦੇ ਉੱਚ ਅਧਿਕਾਰੀਆਂ ਨਾਲ ਰਾਬਤਾ ਬਣਾ ਕੇ ਨੌਜਵਾਨਾਂ ਨੂੰ ਫੌਰੀ ਤੌਰ ’ਤੇ ਮਾਪਿਆਂ ਕੋਲ ਪਹੁੰਚਾਉਣ ਦਾ ਪ੍ਰਬੰਧ ਕਰੇ।ਅੰਮ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ, ਦਲਜਿੰਦਰ ਸਿੰਘ, ਜਗਦੀਪ ਸਿੰਘ, ਜਗਦੀਸ਼ ਸਿੰਘ, ਨਵਦੀਪ ਸਿੰਘ, ਬਲਵੀਰ ਸਿੰਘ, ਭਾਗ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ, ਰਮਨਦੀਪ ਸਿੰਘ, ਜਸਵੰਤ ਸਿੰਘ ਆਦਿ ਨੌਜਵਾਨਾਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ।

PunjabKesari

ਇਹ ਵੀ ਪੜ੍ਹੋ: ਹੈੱਡ ਕਾਂਸਟੇਬਲ ਹਰਪਾਲ ਸਿੰਘ ਨੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ 'ਚ ਕੀਤੇ ਗੰਭੀਰ ਖ਼ੁਲਾਸੇ

26 ਜਨਵਰੀ ਮਗਰੋਂ ਭਾਗ ਸਿੰਘ ਨਾਲ ਫੋਨ ’ਤੇ ਕੋਈ ਰਾਬਤਾ ਨਹੀਂ ਹੋਇਆ : ਗੁਰਜੀਤ ਕੌਰ

ਕਿਸਾਨੀ ਸੰਘਰਸ਼ ਵਿਚ ਹਿੱਸਾ ਲੈਣ ਗਏ ਭਾਗ ਸਿੰਘ ਦੀ ਪਤਨੀ ਗੁਰਜੀਤ ਕੌਰ ਦਾ ਕਹਿਣਾ ਸੀ ਕਿ ਉਨ੍ਹਾਂ ਦੀ 26 ਜਨਵਰੀ ਮਗਰੋਂ ਆਪਣੇ ਪਤੀ ਨਾਲ ਫੋਨ ’ਤੇ ਕੋਈ ਗੱਲ ਨਹੀਂ ਹੋਈ ਤੇ ਫੋਨ ਬੰਦ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅੰਗਹੀਣ ਹੋਣ ਕਰ ਕੇ ਮੇਰੇ ਪਤੀ ਮੇਰੇ ਨਾਲ ਛੋਟੇ ਬੱਚਿਆਂ ਦੀ ਸਾਂਭ-ਸੰਭਾਲ ਕਰਵਾਉਂਦੇ ਸਨ, ਪ੍ਰੰਤੂ ਪਤੀ ਦੇ ਵਾਪਿਸ ਨਾ ਆਉਣ ਕਰ ਕੇ ਪਰਿਵਾਰ ਦਾ ਹਾਲ ਬੁਰਾ ਹੈ।

ਪਿੰਡ ਦੇ ਬੱਚਿਆਂ ਨੂੰ ਝੁੂਠੇ ਮੁਕੱਦਮੇ ’ਚ ਫਸਾ ਸਕਦੀ ਦਿੱਲੀ ਪੁਲਸ : ਸੁਖਜਿੰਦਰ ਕੌਰ

ਦਿੱਲੀ ਗਏ ਨੌਜਵਾਨ ਦੀ ਮਾਤਾ ਸੁਖਜਿੰਦਰ ਕੌਰ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਖਦਸ਼ਾ ਹੈ ਕਿ ਪਿੰਡ ਦੇ ਨੌਜਵਾਨਾਂ ਨੂੰ ਦਿੱਲੀ ਪੁਲਸ ਕਿਸੇ ਝੂਠੇ ਪੁਲਸ ਮੁਕੱਦਮੇ ਵਿਚ ਜਾਣ ਬੁੱਝ ਕੇ ਫਸਾ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਮਾਮਲੇ ’ਤੇ ਫੌਰੀ ਤੌਰ ’ਤੇ ਕਦਮ ਚੁੱਕੇ।

ਇਹ ਵੀ ਪੜ੍ਹੋ: ਕੈਪਟਨ ਨੇ ਮੋਦੀ ਨੂੰ ਲਿਖੀ ਚਿੱਠੀ, ਜੰਮੂ-ਕਸ਼ਮੀਰ ਵਿੱਚ ਪੰਜਾਬੀ ਨੂੰ ਅਧਿਕਾਰਤ ਭਾਸ਼ਾ ਦਾ ਦਰਜਾ ਦੇਣ ਦੀ ਮੰਗ 

ਨੌਜਵਾਨਾਂ ਦੀ ਰਿਹਾਈ ਲਈ ਠੋਸ ਕਦਮ ਚੁੱਕੇ ਜਾਣਗੇ : ਵਿਧਾਇਕ ਲੋਹਗੜ੍ਹ

ਇਸੇ ਦੌਰਾਨ ਹੀ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦਾ ਕਹਿਣਾ ਸੀ ਕਿ ਅੱਜ ਹੀ ਪਿੰਡ ਤਤਾਰੀਏਵਾਲਾ ਦੇ ਨੌਜਵਾਨਾਂ ਨੂੰ ਦਿੱਲੀ ਪੁਲਸ ਵਲੋਂ ਹਿਰਾਸਤ ਵਿਚ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਰਿਹਾਈ ਲਈ ਠੋਸ ਕਦਮ ਫੌਰੀ ਤੌਰ ’ਤੇ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਵਿਚ ਵੀ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਗਏ ਨੌਜਵਾਨ ਨਿਰੋਲ ਕਿਸਾਨ ਹਿਤੈਸ਼ੀ ਧਿਰਾਂ ਦੇ ਸੱਦੇ ’ਤੇ ਸ਼ਾਂਤਮਈ ਰੋਸ ਜ਼ਾਹਰ ਕਰਨ ਗਏ ਸਨ ਤੇ ਦਿੱਲੀ ਪੁਲਸ ਜਾਣ-ਬੁੱਝ ਕੇ ਨੌਜਵਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ, ਜੋ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਘਰ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਕਰੇਗੀ ਕਿਉਂਕਿ ਪੰਜਾਬ ਸਰਕਾਰ ਕਿਸਾਨਾਂ ਦੇ ਸੰਘਰਸ਼ ਵਿਚ ਪਹਿਲੇ ਦਿਨ ਤੋਂ ਪੂਰੀ ਹਮਾਇਤ ਦੇ ਰਹੀ ਹੈ।


Shyna

Content Editor

Related News