ਦਿੱਲੀ ਪੁਲਸ ਦੀ ਗ੍ਰਿਫ਼ਤਾਰੀ ਤੋਂ ਰਿਹਾਅ ਹੋ ਕੇ ਪਰਤਿਆ ਪਿੰਡ ਬੱਡੂਵਾਲ ਦਾ ਨੌਜਵਾਨ, ਸਿਰੋਪਾਓ ਦੇ ਕੇ ਕੀਤਾ ਸਨਮਾਨਿਤ

Sunday, Feb 28, 2021 - 06:24 PM (IST)

ਦਿੱਲੀ ਪੁਲਸ ਦੀ ਗ੍ਰਿਫ਼ਤਾਰੀ ਤੋਂ ਰਿਹਾਅ ਹੋ ਕੇ ਪਰਤਿਆ ਪਿੰਡ ਬੱਡੂਵਾਲ ਦਾ ਨੌਜਵਾਨ, ਸਿਰੋਪਾਓ ਦੇ ਕੇ ਕੀਤਾ ਸਨਮਾਨਿਤ

ਧਰਮਕੋਟ (ਸਤੀਸ਼): ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਦਿੱਲੀ ਤੋਂ ਗ੍ਰਿਫਤਾਰ ਕਰ ਕੇ ਭੇਜੇ ਗਏ ਪੰਜਾਬੀ ਕਿਸਾਨਾਂ ਦੀ ਰਿਹਾਈ ਲਈ ਜਿੱਥੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਵਿਸ਼ੇਸ਼ ਉਪਰਾਲਾ ਕਰ ਕੇ ਇਨ੍ਹਾਂ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਬਾਖੂਬੀ ਢੰਗ ਨਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਨੌਜਵਾਨ ਨੇ ਕੈਨੇਡਾ ਦੇ ਚਾਅ 'ਚ ਖ਼ਰਚ ਦਿੱਤੇ 36 ਲੱਖ ਪਰ ਹਰਮਨਪ੍ਰੀਤ ਨੇ ਪਹੁੰਚਦਿਆਂ ਹੀ ਤੋੜੀਆਂ 'ਪ੍ਰੀਤਾਂ'

ਉਥੇ ਹੀ ਇਸ ਦੌਰਾਨ ਧਰਮਕੋਟ ਹਲਕੇ ਦੇ ਵੱਡੀ ਗਿਣਤੀ ਵਿਚ ਨੌਜਵਾਨ ਕਿਸਾਨ ਜਿਨ੍ਹਾਂ ਨੂੰ 26 ਜਨਵਰੀ ਨੂੰ ਦਿੱਲੀ ਪੁਲਸ ਵੱਲੋਂ ਗ੍ਰਿਫਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਗਿਆ ਸੀ ਅਤੇ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਪੰਜਾਬ ਦੇ ਧਿਆਨ ਵਿਚ ਇਹ ਮਾਮਲਾ ਲਿਆਉਣ ’ਤੇ ਉਨ੍ਹਾਂ ਵੱਲੋਂ ਇਨ੍ਹਾਂ ਨੌਜਵਾਨਾਂ ਦੀ ਰਿਹਾਈ ਲਈ ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨਾਲ ਰਾਬਤਾ ਕਰਕੇ ਧਰਮਕੋਟ ਹਲਕੇ ਦੇ ਨੌਜਵਾਨਾਂ ਦੀ ਪੈਰਵਾਈ ਕਰਾਈ ਗਈ, ਜਿਸ ’ਤੇ ਹਲਕੇ ਦੇ ਕਈ ਪਿੰਡਾਂ ਦੇ ਨੌਜਵਾਨ ਜ਼ਮਾਨਤ ’ਤੇ ਰਿਹਾਅ ਹੋ ਕੇ ਆਪਣੇ ਘਰਾਂ ਨੂੰ ਪਰਤੇ, ਜਿਨ੍ਹਾਂ ਵਿਚ ਪਿੰਡ ਬੱਡੂਵਾਲ ਦਾ ਨੌਜਵਾਨ ਕਿਸਾਨ ਸੁਖਪ੍ਰੀਤ ਸਿੰਘ ਪੁੱਤਰ ਕਰਮਜੀਤ ਸਿੰਘ ਜੋ ਕਿ ਜ਼ਮਾਨਤ ’ਤੇ ਰਿਹਾਅ ਹੋ ਕੇ ਵਾਪਸ ਪਰਤਿਆ ਹੈ।

ਇਹ ਵੀ ਪੜ੍ਹੋ ਵਲਟੋਹਾ: ਦੋ ਭੈਣਾਂ ਦੇ ਇਕਲੌਤਾ ਭਰਾ ਦੀ ਸਕੂਲ ਬੱਸ ਹੇਠਾਂ ਆਉਣ ਕਾਰਨ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਉਸ ਨੇ ਆਉਂਦੇਸਾਰ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਪੰਜਾਬ ਦਾ ਧੰਨਵਾਦ ਕਰਨ ਲਈ ਉਨ੍ਹਾਂ ਕੋਲ ਪਹੁੰਚਿਆ। ਜਥੇਦਾਰ ਤੋਤਾ ਸਿੰਘ ਨੇ ਨੌਜਵਾਨ ਨੂੰ ਸਿਰੋਪਾਓ ਭੇਂਟ ਕੀਤਾ ਅਤੇ ਕਿਹਾ ਕਿ ਇਹ ਉਨ੍ਹਾਂ ਦਾ ਫਰਜ਼ ਸੀ, ਜੋ ਉਨ੍ਹਾਂ ਨੇ ਪੂਰਾ ਕੀਤਾ ਅਤੇ ਬਾਕੀ ਰਹਿੰਦੇ ਹਲਕੇ ਦੇ ਕਿਸਾਨਾਂ ਨੂੰ ਵੀ ਛੇਤੀ ਹੀ ਰਿਹਾਅ ਕਰਵਾਇਆ ਜਾਵੇਗਾ। ਇਸ ਮੌਕੇ ਪਿੰਡ ਬੱਡੂਵਾਲ ਦੇ ਸਰਪੰਚ ਅਵਤਾਰ ਸਿੰਘ, ਗੁਰਜੰਟ ਸਿੰਘ ਕੈਲਾ, ਚਮਕੌਰ ਸਿੰਘ ਜੌਹਲ, ਡਾਕਟਰ ਭਾਗ ਸਿੰਘ ਹਾਜ਼ਰ ਸਨ।

ਇਹ ਵੀ ਪੜ੍ਹੋ:  ਸਿਧੂ ਮੂਸੇਵਾਲਾ ਨੇ ਇੰਸਟਾਗ੍ਰਾਮ ਅਕਾਉਂਟ 'ਤੋਂ ਸਾਰੀਆਂ ਪੋਸਟਾਂ ਹਟਾ ਕੇ ਪ੍ਰਸ਼ੰਸਕਾਂ ਨੂੰ ਕੀਤਾ ਹੈਰਾਨ


author

Shyna

Content Editor

Related News