ਦੁਖ਼ਦਾਇਕ ਖ਼ਬਰ: ਦਿੱਲੀ ਅੰਦੋਲਨ ਤੋਂ ਪਰਤੇ ਮਜ਼ਦੂਰ ਦੀ ਮੌਤ

07/11/2021 12:16:30 PM

ਸਰਦੂਲਗੜ੍ਹ (ਚੋਪੜਾ): ਖੇਤੀ ਕਾਨੂੰਨਾਂ ਦੇ ਵਿਰੋਧ ’ਚ ਪਿਛਲੇ ਸੱਤ ਮਹੀਨਿਆਂ ਤੋਂ ਲਗਾਤਾਰ ਦਿੱਲੀ ਵਿਖੇ ਚੱਲ ਰਹੇ ਦਿੱਲੀ ਅੰਦੋਲਨ ਵਿਚ ਸਰਗਰਮ ਰਹੇ ਪਿੰਡ ਝੰਡੂਕੇ ਦੇ ਮਜ਼ਦੂਰ ਬਿੱਕਰ ਸਿੰਘ (45) ਪੁੱਤਰ ਕਰਨੈਲ ਸਿੰਘ ਦੀ ਦਿੱਲੀ ਤੋਂ ਘਰ ਪਰਤਦਿਆਂ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ:  ਬਿਜਲੀ ਸੰਕਟ: ਪੰਜਾਬ ’ਚ 15 ਜੁਲਾਈ ਤੱਕ ਉਦਯੋਗ ਰਹਿਣਗੇ ਬੰਦ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਜਗਜੀਤ ਸਿੰਘ ਜਟਾਣਾ ਨੇ ਦੱਸਿਆ ਕਿ ਬਿੱਕਰ ਸਿੰਘ ਕਿਸਾਨ, ਮਜ਼ਦੂਰ ਅੰਦੋਲਨਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਂਦਾ ਸੀ ਅਤੇ ਉਸ ਨੇ ਸੰਘਰਸ਼ ਦੌਰਾਨ ਜੇਲ੍ਹਾ ਵੀ ਕੱਟੀਆਂ ਸਨ। ਉਹ ਪਿਛਲੇ ਹਫ਼ਤੇ ਦਿੱਲੀ ਕਿਸਾਨੀ ਅੰਦੋਲਨ ਵਿਚ ਗਿਆ ਸੀ ਅਤੇ ਉਥੇ ਬੀਮਾਰ ਹੋਣ ਕਾਰਣ 8 ਜੁਲਾਈ ਨੂੰ ਵਾਪਸ ਪਿੰਡ ਆ ਗਿਆ। ਬੀਮਾਰੀ ਦੌਰਾਨ ਹੀ ਅੱਜ ਉਸ ਦੀ ਮੌਤ ਹੋ ਗਈ। ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਲਿਆਂਦਾ ਗਿਆ ਹੈ।ਮ੍ਰਿਤਕ ਆਪਣੇ ਪਿੱਛੇ ਚਾਰ ਕੁੜੀਆਂ, ਇਕ ਮੁੰਡਾ ਅਤੇ ਪਤਨੀ ਛੱਡ ਗਿਆ ਹੈ, ਜਿਨ੍ਹਾਂ ਵਿਚੋਂ ਦੋ ਕੁੜੀਆਂ ਅਤੇ ਮੁੰਡੇ ਕੁਆਰੇ ਹਨ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਮ੍ਰਿਤਕ ਮਜ਼ਦੂਰ ਦੇ ਪਰਿਵਾਰ ਸਿਰ ਚੜ੍ਹਿਆ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਸਰਕਾਰੀ ਆਰਥਿਕ ਸਹਾਇਤਾ ਦੇਣ ਦੇ ਨਾਲ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਇਹ ਵੀ ਪੜ੍ਹੋ:  ਪੁੱਤ ਨੂੰ ਕੈਨੇਡਾ ਭੇਜਣ ਲਈ 24 ਲੱਖ ਖ਼ਰਚ ਕੇ ਵਿਦੇਸ਼ ਭੇਜੀ ਨੂੰਹ ਨੇ ਚਾੜ੍ਹਿਆ ਚੰਨ, ਮੁੰਡਾ ਖ਼ੁਦਕੁਸ਼ੀ ਕਰਨ ਨੂੰ ਹੋਇਆ ਮਜ਼ਬੂਰ


Shyna

Content Editor

Related News