ਦਿੱਲੀ ਧਰਨੇ ’ਚ ਜਾ ਰਹੇ ਬਟੜਿਆਣਾ ਦੇ ਕਿਸਾਨ ਰਾਮ ਸਿੰਘ ਦੀ ਮੌਤ

Monday, Jan 04, 2021 - 09:18 PM (IST)

ਭਵਾਨੀਗੜ੍ਹ (ਵਿਕਾਸ, ਸੰਜੀਵ) : ਨੇੜਲੇ ਪਿੰਡ ਬਟੜਿਆਣਾ ਤੋਂ ਦਿੱਲੀ ਸੰਘਰਸ਼ ਵਿਚ ਸ਼ਮੂਲੀਅਤ ਕਰਨ ਜਾ ਰਹੇ ਇਕ ਕਿਸਾਨ ਰਾਮ ਸਿੰਘ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਣ ਮੌਤ ਹੋ ਗਈ। ਇਸ ਸਬੰਧੀ ਮਿ੍ਰਤਕ ਕਿਸਾਨ ਦੇ ਲੜਕੇ ਚਮਕੌਰ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਰਾਮ ਸਿੰਘ 15 ਦਿਨ ਦਿੱਲੀ ਧਰਨੇ ’ਚ ਲਗਾ ਕੇ ਕੁੱਝ ਦਿਨ ਪਹਿਲਾਂ ਹੀ ਵਾਪਸ ਪਰਤੇ ਸਨ ਅਤੇ ਆਪਣੇ ਪਰਿਵਾਰ ਨੂੰ ਮਿਲਣ ਤੋਂ ਬਾਅਦ ਹੁਣ ਦੁਬਾਰਾ ਆਪਣੇ ਟਰੈਕਟਰ-ਟਰਾਲੀ ਵਿਚ ਸਾਮਾਨ ਲੱਦ ਕੇ ਧਰਨੇ ’ਚ ਸ਼ਾਮਲ ਹੋਣ ਲਈ ਦਿੱਲੀ ਨੂੰ ਰਵਾਨਾ ਹੀ ਹੋਏ ਸਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਦੌੜ ’ਚੋਂ ਬਾਹਰ ਹੋਏ ਸੁਖਬੀਰ ਸਿੰਘ ਬਾਦਲ!

ਉਕਤ ਨੇ ਦੱਸਿਆ ਕਿ ਉਹ ਅਚਾਨਕ ਚੱਕਰ ਖਾ ਕੇ ਜ਼ਮੀਨ ’ਤੇ ਡਿੱਗ ਪਏ। ਇਸ ਦੌਰਾਨ ਉਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਰਤਕ ਕਰਾਰ ਦੇ ਦਿੱਤਾ। ਚਮਕੌਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਕਿਸਾਨੀ ਸੰਘਰਸ਼ ਨੂੰ ਸਮਰਪਿਤ ਸਨ ਜਿਸ ਤਹਿਤ ਉਹ ਕਾਲਾਝਾੜ ਟੋਲ ਪਲਾਜ਼ਾ ਉੱਪਰ ਚੱਲ ਰਹੇ ਪੱਕੇ ਮੋਰਚੇ ਸਮੇਤ ਦਿੱਲੀ ਅੰਦੋਲਨ ਵਿਚ ਆਪਣਾ ਯੋਗਦਾਨ ਪਾ ਰਹੇ ਸਨ।

ਇਹ ਵੀ ਪੜ੍ਹੋ : ਭਾਜਪਾ ਨੇਤਾ ਹਰਜੀਤ ਗਰੇਵਾਲ ਖ਼ਿਲਾਫ਼ ਨਾਅਰੇ ਲਿਖਣ ਵਾਲੇ ਨੌਜਵਾਨਾਂ ’ਤੇ ਪੁਲਸ ਦੀ ਵੱਡੀ ਕਾਰਵਾਈ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


Gurminder Singh

Content Editor

Related News