ਖੇਤੀ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ, ਪਿੰਡ ਸਿਰਸੜੀ ਦੇ ਨਾਇਬ ਸਿੰਘ ਦੀ ਹੋਈ ਮੌਤ

Saturday, Mar 06, 2021 - 11:01 AM (IST)

ਖੇਤੀ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ, ਪਿੰਡ ਸਿਰਸੜੀ ਦੇ ਨਾਇਬ ਸਿੰਘ ਦੀ ਹੋਈ ਮੌਤ

ਕੋਟਕਪੂਰਾ (ਨਰਿੰਦਰ ਬੈੜ੍ਹ): ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਏ ਨੇੜਲੇ ਪਿੰਡ ਸਿਰਸੜੀ ਦੇ ਇੱਕ ਬਜ਼ੁਰਗ ਕਿਸਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਾਇਬ ਸਿੰਘ (75) ਪੁੱਤਰ ਜੁਗਰਾਜ ਸਿੰਘ ਵਾਸੀ ਪਿੰਡ ਸਿਰਸੜੀ ਮਲਕੀਤ ਸਿੰਘ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਇਕਾਈ ਸਿਰਸੜੀ ਦੀ ਅਗਵਾਈ ਹੇਠ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਧਰਨੇ ਵਿੱਚ ਸ਼ਾਮਲ ਹੋਣ ਲਈ ਗਿਆ ਸੀ।

ਇਹ ਵੀ ਪੜ੍ਹੋ ਜਗਜੀਤ ਡੱਲੇਵਾਲ ਦਾ ਵੱਡਾ ਬਿਆਨ, ਕਿਹਾ-ਲੱਖਾ ਸਿਧਾਣਾ ਸਾਡਾ ਬੱਚਾ ਪਰ ਦੀਪ ਸਿੱਧੂ ਸੰਘਰਸ਼ ਦਾ ਹਿੱਸਾ ਨਹੀਂ

ਕੁੱਝ ਦਿਨ ਪਹਿਲਾਂ ਉਹ ਉੱਥੇ ਬਿਮਾਰ ਹੋ ਗਿਆ ਅਤੇ ਸਿਹਤ ਜ਼ਿਆਦਾ ਖ਼ਰਾਬ ਹੋਣ 'ਤੇ ਉਸ ਨੂੰ ਇੱਥੇ ਵਾਪਸ ਲਿਆਂਦਾ ਗਿਆ। ਕੋਟਕਪੂਰਾ ਦੇ ਇੱਕ ਨਿੱਜੀ ਹਸਪਤਾਲ ਵਿਖੇ ਉਸਦਾ ਇਲਾਜ ਚੱਲ ਰਿਹਾ ਸੀ ਕਿ ਅੱਜ ਉਸਦੀ ਮੌਤ ਹੋ ਗਈ। ਪਿੰਡ ਦੇ ਕੁੱਝ ਕਿਸਾਨਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਹ ਦੋ ਵਾਰ ਦਿੱਲੀ ਧਰਨੇ ਵਿੱਚ ਸ਼ਾਮਲ ਹੋ ਚੁੱਕਿਆ ਸੀ ਅਤੇ ਹੁਣ ਤੀਜੀ ਵਾਰ ਉਹ ਧਰਨੇ ਵਿੱਚ ਸ਼ਾਮਲ ਹੋਣ ਲਈ ਗਿਆ ਸੀ। ਕਿਸਾਨ ਨਾਇਬ ਸਿੰਘ ਦੀ ਹੋਈ ਮੌਤ 'ਤੇ ਕਿਸਾਨ ਜੱਥੇਬੰਦੀਆਂ ਤੋਂ ਇਲਾਵਾ ਸਮੂਹ ਇਲਾਕਾ ਵਾਸੀਆਂ ਵਿੱਚ ਭਾਰੀ ਸੋਗ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ ਨੌਦੀਪ ਕੌਰ ਦਾ ਪਿੰਡ ਪੁੱਜਣ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਸੁਆਗਤ, ਸਾਂਝੇ ਸੰਘਰਸ਼ ਦਾ ਐਲਾਨ


author

Shyna

Content Editor

Related News