ਸਰਨਾ ਧੜੇ ਨੂੰ ਵੱਡਾ ਝਟਕਾ, ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਸੁਖਬੀਰ ਸਿੰਘ ਕਾਲੜਾ ਅਕਾਲੀ ਦਲ ’ਚ ਹੋਏ ਸ਼ਾਮਲ
Thursday, Sep 02, 2021 - 11:05 AM (IST)
ਜਲੰਧਰ (ਚਾਵਲਾ)- ਸਰਨਾ ਧੜੇ ਨੁੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਸ ਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਮੈਂਬਰ ਸੁਖਬੀਰ ਸਿੰਘ ਕਾਲੜਾ ਪਾਰਟੀ ਦੀ ਪ੍ਰਾਇਮਰੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਕੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸੁਖਬੀਰ ਕਾਲੜਾ ਵਾਰਡ ਨੰਬਰ 2 ਸਵਰੂਪ ਨਗਰ ਤੋਂ ਦੂਜੀ ਵਾਰ ਮੈਂਬਰ ਚੁਣੇ ਗਏ ਹਨ।
ਇਹ ਵੀ ਪੜ੍ਹੋ: ਗੜ੍ਹਦੀਵਾਲਾ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨੌਜਵਾਨ ਉਤਾਰਿਆ ਮੌਤ ਦੇ ਘਾਟ
ਸ. ਕਾਲੜਾ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆ ਕਹਿੰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਉਹ ਦਿੱਲੀ ਦੀ ਸੰਗਤ ਦੇ ਫਤਵੇ ਦਾ ਸਤਿਕਾਰ ਕਰਦੇ ਸਰਨਾ ਧੜਾ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ ਅਤੇ ਉਨ੍ਹਾਂ ਦਾ ਇਕੋ-ਇਕ ਮਕਸਦ ਸਿੱਖ ਕੌਮ ਦੀ ਅਤੇ ਗੁਰੂ ਘਰਾਂ ਦੀ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਡਾ ਇਕੋ-ਇਕ ਏਜੰਡਾ ਮਨੁੱਖਤਾ ਦੀ ਸੇਵਾ ਕਰਨ ਅਤੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਦੇ ਹੱਲ ਲਈ ਕੰਮ ਕਰਨਾ ਹੈ।
ਇਹ ਵੀ ਪੜ੍ਹੋ: ਸਾਵਧਾਨ! ਨਵੇਂ ਹੱਥਕੰਡੇ ਅਪਣਾ ਕੇ ਲੋਕਾਂ ਨੂੰ ਇੰਝ ਲੁੱਟਣ ’ਚ ਲੱਗਾ ‘ਹਨੀ ਟਰੈਪ ਗਿਰੋਹ’
ਇਸ ਮੌਕੇ ਸੁਖਬੀਰ ਸਿੰਘ ਕਾਲੜਾ ਨੇ ਕਿਹਾ ਕਿ ਸਰਨਾ ਭਰਾ ਪਾਰਟੀ ਨੁੰ ਦੋ ਮੈਂਬਰੀ ਕਮੇਟੀ ਵਾਂਗ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਉਥੇ ਘੁਟਣ ਮਹਿਸੂਸ ਕਰ ਰਹੇ ਸਨ ਅਤੇ ਇਸ ਲਈ ਫੈਸਲਾ ਕੀਤਾ ਹੈ ਕਿ ਅਕਾਲੀ ਦਲ ਵਿਚ ਸ਼ਾਮਲ ਹੋ ਕੇ ਸੰਗਤ ਦੀ ਸੇਵਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਬਾਲਾ ਸਾਹਿਬ ਹਸਪਤਾਲ ਦੇ ਉਦਘਾਟਨ ਅਤੇ ਦਿੱਲੀ ਕਮੇਟੀ ਦੇ ਸਕੂਲਾਂ ਅਤੇ ਕਾਲਜਾਂ ਵਿਚ ਵੱਧ ਤੋਂ ਵੱਧ ਵਿਦਿਆਰਥੀ ਦਾਖ਼ਲ ਕਰਵਾਉਣ ਲਈ ਕਮੇਟੀ ਨੂੰ ਪੂਰਾ ਸਹਿਯੋਗ ਦੇਣਗੇ। ਉਨ੍ਹਾਂ ਦੱਸਿਆ ਕਿ ਹੋਰ ਮੈਂਬਰ ਵੀ ਜਲਦੀ ਹੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ ਕਿਉਂਕਿ ਉਹ ਸਰਨਾ ਭਰਾਵਾਂ ਤੋਂ ਅੱਕੇ ਪਏ ਹਨ। ਇਸ ਮੌਕੇ ਸਿਰਸਾ ਨੇ ਇਹ ਵੀ ਦੱਸਿਆ ਕਿ ਕੋਆਪਸ਼ਨ ਦੀ ਪ੍ਰਕਿਰਿਆ 9 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ ਤੇ ਇਸਦੇ 15 ਦਿਨਾਂ ਬਾਅਦ ਯਾਨੀ 24 ਜਾਂ 25 ਸਤੰਬਰ ਦੇ ਕਰੀਬ ਜਨਰਲ ਹਾਊਸ ਸੱਦਿਆ ਜਾਵੇਗਾ ਤੇ ਟੀਮ ਦੀ ਚੋਣ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਕੋਟਫਤੂਹੀ ਵਿਖੇ 19 ਸਾਲਾ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ, ਫਾਹੇ ਨਾਲ ਲਟਕਦੀ ਮਿਲੀ ਲਾਸ਼
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।