ਵੱਡੀ ਖ਼ਬਰ: ਦਿੱਲੀ ਸਿੰਘੂ ਬਾਰਡਰ ਨਾਲੇ ’ਚੋਂ ਮਿਲੀ ਭਵਾਨੀਗੜ੍ਹ ਦੇ ਵਿਅਕਤੀ ਦੀ ਲਾਸ਼

Thursday, Dec 17, 2020 - 06:13 PM (IST)

ਵੱਡੀ ਖ਼ਬਰ: ਦਿੱਲੀ ਸਿੰਘੂ ਬਾਰਡਰ ਨਾਲੇ ’ਚੋਂ ਮਿਲੀ ਭਵਾਨੀਗੜ੍ਹ ਦੇ ਵਿਅਕਤੀ ਦੀ ਲਾਸ਼

ਭਵਾਨੀਗੜ੍ਹ (ਵਿਕਾਸ, ਸੰਜੀਵ,ਕਾਂਸਲ): ਖ਼ੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ’ਚ ਸਿੰਘੂ ਬਾਰਡਰ ’ਤੇ ਜਾਰੀ ਕਿਸਾਨ ਮੋਰਚੇ ’ਚ ਸ਼ਾਮਲ ਹੋਣ ਗਏ ਸਬ-ਡਵੀਜ਼ਨ ਭਵਾਨੀਗੜ੍ਹ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਭੇਤਭਰੇ ਹਾਲਾਤਾਂ ’ਚ ਮੌਤ ਹੋ ਜਾਣ ਦੀ ਖ਼ਬਰ ਹੈ।

ਇਹ ਵੀ ਪੜ੍ਹੋ:  ਕਿਸਾਨੀ ਅੰਦੋਲਨ ’ਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

PunjabKesari

ਮਿ੍ਰਤਕ ਦੀ ਪਛਾਣ 36 ਸਾਲਾ ਭੀਮ ਸਿੰਘ ਪੁੱਤਰ ਰਣ ਸਿੰਘ ਵਾਸੀ ਝਨੇੜੀ ਹਾਲ ਆਬਾਦ ਫਤਿਹਗੜ੍ਹ ਛੰਨਾ ਦੇ ਤੌਰ ’ਤੇ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਭੀਮ ਸਿੰਘ ਬੀਤੇ ਕੱਲ੍ਹ ਕਿਸਾਨ ਅੰਦੋਲਨ ’ਚ ਸ਼ਿਰਕਤ ਕਰਨ ਲਈ ਦਿੱਲੀ ਗਿਆ ਸੀ ਤੇ ਅੱਜ ਵੀਰਵਾਰ ਸਵੇਰੇ ਧਰਨੇ ’ਤੇ ਬੈਠੇ ਕੁੱਝ ਕਿਸਾਨਾਂ ਨੇ ਸਿੰਘੂ ਬਾਰਡਰ ਨੇੜੇ ਲੰਘਦੇ ਨਾਲੇ ’ਚ ਪਈ ਉਸਦੀ ਲਾਸ਼ ਨੂੰ ਦੇਖਿਆ।ਹਾਲਾਂਕਿ ਵਿਅਕਤੀ ਦੀ ਮੌਤ ਦੇ ਅਸਲ ਕਾਰਨਾਂ ਦਾ ਅਜੇ ਕੁੱਝ ਪਤਾ ਨਹੀਂ ਲੱਗ ਸਕਿਆ ਹੈ। ਉਸਦੀ ਜੇਬ ’ਚੋਂ ਮਿਲੇ ਸ਼ਨਾਖ਼ਤੀ ਕਾਰਡ ਦੇ ਆਧਾਰ ’ਤੇ ਉਸਦੀ ਪਛਾਣ ਹੋ ਸਕੀ।

ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ


author

Shyna

Content Editor

Related News