ਅੱਜ ਦਿੱਲੀ ਦੌਰੇ 'ਤੇ CM ਮਾਨ, ਪਾਣੀਆਂ ਦੇ ਮੁੱਦੇ 'ਤੇ ਗਜੇਂਦਰ ਸ਼ੇਖਾਵਤ ਨਾਲ ਕਰਨਗੇ ਮੁਲਾਕਾਤ

Thursday, May 26, 2022 - 10:26 AM (IST)

ਅੱਜ ਦਿੱਲੀ ਦੌਰੇ 'ਤੇ CM ਮਾਨ, ਪਾਣੀਆਂ ਦੇ ਮੁੱਦੇ 'ਤੇ ਗਜੇਂਦਰ ਸ਼ੇਖਾਵਤ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁੜ ਦਿੱਲੀ ਦੌਰੇ 'ਤੇ ਜਾ ਰਹੇ ਹਨ ਅਤੇ ਉਹ ਦਿੱਲੀ 3 ਵਜੇ ਤੱਕ ਪਹੁੰਚ ਜਾਣਗੇ। ਦੱਸ ਦੇਈਏ ਕਿ ਦਿੱਲੀ ਦੌਰੇ ’ਤੇ ਗਏ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਵਿਚਾਰ ਚਰਚਾ ਕਰਨ ਦੇ ਲਈ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੀਟਿੰਗ ਕੀਤੀ ਜਾਵੇਗੀ। 

ਪੜ੍ਹੋ ਇਹ ਵੀ ਖ਼ਬਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਹੁਣ ਨਹੀਂ ਹੋਇਆ ਕਰੇਗਾ ਹਾਰਮੋਨੀਅਮ ਨਾਲ ਕੀਰਤਨ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਦੀ ਇਹ ਮੀਟਿੰਗ ਬਾਅਦ ਦੁਪਹਿਰ 3 ਵਜੇ ਦੇ ਕਰੀਬ ਹੋਵੇਗੀ। ਇਸ ਤੋਂ ਇਲਾਵਾ ਸ਼ਾਮ 4.30 ਵਜੇ ਸ਼੍ਰਮ ਸ਼ਕਤੀ ਭਵਨ ਵਿਖੇ ਵੀ ਇਕ ਮੀਟਿੰਗ ਮੁੱਖ ਮੰਤਰੀ ਵਲੋਂ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਉਹ 7 ਵਜੇ ਪੰਜਾਬ ਵਾਪਸ ਆ ਜਾਣਗੇ। 

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼

ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ

 

 

 

 

 


author

rajwinder kaur

Content Editor

Related News