ਦਿੱਲੀ ਟਰੈਕਟਰ ਪਰੇਡ ਹਿੰਸਾ ਦੇ ਮਾਮਲੇ 'ਚ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ, ਵੇਖੋ ਵੀਡੀਓ

04/17/2021 11:49:27 AM

ਨਵੀਂ ਦਿੱਲੀ (ਬਿਊਰੋ) - ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ 26 ਜਨਵਰੀ ਦੇ ਦਿਨ ਕੱਢੀ ਗਈ ਟਰੈਕਟਰ ਰੈਲੀ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਮਾਮਲੇ 'ਚ ਮੁੱਖ ਦੋਸ਼ੀ ਅਦਾਕਾਰ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਉਸ ਨੂੰ 30 ਹਜ਼ਾਰ ਰੁਪਏ ਦੇ ਨਿੱਜੀ ਬਾਂਡ 'ਤੇ ਜ਼ਮਾਨਤ ਦਿੱਤੀ ਗਈ ਹੈ।

ਕੀ ਸੀ ਪੂਰਾ ਮਾਮਲਾ
ਦੱਸ ਦੇਈਏ ਕਿ ਗਣਤੰਤਰ ਦਿਵਸ ਵਾਲੇ ਦਿਨ ਰਾਜਧਾਨੀ 'ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ਪਹੁੰਚ ਗਏ ਸਨ ਅਤੇ ਉੱਥੇ ਉਨ੍ਹਾਂ ਨੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ, ਜਿਸ ਦੇ ਚਲਦੇ ਦੀਪ ਸਿੱਧੂ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ। 

8 ਫਰਵਰੀ ਦੀ ਰਾਤ ਦੀਪ ਸਿੱਧੂ ਨੂੰ ਕਰਨਾਲ ਬਾਈਪਾਸ ਤੋਂ ਕੀਤਾ ਸੀ ਗ੍ਰਿਫ਼ਤਾਰ 
ਦਿੱਲੀ ਪੁਲਸ ਵੱਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ 'ਤੇ ਵਾਪਰੀ ਘਟਨਾ 'ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੀਪ ਸਿੱਧੂ 'ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਤੀਸ ਹਜਾਰੀ ਕੋਰਟ 'ਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦੀਪ ਸਿੱਧੂ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ।

PunjabKesari


sunita

Content Editor

Related News