ਦਿੱਲੀ ਯੂਨੀਵਰਸਿਟੀ ਵੱਲੋਂ ਸਿੱਖ ਸ਼ਹਾਦਤਾਂ ਤੇ ਬਹਾਦਰੀ ਬਾਰੇ ਅੰਡਰ ਗ੍ਰੈਜੂਏਟ ਕੋਰਸ ਸ਼ੁਰੂ ਕਰਨਾ ਸ਼ਲਾਘਾਯੋਗ ਕਦਮ

Monday, Jul 07, 2025 - 02:11 AM (IST)

ਦਿੱਲੀ ਯੂਨੀਵਰਸਿਟੀ ਵੱਲੋਂ ਸਿੱਖ ਸ਼ਹਾਦਤਾਂ ਤੇ ਬਹਾਦਰੀ ਬਾਰੇ ਅੰਡਰ ਗ੍ਰੈਜੂਏਟ ਕੋਰਸ ਸ਼ੁਰੂ ਕਰਨਾ ਸ਼ਲਾਘਾਯੋਗ ਕਦਮ

ਅੰਮ੍ਰਿਤਸਰ (ਸਰਬਜੀਤ) : ਦਿੱਲੀ ਯੂਨੀਵਰਸਿਟੀ ਵੱਲੋਂ ਇਤਿਹਾਸ ’ਚ ਸਿੰਖ ਸ਼ਹਾਦਤਾਂ ਤੇ ਬਹਾਦਰੀ ਬਾਰੇ ਅੰਡਰ ਗਰੈਜੂਏਟ ਕੋਰਸ ਸ਼ੁਰੂ ਕਰਨਾ ਸ਼ਲਾਘਾਯੋਗ ਕਦਮ ਹੈ ਅਤੇ ਇਸ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਦਿੱਲੀ ਯੂਨੀਵਰਸਿਟੀ ਵਧਾਈ ਦੇ ਪਾਤਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਤੌਰ 'ਤੇ ਕੀਤਾ।

ਇਹ ਵੀ ਪੜ੍ਹੋ : ਆਰਥਿਕ ਸਹਿਯੋਗ ਅਤੇ ਵਿਸ਼ਵ ਭਲਾਈ ਲਈ ਇਕ ਵੱਡੀ ਤਾਕਤ ਬਣਿਆ ਬ੍ਰਿਕਸ : PM ਮੋਦੀ

ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸਿੱਖਾਂ ਦਾ ਤਾ ਪੂਰਾ ਇਤਿਹਾਸ ਹੀ ਸ਼ਹਾਦਤਾਂ ਨਾਲ ਭਰਿਆ ਹੈ। ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਖਾਲਸਾ ਪੰਥ ਦੀ ਸਾਜਨਾ ਕਰਨ, ਗੁਰੂ ਸਾਹਿਬਾਨ ਤੇ ਸਿੱਖ ਜਰਨੈਲਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਤੇ ਜਰਨੈਲਾਂ ਵੱਲੋਂ ਮੁਗਲਾਂ ਤੇ ਅੰਗਰੇਜ਼ਾਂ ਦਾ ਟਾਕਰਾ ਕਰਨ ਦਾ ਵੱਡਾ ਇਤਿਹਾਸ ਬਹੁਤ ਅਹਿਮੀਅਤ ਰੱਖਦਾ ਹੈ। ਉਹਨਾਂ ਕਿਹਾ ਕਿ ਅਕਾਦਮਿਕ ਤੌਰ ’ਤੇ ਇਹ ਸਿੱਖ ਇਤਿਹਾਸ ਚੰਗੀ ਤਰ੍ਹਾਂ ਪੜ੍ਹਾਇਆ ਨਹੀਂ ਜਾ ਸਕਿਆ ਪਰ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੀ ਪਹਿਲਕਦਮੀ ਹੈ ਕਿ ਸਿੱਖ ਇਤਿਹਾਸ ਨੂੰ ਪੜ੍ਹਾਉਣ ਦੇ ਉਪਰਾਲੇ ਕੀਤੇ ਗਏ ਤੇ ਹੁਣ ਦਿੱਲੀ ਯੂਨੀਵਰਸਿਟੀ ਵੱਲੋਂ ਪੂਰਾ ਇਕ ਅੰਡਰ ਗਰੈਜੂਏਟ ਕੋਰਸ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਨਾਲ ਨੌਜਵਾਨ ਪੀੜ੍ਹੀ ਨੂੰ ਸਿੱਖਾਂ ਬਾਰੇ ਅਹਿਮ ਜਾਣਕਾਰੀ ਮਿਲ ਸਕੇਗੀ ਜੋ ਅਕਾਦਮਿਕ ਵਿਸ਼ਿਆਂ ਦਾ ਹਿੱਸਾ ਬਣੇਗੀ।

ਇਹ ਵੀ ਪੜ੍ਹੋ : ਹੁਣ ਵਿਦੇਸ਼ਾਂ 'ਚ ਵੀ UPI ਨੇ ਮਚਾਈ ਧੂਮ, ਘਰ ਬੈਠੇ ਹੀ ਕਰ ਸਕਦੇ ਹੋ ਪੇਮੈਂਟ, PM ਮੋਦੀ ਨੇ ਦਿੱਤੀ ਵਧਾਈ
 
ਕਾਲਕਾ ਤੇ ਕਾਹਲੋਂ ਨੇ ਇਹ ਵੀ ਕਿਹਾ ਕਿ ਆਪਣੇ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਕੋਰਸ ਵਾਸਤੇ ਸਿਲੇਬਸ ਤਿਆਰ ਕਰਨ ਵਿਚ ਦਿੱਲੀ ਯੂਨੀਵਰਸਿਟੀ ਨੂੰ ਪੂਰਾ ਸਹਿਯੋਗ ਦੇਣ ਵਾਸਤੇ ਤਿਆਰ ਬਰ ਤਿਆਰ ਹੈ। ਉਹਨਾਂ ਕਿਹਾ ਕਿ ਦਿੱਲੀ ਕਮੇਟੀ ਵੱਲੋਂ ਇਕ ਗੁਰਮਤਿ ਕਾਲਜ ਵੀ ਚਲਾਇਆ ਜਾ ਰਿਹਾ ਹੈ ਜਿਸ ਵੱਲੋਂ ਇਸ ਮਾਮਲੇ ਵਿਚ ਵੱਡਾ ਸਹਿਯੋਗ ਦਿੱਤਾ ਜਾ ਸਕਦਾ ਹੈ। ਉਹਨਾਂ ਆਸ ਪ੍ਰਗਟਾਈ ਕਿ ਦਿੱਲੀ ਯੂਨੀਵਰਸਿਟੀ ਦੀ ਇਸ ਇਤਿਹਾਸਕ ਪਹਿਲ ਤੋਂ ਸਬਕ ਲੈਂਦਿਆਂ ਪੰਜਾਬ ਅਤੇ ਦੂਸਰੇ ਰਾਜਾਂ  ਦੀਆਂ ਯੂਨੀਵਰਸਿਟੀਆਂ ਵੀ ਅਜਿਹੇ ਹੀ ਅੰਡਰ ਗਰੈਜੂਏਟ ਕੋਰਸ ਸ਼ੁਰੂ ਕਰਨਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News