ਨਸ਼ੇ ਨੇ ਉਜਾੜਿਆ ਹੱਸਦਾ ਖ਼ੇਡਦਾ ਪਰਿਵਾਰ, ਪਤਨੀ ਦੀ ਡਿਲਿਵਰੀ ਤੋਂ ਪਹਿਲਾਂ ਪਤੀ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

Sunday, Oct 10, 2021 - 06:06 PM (IST)

ਨਸ਼ੇ ਨੇ ਉਜਾੜਿਆ ਹੱਸਦਾ ਖ਼ੇਡਦਾ ਪਰਿਵਾਰ, ਪਤਨੀ ਦੀ ਡਿਲਿਵਰੀ ਤੋਂ ਪਹਿਲਾਂ ਪਤੀ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਰਾਮਪੁਰਾ ਫੂਲ (ਕੁਨਾਲ ਬਾਂਸਲ): ਸੂਬੇ ’ਚ ਨਸ਼ੇ ਦੇ ਕਾਰਨ ਕਿਤੇ ਨਾ ਕਿਤੇ ਕਿਸੇ ਨਾ ਕਿਸੇ ਦੀ ਮੌਤ ਹੋ ਰਹੀ ਹੈ। ਸ਼ਨੀਵਾਰ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਪਿੰਦ ਮਹਰਾਜ ’ਚ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਜਗਿੰਦਰ ਸਿੰਘ ਕਾਕਾ (26) ਦੇ ਰੂਪ ’ਚ ਹੋਈ ਹੈ। ਮ੍ਰਿਤਕ ਦੇ ਵੱਡੇ ਭਰਾ ਸੁਖਪਾਲ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਜਦੋਂ ਜਗਿੰਦਰ ਨੂੰ ਰੋਟੀ ਖਾਣ ਦੇ ਲਈ ਆਵਾਜ਼ ਦਿੱਤੀ ਤਾਂ ਕੋਈ ਜਵਾਬ ਨਹੀਂ ਮਿਲਿਆ।

ਇਹ ਵੀ ਪੜ੍ਹੋ :   ਬਠਿੰਡਾ ’ਚ ਹੈਵਾਨੀਅਤ: ਨਿੱਜੀ ਹਸਪਤਾਲ ’ਚ ਇਲਾਜ ਕਰਵਾਉਣ ਆਈ ਮਹਿਲਾ ਨਾਲ ਗੈਂਗਰੇਪ

ਇਸ ਦੇ ਬਾਅਦ ਕਮਰੇ ’ਚ ਜਾ ਕੇ ਦੇਖਿਆ ਤਾਂ ਉਹ ਚਾਰਪਾਈ ’ਤੇ ਪਿਆ ਸੀ ਅਤੇ ਉਸ ਦੀ ਬਾਂਹ ’ਤੇ ਸਰਿੰਜ ਲੱਗੀ ਹੋਈ ਸੀ। ਸੁਖਪਾਲ ਸਰਕਾਰੀ ਸਕੂਲ ’ਚ ਬਤੌਰ ਹੈੱਡ ਅਧਿਆਪਕ ਕੰਮ ਕਰਦਾ ਹੈ ਨੇ ਦੱਸਿਆ ਕਿ ਉਸ ਦਾ ਭਰਾ ਨਸ਼ੇ ਕਰਨ ਦਾ ਆਦੀ ਸੀ ਅਤੇ ਕਈ ਵਾਰ ਉਸ ਨੂੰ ਰੋਕਿਆ ਵੀ ਗਿਆ ਅਤੇ ਨਸ਼ਾ ਛੱਡਣ ਵਾਲੀ ਦਵਾਈ ਵੀ ਦਿੱਤੀ ਪਰ ਪਿੰਡ ’ਚ ਸ਼ਰੇਆਮ ਵਿਕ ਰਹੇ ਨਸ਼ੇ ਦੇ ਕਾਰਨ ਨਸ਼ੇ ਕਰਨ ਦਾ ਆਦੀ ਹੋ ਗਿਆ ਸੀ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਜਗਿੰਦਰ ਸਿੰਘ ਮਜ਼ਦੂਰੀ ਕਰਦਾ ਸੀ ਅਤੇ ਉਸ ਦੇ 2 ਸਾਲ ਦੀ ਬੱਚੀ ਹੈ ਅਤੇ ਦੂਜਾ ਬੱਚਾ ਇਕ ਹਫ਼ਤੇ ’ਚ ਹੋਣ ਵਾਲਾ ਸੀ ਪਰ ਬੱਚੇ ਦਾ ਮੂੰਹ ਦੇਖ਼ਣ ਤੋਂ ਪਹਿਲਾਂ ਹੀ ਨਸ਼ੇ ਕਾਰਨ ਉਸ ਦੀ ਮੌਤ ਹੋ ਗਈ। ਉੱਥੇ ਪਿੰਡ ਦੇ ਲੋਕਾਂ ਨੇ ਜੋਗਿੰਦਰ ਦੀ ਲਾਸ਼ ਸੜਕ ’ਤੇ ਰੱਖ ਕੇ ਧਰਨਾ ਲਗਾ ਦਿੱਤਾ ਹੈ। ਲੋਕਾਂ ਨੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ 5 ਲੱਖ ਰੁਪਏ ਦੀ ਸਹਾਇਤਾ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ :  ਬਠਿੰਡਾ ਦੇ ਹਸਪਤਾਲ ’ਚੋਂ 2 ਦਿਨ ਦਾ ਨਵ-ਜੰਮਿਆ ਬੱਚਾ ਚੋਰੀ, ਜਾਣੋ ਪੂਰਾ ਮਾਮਲਾ


author

Shyna

Content Editor

Related News