ਅੰਮ੍ਰਿਤਸਰ 'ਚ Delivery Boy ਦਾ ਬੇਰਹਿਮੀ ਨਾਲ ਕਤਲ, ਬਿਲਡਿੰਗ ਦੀ ਬੇਸਮੈਂਟ 'ਚੋਂ ਮਿਲੀ ਲਾਸ਼

Monday, Mar 30, 2026 - 03:12 PM (IST)

ਅੰਮ੍ਰਿਤਸਰ 'ਚ Delivery Boy ਦਾ ਬੇਰਹਿਮੀ ਨਾਲ ਕਤਲ, ਬਿਲਡਿੰਗ ਦੀ ਬੇਸਮੈਂਟ 'ਚੋਂ ਮਿਲੀ ਲਾਸ਼

ਅੰਮ੍ਰਿਤਸਰ: ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਏ-ਬਲਾਕ ਵਿੱਚ ਇੱਕ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਬਿਲਡਿੰਗ ਦੀ ਬੇਸਮੈਂਟ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ । ਮ੍ਰਿਤਕ ਦੀ ਪਛਾਣ 28 ਸਾਲਾ ਅਰਵਿੰਦਰ ਸਿੰਘ ਉਰਫ਼ ਬਬਲੂ ਵਜੋਂ ਹੋਈ ਹੈ, ਜੋ ਪਿਛਲੇ ਦੋ ਦਿਨਾਂ ਤੋਂ ਲਾਪਤਾ ਸੀ। ਜਾਣਕਾਰੀ ਅਨੁਸਾਰ, ਅਰਵਿੰਦਰ ਸਿੰਘ ਗ੍ਰੀਨ ਸਿਟੀ ਦਾ ਰਹਿਣ ਵਾਲਾ ਸੀ ਅਤੇ ਫੂਡ ਡਿਲੀਵਰੀ ਦਾ ਕੰਮ ਕਰਦਾ ਸੀ। ਉਹ 27 ਮਾਰਚ ਦੀ ਸ਼ਾਮ 4 ਵਜੇ ਕੰਮ ਲਈ ਘਰੋਂ ਨਿਕਲਿਆ ਸੀ। ਆਮ ਤੌਰ 'ਤੇ ਉਹ ਰਾਤ 12 ਤੋਂ 1 ਵਜੇ ਤੱਕ ਘਰ ਪਰਤ ਆਉਂਦਾ ਸੀ, ਪਰ ਉਸ ਰਾਤ ਉਹ ਵਾਪਸ ਨਹੀਂ ਆਇਆ। ਪਰਿਵਾਰ ਵੱਲੋਂ ਉਸ ਦੀ ਕਾਫੀ ਭਾਲ ਕੀਤੀ ਗਈ ਅਤੇ ਪੁਲਸ ਨੂੰ ਸੂਚਿਤ ਕੀਤਾ ਗਿਆ, ਪਰ ਉਸ ਦਾ ਕੋਈ ਪਤਾ ਨਹੀਂ ਲੱਗ ਸਕਿਆ। ਐਤਵਾਰ ਨੂੰ ਪੁਲਸ ਨੇ ਪਰਿਵਾਰ ਨੂੰ ਸੂਚਨਾ ਦਿੱਤੀ ਕਿ ਅਰਵਿੰਦਰ ਦੀ ਲਾਸ਼ ਮਿਲ ਗਈ ਹੈ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ: ਅਟਾਰੀ ਸਰਹੱਦ ਨੇੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਹਮਲਾ

ਮ੍ਰਿਤਕ ਦੇ ਸਰੀਰ ਅਤੇ ਸਿਰ 'ਤੇ ਤੇਜ਼ਧਾਰ ਹਥਿਆਰਾਂ ਦੇ ਕਈ ਗੰਭੀਰ ਜ਼ਖ਼ਮ ਪਾਏ ਗਏ ਹਨ, ਜਿਸ ਨਾਲ ਉਸ ਦੇ ਕਤਲ ਦੀ ਪੁਸ਼ਟੀ ਹੁੰਦੀ ਹੈ। ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਲੁੱਟ ਦਾ ਮਾਮਲਾ ਨਹੀਂ ਲੱਗਦਾ ਕਿਉਂਕਿ ਅਰਵਿੰਦਰ ਦਾ ਕੋਈ ਵੀ ਸਾਮਾਨ ਲੁੱਟਿਆ ਨਹੀਂ ਗਿਆ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਮੌਜੂਦਾ ਸਰਪੰਚ ਤੇ ਸਾਬਕਾ ਸਰਪੰਚ ਵਿਚਾਲੇ ਖੂਨੀ ਝੜਪ, ਚੱਲੇ ਤੇਜ਼ਧਾਰ ਹਥਿਆਰ

ਪੁਲਸ ਵੱਲੋਂ ਜਾਂਚ ਜਾਰੀ 

ਥਾਣਾ ਰਣਜੀਤ ਐਵੇਨਿਊ ਦੇ ਐਸ.ਐਚ.ਓ. ਇੰਸਪੈਕਟਰ ਰੋਬਿਨ ਹੰਸ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਵੱਲੋਂ ਇਲਾਕੇ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾ ਸਕੇ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ: ਮੌਸਮ ਦੇ ਬਦਲਾਅ ਨੂੰ ਵੇਖਦਿਆਂ ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News