ਡਲਿਵਰੀ ਬੁਆਏ ਹੀ ਨਿਕਲਿਆ ਔਰਤ ਦਾ ਕਾਤਲ, ਗ੍ਰਿਫ਼ਤਾਰ
Tuesday, Dec 03, 2024 - 08:45 AM (IST)
ਬਠਿੰਡਾ (ਸੁਖਵਿੰਦਰ) : ਬੀਤੇ ਦਿਨੀਂ ਪਿੰਡ ਬਹਿਮਣ ਦੀਵਾਨਾ ਵਿਖੇ ਇਕ ਔਰਤ ਦਾ ਕਤਲ ਕਰ ਕੇ ਲਾਸ਼ ਖੇਤਾਂ ’ਚ ਸੁੱਟਣ ਵਾਲੇ ਡਲਿਵਰੀ ਬੁਆਏ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਦਿਹਾਤੀ ਹਿਨਾ ਗੁਪਤਾ ਨੇ ਦੱਸਿਆ ਕਿ ਬੀਤੇ ਦਿਨੀਂ ਪਿੰਡ ਬਹਿਮਣ ਦੀਵਾਨਾ ਨਜ਼ਦੀਕ ਇਕ ਔਰਤ ਦੀ ਲਾਸ਼ ਬਰਾਮਦ ਹੋਈ ਸੀ, ਜਿਸ ਦਾ ਗਲਾ ਦਬਾ ਕੇ ਕਤਲ ਕੀਤਾ ਗਿਆ ਸੀ। ਪੁਲਸ ਵੱਲੋਂ ਮ੍ਰਿਤਕਾ ਰਮਨਦੀਪ ਕੌਰ ਵਾਸੀ ਕੋਟਭਾਈ ਦੇ ਪਤੀ ਜਗਮੇਲ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਕੇ ਕਾਤਲ ਦੀ ਭਾਲ ਸ਼ੁਰੂ ਕੀਤੀ ਗਈ ਸੀ।
ਸੀ. ਆਈ. ਏ-2 ਦੀ ਟੀਮ ਵੱਲੋਂ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਮਣੀ ਵਾਸੀ ਗਿੱਲ ਕਲਾਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਸ ਵੱਲੋਂ ਮੁਲਜ਼ਮ ਪਾਸੋਂ ਵਾਰਦਾਤ ਦੌਰਾਨ ਵਰਤਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਡਲਿਵਰੀ ਬੁਆਏ ਵਜੋਂ ਕੰਮ ਕਰਦਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8