ਜਥੇਦਾਰ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ ਤੇ ਪਰਨੀਤ ਕੌਰ ''ਤੇ ਕਾਰਵਾਈ ਦੀ ਮੰਗ

Wednesday, Sep 18, 2024 - 06:22 PM (IST)

ਅੰਮ੍ਰਿਤਸਰ (ਸਰਬਜੀਤ) : ਸ੍ਰੀ ਅਕਾਲ ਤਖਤ ਸਾਹਿਬ ’ਤੇ ਸਿੱਖ ਜਥੇਬੰਦੀਆਂ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮੰਗ-ਪੱਤਰ ਦੇਣ ਪੁੱਜੀਆਂ। ਇਸ ਦੌਰਾਨ ਸਿੱਖ ਜਥੇਬੰਦੀ ਦੇ ਆਗੂ ਗੁਰਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਤੋਂ ਹੀ ਸਿੰਘ ਸਾਹਿਬ ਕੋਲ 2008 ਦਾ ਮਾਮਲਾ, ਨਿੱਜੀ ਡੇਰੇਦਾਰ ਬਾਬਾ ਬਲਵੰਤ ਸਿੰਘ ਸਿਹੋੜੇ ਵਾਲਿਆਂ ਦਾ ਲੈ ਕੇ ਆਇਆ ਹਾਂ। ਉਨ੍ਹਾਂ ਕਿਹਾ ਕਿ ਉੱਥੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਹੈ। ਇਨ੍ਹਾਂ ਨੇ ਬਲਵੰਤ ਸਿੰਘ ਨਾਭੀ ਡੇਰੇਦਾਰ ਵੱਲੋਂ ਆਪਣੇ ਕਿਸੇ ਡੇਰੇ ਵਿਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਹੋਇਆ ਸੀ। ਉਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿਲਕ ਲਗਾਇਆ ਗਿਆ ਸੀ ਜੋ ਕਿ ਸਾਡੀ ਮਰਿਆਦਾ ਦੇ ਬਿਲਕੁਲ ਉਲਟ ਅਤੇ ਮਰਿਆਦਾ ਖਿਲਾਫ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਔਰਤਾਂ ਅਤੇ ਸਕੂਲੀ ਬੱਚਿਆਂ ਨੂੰ ਲੈ ਕੇ ਜਾਰੀ ਹੋਈ ਚਿਤਾਵਨੀ

ਉਨ੍ਹਾਂ ਦੱਸਿਆ ਕਿ ਜਦੋਂ ਇਹ ਕੰਮ ਕੀਤਾ ਗਿਆ ਤਾਂ ਉੱਥੇ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਪਰਨੀਤ ਕੌਰ ਤੇ ਸੁਰਜੀਤ ਸਿੰਘ ਰੱਖੜਾ ਮੌਜੂਦ ਸਨ ਅਤੇ ਇਨ੍ਹਾਂ ਤਿੰਨਾਂ ਆਗੂਆਂ ਦੇ ਸਾਹਮਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿਲਕ ਲਗਾਇਆ ਗਿਆ ਸੀ ਪਰ ਇਸ ਸਬੰਧ ਵਿਚ ਅਜੇ ਤੱਕ ਇਨ੍ਹਾਂ ’ਤੇ ਬਿਲਕੁਲ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅੱਜ ਸ੍ਰੀ ਅਕਾਲ ਤਖਤ ਸਾਹਿਬ ’ਤੇ ਸਾਡੇ ਵੱਲੋਂ ਮੰਗ ਪੱਤਰ ਦੇ ਕੇ ਇਸ ਪ੍ਰਤੀ ਬਣਦੀ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ : ਚਿੰਤਪੁਰਨੀ ਰੋਡ 'ਤੇ ਪੈਂਦੇ ਪਿੰਡ ਆਦਮਵਾਲ ਨੂੰ ਪੁਲਸ ਨੇ ਪਾਇਆ ਘੇਰਾ, ਹਾਲਾਤ ਦੇਖ ਸਹਿਮੇ ਲੋਕ

ਉਨ੍ਹਾਂ ਕਿਹਾ ਕਿ ਇਸ ਸਬੰਧੀ ਦੋ ਸਾਲ ਪਹਿਲਾਂ ਵੀ ਅਸੀਂ ਅਰਜ਼ੀ ਦਿੱਤੀ ਸੀ ਪਰ ਉਦੋਂ ਤੋਂ ਲੈ ਕੇ ਹੁਣ ਤੱਕ ਇਸ ’ਤੇ ਕੋਈ ਵੀ ਕਾਰਵਾਈ ਨਹੀਂ ਹੋਈ ਹੈ। ਅਸੀਂ ਅੱਜ ਫਿਰ ਇਸ ਦੀ ਵੀਡੀਓ ਸਮੇਤ ਮੰਗ ਪੱਤਰ ਲੈ ਕੇ ਆਏ ਹਾਂ ਅਤੇ ਆਸ ਕਰਦੇ ਹਾਂ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣਦੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਜਲੰਧਰ ਨੇੜੇ ਅਗਵਾ ਤੋਂ ਬਾਅਦ ਕਤਲ ਕੀਤੇ ਐੱਨ. ਆਰ. ਆਈ. ਦੇ ਮਾਮਲੇ 'ਚ ਹੈਰਾਨ ਕਰਨ ਵਾਲਾ ਖ਼ੁਲਾਸਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Gurminder Singh

Content Editor

Related News