ਮਜ਼ਦੂਰ ਯੂਨੀਅਨ ਵੱਲੋਂ ਧਰਨਾ

10/17/2017 3:22:39 AM

ਫ਼ਰੀਦਕੋਟ,   (ਹਾਲੀ)-  ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ। 
ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਗੁਰਸੇਵਕ ਸਿੰਘ ਨੇ ਕਿਹਾ ਕਿ ਚੱਲ ਰਹੀਆਂ ਭਲਾਈ ਸਕੀਮਾਂ ਦਾ ਲਾਭ ਹਰ ਨਿਰਮਾਣ ਮਜ਼ਦੂਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ, ਮਜ਼ਦੂਰਾਂ ਤੇ ਕੰਮ ਕਰਦੀਆਂ ਔਰਤਾਂ ਨੂੰ ਪਹਿਲ ਦੇ ਆਧਾਰ 'ਤੇ ਰਜਿਸਟਰਡ ਕੀਤਾ ਜਾਵੇ ਤੇ ਰਜਿਸਟ੍ਰੇਸ਼ਨ ਦੀ ਤਿੰਨ ਸਾਲਾਂ ਦੀ ਸ਼ਰਤ ਖ਼ਤਮ ਕੀਤੀ ਜਾਵੇ।
ਇਸ ਮੌਕੇ ਇਫ਼ਟੂ ਦੇ ਜ਼ਿਲਾ ਪ੍ਰਧਾਨ ਮਹਿੰਦਰ ਸਿੰਘ ਖੀਵਾ ਨੇ ਕਿਹਾ ਕਿ ਰਹਿੰਦੇ ਸਾਰੇ ਨਿਰਮਾਣ ਮਜ਼ਦੂਰਾਂ ਨੂੰ ਰਜਿਸਟਰਡ ਕਰਨ ਲਈ ਮੁਹਿੰਮ ਚਲਾਈ ਜਾਵੇ ਤਾਂ ਜੋ ਕੋਈ ਨਿਰਮਾਣ ਮਜ਼ਦੂਰ ਵਾਂਝਾ ਨਾ ਰਹੇ। 
ਇਸ ਸਮੇਂ ਜਸਮਤ ਸਿੰਘ ਰੋਮਾਣਾ, ਕਾਲਾ ਪਲੰਬਰ, ਮੱਖਣ ਸਿੰਘ, ਗੁਰਦੇਵ ਸਿੰਘ, ਨਿਰੰਜਣ ਸਿੰਘ ਤਹਿਸੀ ਗਿੱਦੜਬਾਹਾ, ਸੇਵਕ ਸਿੰਘ ਪ੍ਰਧਾਨ ਦੋਦਾ, ਗੁਰਮੇਲ ਸਿੰਘ, ਹਰਬੰਸ ਸਿੰਘ ਕੋਟਕਪੂਰਾ ਤੋਂ ਇਲਾਵਾ ਹੋਰ ਮਜ਼ਦੂਰ ਆਗੂ ਹਾਜ਼ਰ ਸਨ।


Related News