ਮੁਅੱਤਲ AIG ਆਸ਼ੀਸ਼ ਕਪੂਰ ਖ਼ਿਲਾਫ਼ CBI ਜਾਂਚ ਦੀ ਮੰਗ, ਸਾਰਾ ਮਾਮਲਾ ਪੁੱਜਾ ਹਾਈਕੋਰਟ
Wednesday, Oct 22, 2025 - 12:12 PM (IST)

ਚੰਡੀਗੜ੍ਹ : ਮੁਅੱਤਲ ਏ. ਆਈ. ਜੀ. ਆਸ਼ੀਸ਼ ਕਪੂਰ ਵਲੋਂ ਪੁਲਸ ਥਾਣੇ 'ਚ ਔਰਤ ਨਾਲ ਕੁੱਟਮਾਰ ਕਰਨ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ ਅਤੇ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਗਈ ਹੈ। ਪੀੜਤ ਔਰਤ ਦਾ ਕਹਿਣਾ ਹੈ ਕਿ ਕੁੱਟਮਾਰ ਮਾਮਲੇ 'ਚ ਸਿਰਫ ਆਸ਼ੀਸ਼ ਕਪੂਰ ਨੂੰ ਨਾਮਜ਼ਦ ਕੀਤਾ ਗਿਆ ਹੈ, ਜਦੋਂ ਕਿ ਇਸ 'ਚ ਕਈ ਹੋਰ ਵੱਡੇ ਪੁਲਸ ਅਫ਼ਸਰ ਵੀ ਸ਼ਾਮਲ ਸਨ, ਜਦੋਂ ਕਿ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।
ਇਸ 'ਤੇ ਅਦਾਲਤ ਨੇ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਤੋਂ ਮਾਮਲੇ ਦੀ ਹੁਣ ਤੱਕ ਦੀ ਜਾਂਚ ਲਈ ਸਟੇਟਸ ਰਿਪੋਰਟ ਤਲਬ ਕੀਤੀ ਹੈ। ਦੱਸਣਯੋਗ ਹੈ ਕਿ ਆਸ਼ੀਸ਼ ਕਪੂਰ ਵਲੋਂ ਥਾਣੇ 'ਚ ਔਰਤ ਨਾਲ ਕੁੱਟਮਾਰ ਦੀ ਵੀਡੀਓ ਵਾਇਰਲ ਹੋਈ ਸੀ। ਇਸ ਤੋਂ ਬਾਅਦ ਜੁਲਾਈ, 2023 ਨੂੰ ਜ਼ੀਰਕਪੁਰ ਥਾਣੇ 'ਚ ਇਸ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ ਪਰ ਸਿਰਫ ਆਸ਼ੀਸ਼ ਕਪੂਰ ਨੂੰ ਹੀ ਨਾਮਜ਼ਦ ਕੀਤਾ ਗਿਆ ਸੀ।