ਫਿਰੋਜ਼ਪੁਰ ਜ਼ਿਲ੍ਹੇ ''ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦੀ ਮੰਗ, ਪੜ੍ਹੋ ਕੀ ਹੈ ਕਾਰਨ

Wednesday, Jan 21, 2026 - 12:16 PM (IST)

ਫਿਰੋਜ਼ਪੁਰ ਜ਼ਿਲ੍ਹੇ ''ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦੀ ਮੰਗ, ਪੜ੍ਹੋ ਕੀ ਹੈ ਕਾਰਨ

ਫਿਰੋਜ਼ਪੁਰ (ਮਲਹੋਤਰਾ, ਪਰਮਜੀਤ, ਰਾਜੇਸ਼ ਢੰਡ) : ਫਿਰੋਜ਼ਪੁਰ ਜ਼ਿਲ੍ਹੇ 'ਚ ਬਸੰਤ ਪੰਚਮੀ ਮੌਕੇ 23 ਜਨਵਰੀ ਮਤਲਬ ਕਿ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰਨ ਦੀ ਮੰਗ ਕੀਤੀ ਗਈ ਹੈ। ਪੰਜਾਬ ਸਟੇਟ ਮਨੀਸਟਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਸਿੱਧੂ ਦੀ ਅਗਵਾਈ ’ਚ ਯੂਨੀਅਨ ਦਾ ਵਫਦ ਡੀ. ਸੀ. ਦੀਪਸ਼ਿਖਾ ਸ਼ਰਮਾ ਨੂੰ ਮਿਲਿਆ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਕੂਲਾਂ ਨੂੰ ਵੱਡੀ ਚਿਤਾਵਨੀ, ਇਸ ਤਾਰੀਖ਼ ਤੱਕ ਮਿਲਿਆ ਆਖ਼ਰੀ ਮੌਕਾ

ਇਸ ਦੌਰਾਨ ਉਨ੍ਹਾਂ 23 ਜਨਵਰੀ ਨੂੰ ਫਿਰੋਜ਼ਪੁਰ ’ਚ ਮਨਾਏ ਜਾ ਰਹੇ ਵਿਸ਼ਵ ਪ੍ਰਸਿੱਧ ਬਸੰਤ ਪੰਚਮੀ ਦੇ ਤਿਉਹਾਰ ’ਤੇ ਛੁੱਟੀ ਐਲਾਨ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਬਸੰਤ ਪੰਚਮੀ ਨੂੰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ, ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰੇ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ ਕਰਨਾ ਚਾਹੀਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News