ਪੰਜਾਬ ''ਚ 1 ਸਤੰਬਰ ਨੂੰ ਵੀ ਛੁੱਟੀ ਦੀ ਮੰਗ!
Thursday, Aug 21, 2025 - 06:04 PM (IST)

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਮਹਾਰਾਜ ਦਾ 531ਵਾਂ ਪ੍ਰਕਾਸ਼ ਪੁਰਬ 1 ਸਤੰਬਰ ਦਿਨ (ਸੋਮਵਾਰ) ਨੂੰ ਸਮੂਹ ਸੰਗਤਾਂ ਵੱਲੋ ਵੱਖ-ਵੱਖ ਥਾਵਾਂ ਤੇ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਪੜ੍ਹੋ ਖ਼ਬਰ
ਇਸ ਮੌਕੇ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੋਦਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਜੀਵਨਚੱਕ ਨੇ ਦੱਸਿਆ ਕਿ ਸ੍ਰੀ ਚੰਦ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਗੁਰਦਾਸਪੁਰ ਜ਼ਿਲ੍ਹੇ ਅੰਦਰ 1 ਸਤੰਬਰ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਕੋਲੋਂ ਮੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਇਸ ਦਿਨ ਜ਼ਿਲ੍ਹੇ ਅੰਦਰ ਛੁੱਟੀ ਘੋਸ਼ਿਤ ਕੀਤੀ ਜਾਵੇ ਤਾਂ ਕਿ ਇਸ ਦਿਹਾੜੇ ਨੂੰ ਸੰਗਤਾਂ ਪੂਰੀ ਸ਼ਰਧਾ ਭਾਵਨਾ ਨਾਲ ਮਨਾ ਸਕਣ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਅਹਿਮ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8