ਸੜਕ ਹਾਦਸੇ 'ਚ 4 ਅਧਿਆਪਕਾਂ ਦੀ ਮੌਤ ਦਾ ਮਾਮਲਾ: ਮ੍ਰਿਤਕਾਂ ਦੇ ਵਾਰਸਾਂ ਨੂੰ ਇਕ ਕਰੋੜ ਰੁਪਏ ਤੇ ਨੌਕਰੀ ਦੇਣ ਦੀ ਮੰਗ

Saturday, Mar 25, 2023 - 12:54 PM (IST)

ਸੜਕ ਹਾਦਸੇ 'ਚ 4 ਅਧਿਆਪਕਾਂ ਦੀ ਮੌਤ ਦਾ ਮਾਮਲਾ: ਮ੍ਰਿਤਕਾਂ ਦੇ ਵਾਰਸਾਂ ਨੂੰ ਇਕ ਕਰੋੜ ਰੁਪਏ ਤੇ ਨੌਕਰੀ ਦੇਣ ਦੀ ਮੰਗ

ਤਰਨਤਾਰਨ (ਆਹਲੂਵਾਲੀਆ)- ਫਾਜ਼ਿਲਕਾ ਤੋਂ ਬਲਾਕ ਵਲਟੋਹਾ ਤਰਨਤਾਰਨ ’ਚ ਸਕੂਲਾਂ ਵਿਚ ਡਿਊਟੀ ’ਤੇ ਜਾ ਰਹੇ 4 ਅਧਿਆਪਕਾਂ ਦੀ ਭਿਆਨਕ ਸੜਕ ਹਾਦਸੇ ’ਚ ਮੌਤ ’ਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਰਨਲ ਸਕੱਤਰ ਗੁਰਪ੍ਰੀਤ ਮਾੜੀਮੇਘਾ, ਜ਼ਿਲ੍ਹਾ ਪ੍ਰਧਾਨ ਤਰਨਤਾਰਨ ਬਲਜੀਤ ਟੌਮ, ਕਾਰਜ ਸਿੰਘ ਕੈਰੋਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਇਹ ਅਧਿਆਪਕ ਫਾਜ਼ਿਲਕਾ ਤੋਂ ਵਲਟੋਹਾ (ਤਰਨਤਾਰਨ) ਵੱਲ ਜਾ ਰਹੇ ਸਨ ਜਦ ਕਿ ਰਸਤੇ ਵਿਚ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਕਿਹਾ ਕਿ ਜਥੇਬੰਦੀ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਵੀ ਕਰਦੀ ਹੈ, ਜਿਸ ਅਧੀਨ ਅਧਿਆਪਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਦੂਰ ਦੂਸਰੇ ਜ਼ਿਲ੍ਹਿਆਂ ਦੇ ਵਿਚ ਨਿਯੁਕਤ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਬਲਜੀਤ ਕੌਰ ਅਦਾਲਤ ’ਚ ਪੇਸ਼, 3 ਦਿਨ ਦਾ ਮਿਲਿਆ ਪੁਲਸ ਰਿਮਾਂਡ

ਆਗੂਆਂ ਵੱਲੋਂ ਦੱਸਿਆ ਗਿਆ ਕਿ ਨਵੀਆਂ ਨਿਯੁਕਤੀਆਂ ਸਮੇਂ ਅਧਿਆਪਕਾਂ ਨੂੰ ਉਨ੍ਹਾਂ ਦੀ ਰਿਹਾਇਸ਼ ਦੇ ਨੇੜੇ ਖਾਲੀ ਅਸਾਮੀਆਂ ਹੋਣ ਦੇ ਬਾਵਜੂਦ ਵੀ ਸੈਂਕੜੇ ਕਿਲੋਮੀਟਰ ਦੂਰ ਨਿਯੁਕਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਮੰਗ ਕਰਦੀ ਹੈ ਕਿ ਅਜਿਹੇ ਦਰਦਨਾਕ ਹਾਦਸਿਆਂ ਨੂੰ ਟਾਲਣ ਲਈ ਪੰਜਾਬ ਸਰਕਾਰ ਵੱਲੋਂ ਸਾਰਥਕ ਕਦਮ ਚੁੱਕਣੇ ਚਾਹੀਦੇ ਹਨ ਅਤੇ ਅਧਿਆਪਕਾਂ ਦੀਆਂ ਬਦਲੀਆਂ ਅਤੇ ਨਿਯੁਕਤੀਆਂ ਉਨ੍ਹਾਂ ਦੀ ਰਿਹਾਇਸ਼ ਦੇ ਨੇੜੇ ਖਾਲੀ ਅਸਾਮੀਆਂ ’ਤੇ ਕਰਨੀਆਂ ਚਾਹੀਦੀਆਂ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਮ੍ਰਿਤਕ ਅਧਿਆਪਕਾਂ ਨੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਅਤੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦਾ ਪ੍ਰਬੰਧ ਕਰੇ। ਇਸ ਤੋਂ ਇਲਾਵਾ ਹਾਦਸੇ ਵਿਚ ਭਿਆਨਕ ਰੂਪ ਵਿਚ ਜ਼ਖ਼ਮੀ ਹੋਏ ਦੇ ਉਚਿਤ ਇਲਾਜ ਦਾ ਪ੍ਰਬੰਧ ਪੰਜਾਬ ਸਰਕਾਰ ਕਰੇ। 

ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੇ ਦੋ ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਪੇਸ਼, ਤਿੰਨ ਦਿਨ ਦਾ ਮਿਲਿਆ ਪੁਲਸ ਰਿਮਾਂਡ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News