ਮੰਗਾਂ ਦੇ ਹੱਕ ''ਚ ਮੁਲਾਜ਼ਮਾਂ ਵੱਲੋਂ ਐਕਸੀਅਨ ਦਫਤਰ ਅੱਗੇ ਧਰਨਾ
Friday, Mar 02, 2018 - 06:54 AM (IST)

ਸੰਗਰੂਰ, (ਬੇਦੀ)— ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟਰ ਵਰਕਰਜ਼ ਅਤੇ ਲੇਬਰ ਯੂਨੀਅਨ ਨੇ ਸੀਵਰੇਜ ਬੋਰਡ ਦੇ ਐਕਸੀਅਨ ਵਿਰੁੱਧ ਸੀਵਰੇਜ ਬੋਰਡ ਦੇ ਦਫ਼ਤਰ ਰਣਵੀਰ ਕਲੱਬ ਸੰਗਰੂਰ ਵਿਖੇ ਧਰਨਾ ਦਿੱਤਾ। ਧਰਨੇ ਦੀ ਅਗਵਾਈ ਸ਼ੇਰ ਸਿੰਘ ਲੌਂਗੋਵਾਲ ਸੂਬਾ ਸਕੱਤਰ ਨੇ ਕੀਤੀ। ਇਸ ਮੌਕੇ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਵਰਕਰਾਂ ਦੀਆਂ ਹੱਕੀ ਮੰਗਾਂ ਲਈ ਇਹ ਧਰਨਾ ਦਿੱਤਾ ਗਿਆ ਹੈ। ਇਸ ਸਮੇਂ ਸੁਖਦੇਵ ਸ਼ਰਮਾ, ਮੇਲਾ ਸਿੰਘ, ਅਮਰਜੀਤ ਸਿੰਘ, ਪ੍ਰਦੀਪ ਕੁਮਾਰ ਚੀਮਾ, ਗੁਰਜੰਟ ਸਿੰਘ ਬੁੱਗਰਾਂ ਨੇ ਮੰਗ ਕੀਤੀ ਕਿ ਵਰਕਰਾਂ ਨੂੰ ਤਨਖਾਹ, ਈ. ਪੀ. ਐੈੱਫ., ਈ. ਐੈੱਸ., ਆਈ ਕਾਰਡ ਆਦਿ ਦੇ ਮਸਲੇ ਜਲਦ ਹੱਲ ਕੀਤੇ ਜਾਣ। ਆਗੂਆਂ ਨੇ ਦੱਸਿਆ ਕਿ ਐਕਸੀਅਨ ਐੱਸ. ਡੀ. ਕਾਂਸਲ ਨੇ ਵਫ਼ਦ ਨੂੰ ਬੁਲਾਰੇ ਮੰਗਾਂ ਸਬੰਧੀ ਮੀਟਿੰਗ ਕੀਤੀ, ਜਿਨ੍ਹਾਂ ਉਨ੍ਹਾਂ ਦੀਆਂ ਮੰਗਾਂ ਸੋਮਵਾਰ ਤੱਕ ਮੁੱਖ ਦਫ਼ਤਰ ਚੰਡੀਗੜ੍ਹ ਨੂੰ ਭੇਜਣ ਦਾ ਭਰੋਸਾ ਦਿਵਾਇਆ। ਆਗੂਆਂ ਕਿਹਾ ਕਿ ਜੇਕਰ ਜਲਦ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਜਥੇਬੰਦੀਆਂ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਚਮਕੌਰ ਸਿੰਘ, ਜਸਵੀਰ ਸਿੰਘ, ਬਲਵਿੰਦਰ ਸਿੰਘ, ਗਾਂਧੀ ਸਿੰਘ, ਰਾਜੇਸ਼ ਮਾਨਸਾ, ਜਸਵੀਰ ਭੀਖੀ, ਕਰਮਚੰਦ ਦਿੜ੍ਹਬਾ ਆਦਿ ਹਾਜ਼ਰ ਸਨ।