ਸਰਕਲ ਬਚਾਓ ਸੰਘਰਸ਼ ਕਮੇਟੀ ਨੇ ਦਿੱਤਾ ਏ. ਡੀ. ਸੀ. ਨੂੰ ਮੰਗ-ਪੱਤਰ

Wednesday, Mar 21, 2018 - 08:18 AM (IST)

ਸਰਕਲ ਬਚਾਓ ਸੰਘਰਸ਼ ਕਮੇਟੀ ਨੇ ਦਿੱਤਾ ਏ. ਡੀ. ਸੀ. ਨੂੰ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ (ਪਵਨ) - ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬ੍ਰਾਂਚ ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਬਚਾਓ ਸੰਘਰਸ਼ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਸ੍ਰੀ ਮੁਕਤਸਰ ਸਾਹਿਬ ਹਲਕਾ ਦਫਤਰ ਨੂੰ ਸ਼ਿਫਟ ਹੋਣ ਤੋਂ ਬਚਾਉਣ ਲਈ ਮੁਲਾਜ਼ਮ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ 'ਤੇ ਆਧਾਰਤ ਸਰਕਲ ਬਚਾਓ ਸੰਘਰਸ਼ ਕਮੇਟੀ ਦੇ ਝੰਡੇ ਥੱਲੇ ਇਸ ਸੰਘਰਸ਼ ਨੂੰ ਲੜਨ ਦਾ ਫੈਸਲਾ ਕੀਤਾ ਗਿਆ। ਇਸ ਸਮੇਂ ਸਮਾਜਿਕ ਜਥੇਬੰਦੀ ਦੇ ਪ੍ਰਧਾਨ ਜਗਮੀਤ ਸਿੰਘ (ਜੱਗਾ) ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਵਜਿੰਦਰ ਸਿੰਘ ਦੀ ਅਗਵਾਈ ਹੇਠ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਜਸਵੀਰ ਸਿੰਘ ਤੱਖੀ, ਜਸਵਿੰਦਰ ਸਿੰਘ ਫੱਤਣਵਾਲਾ, ਜੈ ਚੰਦ ਭੰਡਾਰੀ, ਸੰਦੀਪ ਕੁਮਾਰ ਢੋਸੀਵਾਲ ਅਤੇ ਵਿਭਾਗ ਦੇ ਗੌਰਮਿੰਟ ਕੰਟਰੈਕਟਰ ਯੂਨੀਅਨ ਸ੍ਰੀ ਮੁਕਤਸਰ ਸਾਹਿਬ 'ਚੋਂ ਬਖਸ਼ੀਸ਼ ਸਿੰਘ ਸੰਧੂ ਪ੍ਰਧਾਨ ਆਦਿ ਨੂੰ ਕੋ-ਕਨਵੀਨਰ ਥਾਪਿਆ ਗਿਆ। ਸਰਕਲ ਬਚਾਓ ਸੰਘਰਸ਼ ਕਮੇਟੀ ਦੇ ਕਨਵੀਨਰਾਂ ਦੀ ਅਗਵਾਈ ਹੇਠ ਡੈਪੂਟੇਸ਼ਨ ਵੱੱਲੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਨਾਂ 'ਤੇ ਏ. ਡੀ. ਸੀ. ਰਾਜਪਾਲ ਸਿੰਘ ਸ੍ਰੀ ਮੁਕਤਸਰ ਸਾਹਿਬ ਨੂੰ ਮੰਗ-ਪੱਤਰ ਦਿੱਤਾ ਗਿਆ।
ਇਸ ਦੌਰਾਨ ਕਮੇਟੀ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ 26 ਮਾਰਚ, 2018 ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਸਰਕਲ ਦਫਤਰ ਸ੍ਰੀ ਮੁਕਤਸਰ ਸਾਹਿਬ ਵਿਚ ਦਿੱਤੇ ਜਾਣ ਵਾਲਾ ਰੋਸ ਧਰਨਾ ਤੇ ਮਾਰਚ ਦੀ ਅਗਵਾਈ ਹੁਣ ਸਰਕਲ ਬਚਾਓ ਸੰਘਰਸ਼ ਕਮੇਟੀ ਵੱਲੋਂ ਕੀਤੀ ਜਾਵੇਗੀ ਅਤੇ ਉਪਰੰਤ ਪੰਜ ਮੈਂਬਰ ਹਰ ਰੋਜ਼ ਸਵੇਰੇ 9:00 ਤੋਂ 5:00 ਵਜੇ ਤੱਕ ਭੁੱਖ ਹੜਤਾਲ 'ਤੇ ਬੈਠਣਗੇ ਅਤੇ ਹੜਤਾਲ ਦੀ ਸ਼ੁਰੂਆਤ ਪੰਜਾਬ ਸਰਕਾਰ ਦਾ ਪਿੱਟ-ਸਿਆਪਾ ਕਰਨ ਉਪਰੰਤ ਹੋਵੇਗੀ।
ਕਮੇਟੀ ਆਗੂਆਂ ਧਾਰਮਿਕ ਜਥੇਬੰਦੀਆਂ, ਸਮਾਜਿਕ ਜਥੇਬੰਦੀਆਂ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ 26 ਮਾਰਚ ਦੇ ਸੰਘਰਸ਼ 'ਚ ਸ਼ਮੂਲੀਅਤ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਜਾਂਦੀ ਹੈ ਤਾਂ ਕਿ ਇਸ ਇਤਿਹਾਸਕ ਸ਼ਹਿਰ ਦੀ ਦਿਸ਼ਾ ਨੂੰ ਖਰਾਬ ਹੋਣ ਤੋਂ ਰੋਕਣ ਦੇ ਨਾਲ ਆਉਣ ਸਮੇਂ ਵਿਚ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਵਿਕਾਸ 'ਚ ਆਉਣ ਵਾਲੀ ਖੜੋਤ ਨੂੰ ਰੋਕਿਆ ਜਾ ਸਕੇ।


Related News