ਪੀਡ਼ਤ ਨੇ ਤਖਤ ਸ੍ਰੀ ਕੇਸਗਡ਼੍ਹ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਮੰਗ-ਪੱਤਰ

06/28/2018 7:55:44 AM

 ਮੋਗਾ (ਗੋਪੀ ਰਾਊਕੇ) - ਤਿੰਨ ਦਿਨ ਪਹਿਲਾਂ ਪਿੰਡ ਬੁੱਘੀਪੁਰਾ ਵਿਖੇ ਸਰਪੰਚ ਦੇ ਘਰ ਰਾਜ਼ੀਨਾਮੇ ਦੌਰਾਨ ਕਥਿਤ ਤੌਰ ’ਤੇ ਨੌਜਵਾਨ ਦੀ ਦਸਤਾਰ ਲਾਹ ਕੇ ਕੁੱਟ-ਮਾਰ ਕਰਨ ਦਾ ਮਾਮਲਾ ਦਿਨੋ-ਦਿਨ ਗੰਭੀਰ ਹੁੰਦਾ ਜਾ ਰਿਹਾ ਹੈ, ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਕਥਿਤ ਦੋਸ਼ੀਆਂ ਵਿਰੁੱਧ ਅਜੇ ਤੱਕ ਜਿਥੇ ਕੋਈ ਕਾਨੂੰਨੀ ਕਾਰਵਾਈ ਨਹੀਂ ਹੋਈ, ਉਥੇ  ਹੀ ਅੱਜ ਪੀਡ਼ਤ ਸਜਵੰਤ ਸਿੰਘ ਬੁੱਘੀਪੁਰਾ ਨੇ ਮੋਗਾ ਪੁੱਜੇ ਤਖਤ ਸ੍ਰੀ ਕੇਸਗਡ਼੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੂੰ ਲਿਖ਼ਤੀ ਮੰਗ-ਪੱਤਰ ਸੌਂਪ ਕੇ ਮੰਗ ਕੀਤੀ ਕਿ ਇਸ ਮਾਮਲੇ ਦੀ ਪਡ਼ਤਾਲ ਕਰਵਾ ਕੇ ਉਸ ਨੂੰ ਇਨਸਾਫ਼ ਦਿਵਾਇਆ ਜਾਵੇ। ਜਥੇਦਾਰ ਰਘੁਬੀਰ ਨੇ ਪੀਡ਼ਤ ਦੀ ਸ਼ਿਕਾਇਤ ਨੂੰ ਧਿਆਨ ਨਾਲ ਸੁਣਦੇ ਹੋਏ ਇਸ ਸਬੰਧੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਦੂਜੇ ਪਾਸੇ ਪੀਡ਼ਤ ਨੇ ਗੱਲਬਾਤ ਕਰਦਿਆਂ ਆਖਿਆ ਕਿ ਉਹ ਇਸ ਮਾਮਲੇ ਸਬੰਧੀ ਜ਼ਿਲਾ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਦੇ ਚੁੱਕਾ ਹੈ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ।  ਉਨ੍ਹਾਂ ਕਿਹਾ ਕਿ ਜੇਕਰ  ਉਸ  ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਪੰਥਕ ਜਥੇਬੰਦੀਆਂ ਦੇ ਆਗੂਆਂ ਨਾਲ ਰਾਬਤਾ ਬਣਾ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।


Related News