ਸ਼੍ਰੋਮਣੀ ਅਕਾਲੀ ਦਲ ਵੱਲੋਂ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਖ਼ਿਲਾਫ਼ DSP ਟਾਂਡਾ ਨੂੰ ਮੰਗ ਪੱਤਰ ਭੇਟ

Thursday, Jul 30, 2020 - 07:16 PM (IST)

ਸ਼੍ਰੋਮਣੀ ਅਕਾਲੀ ਦਲ ਵੱਲੋਂ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਖ਼ਿਲਾਫ਼ DSP ਟਾਂਡਾ ਨੂੰ ਮੰਗ ਪੱਤਰ ਭੇਟ

ਟਾਂਡਾ ਉੜਮੁੜ (ਮੋਮੀ,ਪੰਡਿਤ) - ਸ਼੍ਰੋਮਣੀ ਅਕਾਲੀ ਦਲ ਹਲਕਾ ਟਾਂਡਾ ਵੱਲੋਂ  ਬਠਿੰਡਾ ਵਿਖੇ ਇੱਕ ਔਰਤ ਵੀਰਪਾਲ ਕੌਰ ਵੱਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਖ਼ਿਲਾਫ਼ ਡੀ.ਐੱਸ.ਪੀ ਟਾਂਡਾ ਦਲਜੀਤ ਸਿੰਘ ਖੱਖ ਨੂੰ ਮੰਗ ਪੱਤਰ ਭੇਂਟ ਕੀਤਾ ਗਿਆ। ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਮੰਗ ਪੱਤਰ ਭੇਂਟ ਕਰਨ ਸਮੇਂ ਸਮੂਹ ਵਰਕਰਾਂ ਨੇ ਪੁਲਸ ਪ੍ਰਸ਼ਾਸਨ ਤੋਂ ਇਸ ਔਰਤ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀl

ਇਸ ਮੌਕੇ ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ ਨੇ ਦੱਸਿਆ ਕਿ  ਬਠਿੰਡਾ ਵਿਚ ਰਹਿਣ ਵਾਲੀ ਵੀਰਪਾਲ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤੁਲਨਾ ਸਜ਼ਾ ਯਾਫ਼ਤਾ ਗੁਰਮੀਤ ਰਾਮ ਰਹੀਮ ਨਾਲ ਕੀਤੀ ਹੈ, ਜਿਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਬਹੁਤ ਗਹਿਰੀ ਸੱਟ ਲੱਗੀ ਹੈ l ਉਨ੍ਹਾਂ ਉਕਤ ਔਰਤ ਖਿਲਾਫ ਮਾਮਲਾ ਦਰਜ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਅਜਿਹਾ ਨਾ ਹੋਣ ਦੀ ਸੂਰਤ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਹਾਈ ਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾl ਇਸ ਮੌਕੇ ਮੈਂਬਰ ਐੱਸ.ਜੀ.ਪੀ.ਸੀ ਜਥੇਦਾਰ ਤਾਰਾ ਸਿੰਘ ਸੱਲਾਂ,ਕਮਲਜੀਤ ਸਿੰਘ ਤੁੱਲੀ,ਇਕਬਾਲ ਸਿੰਘ ਢਡਿਆਲਾ,ਸੁਖਵਿੰਦਰ ਸਿੰਘ ਮੂਨਕਾਂ ਨਿਰਮਲ ਸਿੰਘ ਮੱਲ੍ਹੀ ਆਦਿ ਵੀ ਹਾਜ਼ਰ ਸਨl


author

Harinder Kaur

Content Editor

Related News