ਉਸਾਰੀ ਮਜ਼ਦੂਰਾਂ ਨੂੰ ਭਲਾਈ ਸਕੀਮਾਂ ਨਾ ਮਿਲਣ ਕਾਰਨ SDM ਨੂੰ ਦਿੱਤਾ ਮੰਗ-ਪੱਤਰ

07/23/2021 9:47:29 PM

ਖਰੜ (ਗਗਨਦੀਪ)- ਪੰਜਾਬ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਉਸਾਰੀ ਮਜ਼ਦੂਰਾਂ ਨੂੰ ਲਾਭ ਨਾ ਮਿਲਣ ਕਰ ਕੇ ਅੱਜ ਮਜ਼ਦੂਰ ਏਕਤਾ ਯੂਨੀਅਨ ਲੇਬਰ ਚੌਕ ਖਰੜ ਵੱਲੋਂ ਐੱਸ. ਡੀ. ਐੱਮ. ਖਰੜ ਨੂੰ ਮੰਗ-ਪੱਤਰ ਦਿੱਤਾ ਗਿਆ।


ਇਹ ਖ਼ਬਰ ਪੜ੍ਹੋ- IND v SL: ਭਾਰਤ ਨੇ ਦੁਹਰਾਇਆ ਇਤਿਹਾਸ, 40 ਸਾਲ ਬਾਅਦ ਕੀਤਾ ਅਜਿਹਾ


ਮਜ਼ਦੂਰ ਏਕਤਾ ਯੂਨੀਅਨ ਲੇਬਰ ਚੌਕ ਖਰੜ ਦੇ ਪ੍ਰਧਾਨ ਰਘੂਬੀਰ ਸਿੰਘ ਗੜਾਂਗ ਅਤੇ ਸੈਕਟਰੀ ਮਨਦੀਪ ਸਿੰਘ ਨੇ ਦੱਸਿਆ ਕਿ ਮਜ਼ਦੂਰ ਏਕਤਾ ਯੂਨੀਅਨ ਲੇਬਰ ਚੌਕ ਖਰੜ ਵੱਲੋਂ ਉਸਾਰੀ ਮਜ਼ਦੂਰਾਂ ਨੂੰ ਕਿਰਤ ਵਿਭਾਗ ਦੇ ਪੰਜਾਬ ਪੰਜਾਬ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵਿਚ ਲਾਭਪਾਤਰੀ ਰਜਿਸਟਰਡ ਕਰਵਾਇਆ ਗਿਆ ਹੈ। ਰਜਿਸਟ੍ਰੇਸ਼ਨ ਤੋਂ ਬਾਅਦ ਵਿਭਾਗ ਵੱਲੋਂ ਸਸਕਾਰ ਸਕੀਮ, ਐਕਸਗ੍ਰੇਸ਼ੀਆ ਸਕੀਮ, ਬਾਲੜੀ ਤੋਹਫਾ ਸਕੀਮ ਸਮੇਤ ਹੋਰ ਸਕੀਮਾਂ ਦਾ ਲਾਭ ਲੈਣ ਲਈ ਉਸਾਰੀ ਕਿਰਤੀਆਂ ਵੱਲੋਂ ਸਕੀਮਾਂ ਦੇ ਫਾਰਮ ਭਰ ਕੇ ਸੇਵਾ ਕੇਂਦਰਾਂ ਰਾਹੀਂ ਆਨਲਾਈਨ ਕਿਰਤ ਵਿਭਾਗ ਕੋਲ ਜਮ੍ਹਾ ਕਰਵਾਏ ਗਏ ਸਨ।

ਇਹ ਖ਼ਬਰ ਪੜ੍ਹੋ- IRE v RSA : ਦੱਖਣੀ ਅਫਰੀਕਾ ਨੇ ਆਇਰਲੈਂਡ ਨੂੰ 42 ਦੌੜਾਂ ਨਾਲ ਹਰਾਇਆ


ਉਨ੍ਹਾਂ ਦੱਸਿਆ ਕਿ ਕਿਰਤ ਵਿਭਾਗ ਵੱਲੋਂ ਤਹਿਸੀਲ ਖਰੜ ਨਾਲ ਸਬੰਧਤ ਕੋਈ ਵੀ ਭੱਤਾ ਕਈ ਸਾਲਾਂ ਤੋਂ ਮਜ਼ਦੂਰਾਂ ਦੇ ਬੈਂਕ ਖਾਤਿਆਂ ਵਿਚ ਨਹੀਂ ਪਾਇਆ ਗਿਆ, ਜਿਸ ਸਬੰਧੀ ਅੱਜ ਐੱਸ. ਡੀ. ਐੱਮ. ਖਰੜ ਨੂੰ ਮੰਗ-ਪੱਤਰ ਦਿੱਤਾ ਗਿਆ ਹੈ, ਤਾਂ ਜੋ ਉਸਾਰੀ ਮਜ਼ਦੂਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈ ਸਕਣ। ਇਸ ਮੌਕੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲੇਬਰ ਯੂਨੀਅਨ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਇਹ ਪੱਤਰ ਸਬੰਧਤ ਵਿਭਾਗ ਨੂੰ ਭੇਜ ਦਿੱਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਆਗੂ ਗੁਰਦੀਪ ਸਿੰਘ, ਧਰਮ ਸਿੰਘ, ਮੇਜਰ ਸਿੰਘ ਅਤੇ ਹਰਮੇਸ਼ ਸਿੰਘ ਆਦਿ ਹਾਜ਼ਰ ਸਨ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
 


Gurdeep Singh

Content Editor

Related News