ਹਵਾਰਾ ਨੂੰ ਪੰਜਾਬ ਸ਼ਿਫਟ ਕਰਨ ਦੀ ਮੰਗ, ਸੁਪਰੀਮ ਕੋਰਟ ਪਹੁੰਚਿਆ ਮਾਮਲਾ
Friday, Sep 27, 2024 - 04:00 PM (IST)
ਨਵੀਂ ਦਿੱਲੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਦੇ ਦੋਸ਼ੀ ਜਗਤਾਰ ਹਵਾਰਾ ਨੇ ਸੁਪਰੀਮ ਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਹੈ। ਇਸ 'ਚ ਉਸ ਨੇ ਖ਼ੁਦ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ 'ਚ ਸ਼ਿਫਟ ਕਰਨ ਦੀ ਮੰਗ ਕੀਤੀ ਹੈ। ਅਦਾਲਤ ਨੇ ਇਸ ਮਾਮਲੇ 'ਚ ਕੇਂਦਰ, ਦਿੱਲੀ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ। ਇਸ ਤੋਂ ਬਾਅਦ ਇਸ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਪਟੀਸ਼ਨ 'ਚ ਦਲੀਲ ਦਿੱਤੀ ਗਈ ਹੈ ਕਿ ਉਹ ਤਿਹਾੜ ਜੇਲ੍ਹ 'ਚ ਬੰਦ ਇਕ ਸਜ਼ਾ ਯਾਫਤਾ ਕੈਦੀ ਹੈ ਅਤੇ ਉਸ ਖ਼ਿਲਾਫ਼ ਦਿੱਲੀ 'ਚ ਕੋਈ ਮਾਮਲਾ ਦਰਜ ਨਹੀਂ ਹੈ। ਮੌਜੂਦਾ ਸਮੇਂ ਪੰਜਾਬ 'ਚ ਦਰਜ ਇਕ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਹ ਪੰਜਾਬ ਰਾਜ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦਾ ਮੂਲ ਵਾਸੀ ਹੈ। ਉਸ ਨੂੰ ਪੰਜਾਬ ਦੀ ਜੇਲ੍ਹ 'ਚ ਕੈਦ ਕੀਤਾ ਜਾਣਾ ਚਾਹੀਦਾ।
ਇਹ ਵੀ ਪੜ੍ਹੋ : ਰਾਜੋਆਣਾ ਦੀ ਸਜ਼ਾ ਘੱਟ ਕਰਨ ਦੀ ਪਟੀਸ਼ਨ 'ਤੇ ਮੁੜ ਵਿਚਾਰ ਕਰੇਗਾ ਸੁਪਰੀਮ ਕੋਰਟ
ਹਵਾਰਾ ਨੂੰ 21 ਸਤੰਬਰ 1995 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਮੁਕੱਦਮਾ ਚਲਾਇਆ ਗਿਆ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਲਈ ਦੋਸ਼ੀ ਠਹਿਰਾਇਆ ਗਿਆ। ਉਹ ਆਪਣੀ ਗ੍ਰਿਫ਼ਤਾਰੀ ਦੀ ਤਾਰੀਖ਼ ਤੋਂ ਅੱਜ ਤੱਕ ਜੇਲ੍ਹ 'ਚ ਹੈ। ਉਹ 28 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ 'ਚ ਬੰਦ ਹੈ। ਟ੍ਰਾਇਲ ਕੋਰਟ ਨੇ 27 ਮਾਰਚ 2007 ਦੇ ਆਦੇਸ਼ ਵਲੋਂ ਹਵਾਰਾ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਨੂੰ ਮੌਤ ਦੀ ਸਜ਼ਾ ਦਿੱਤੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 12 ਅਕਤੂਬਰ 2010 ਦੇ ਆਦੇਸ਼ ਵਲੋਂ ਸਜ਼ਾ ਨੂੰ ਬਾਕੀ ਜੀਵਨ ਲਈ ਉਮਰ ਕੈਦ ਦੀ ਸਜ਼ਾ 'ਚ ਬਦਲ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8