ਡਾ. ਮਨਮੋਹਨ ਸਿੰਘ ਦੇ ਦਿਹਾਂਤ ਮਗਰੋਂ ਸਰਕਾਰੀ ਬੈਠਕਾਂ ਹੋਈਆਂ ਰੱਦ, 7 ਦਿਨਾਂ ਲਈ ਰਾਸ਼ਟਰੀ ਸੋਗ ਦਾ ਐਲਾਨ
Friday, Dec 27, 2024 - 02:33 AM (IST)

ਨਵੀਂ ਦਿੱਲੀ- 26 ਦਸੰਬਰ, ਵੀਰਵਾਰ ਰਾਤ 9.51 ਵਜੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦਿੱਲੀ ਦੇ ਏਮਜ਼ ਵਿਖੇ ਦਿਹਾਂਤ ਹੋ ਗਿਆ। 26 ਸਤੰਬਰ 1932 ਨੂੰ ਜਨਮੇ ਮਨਮੋਹਨ ਸਿੰਘ ਨੇ 92 ਸਾਲ ਦੀ ਉਮਰ 'ਚ ਆਖ਼ਰੀ ਸਾਹ ਲਿਆ।
ਉਨ੍ਹਾਂ ਦੇ ਦਿਹਾਂਤ ਨਾਲ ਦੇਸ਼ ਨੂੰ ਵੱਡਾ ਘਾਟਾ ਪੈ ਗਿਆ ਹੈ ਤੇ ਇਸ ਖ਼ਬਰ ਨਾਲ ਸਿਰਫ਼ ਭਾਰਤ ਹੀ ਨਹੀਂ, ਸਗੋਂ ਪੂਰੀ ਦੁਨੀਆ 'ਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੇ ਅਕਾਲ ਚਲਾਣੇ ਦੇ ਮੱਦੇਨਜ਼ਰ ਸਰਕਾਰੀ ਸੂਤਰਾਂ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।
ਸੂਤਰਾਂ ਅਨੁਸਾਰ 27 ਦਸੰਬਰ, ਦਿਨ ਸ਼ੁੱਕਰਵਾਰ ਨੂੰ ਹੋਣ ਵਾਲੀਆਂ ਸਾਰੀਆਂ ਸਰਕਾਰੀ ਬੈਠਕਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੂਰੇ ਦੇਸ਼ 'ਚ 7 ਦਿਨ ਦਾ ਰਾਸ਼ਟਰੀ ਸੋਗ ਵੀ ਐਲਾਨ ਦਿੱਤਾ ਗਿਆ ਹੈ। ਭਲਕੇ ਡਾ. ਮਨਮੋਹਨ ਸਿੰਘ ਦੀਆਂ ਅੰਤਿਮ ਰਸਮਾਂ ਸਰਕਾਰੀ ਸਨਮਾਨਾਂ ਨਾਲ ਨਿਭਾਈਆਂ ਜਾਣਗੀਆਂ।
ਇਹ ਵੀ ਪੜ੍ਹੋ- ਡਾ. ਮਨਮੋਹਨ ਸਿੰਘ ਦਾ ਪੰਜਾਬ ਨਾਲ ਰਿਹੈ ਡੂੰਘਾ ਸਬੰਧ, ਕਾਰਜਕਾਲ ਦੌਰਾਨ ਖੁੱਲ੍ਹੇ ਦਿਲ ਨਾਲ ਦਿੱਤੀਆਂ ਗ੍ਰਾਂਟਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e