ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਵੇਗੀ ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ

Friday, Jul 16, 2021 - 06:19 PM (IST)

ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਵੇਗੀ ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ

ਜਲੰਧਰ (ਬਿਊਰੋ, ਜਲੰਧਰ)— ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਲੰਧਰ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ। ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ (ਡੀ. ਪੀ. ਆਈ) ਦੇ ਆਗੂ ਪੁਰਸ਼ੋਤਮ ਚੱਢਾ ਨੇ ਕਿਹਾ ਕਿ ਸਾਡੀ ਪਾਰਟੀ ਵਿਧਾਨ ਸਭਾ ਚੋਣਾਂ ਦੌਰਾਨ 117 ਹਲਕਿਆਂ ’ਚ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ ਕਰੇਗੀ। ਡੈਮੋਕ੍ਰੈਟਿਕ ਪਾਰਟੀ ਆਫ਼ ਇੰਡੀਆ ਵੱਲੋਂ ਅਕਾਲੀ-ਬਸਪਾ ਗਠਜੋੜ ਦੇ ਸਮਰਥਨ ਵਿੱਚ ਆਉਣ ਦੇ ਰਸਮੀ ਐਲਾਨ ਦਾ ਸੁਖਬੀਰ ਸਿੰਘ ਬਾਦਲ ਵੱਲੋਂ ਤਹਿ ਦਿਲੋਂ ਸੁਆਗਤ ਕੀਤਾ ਗਿਆ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੀ ਕਈ ਪਾਰਟੀਆਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਜਿਹੜੀਆਂ-ਜਿਹੜੀਆਂ ਪੰਜਾਬ ਹਿਤੈਸ਼ੀ ਪਾਰਟੀਆਂ ਹਨ, ਉਹ ਸਾਡੇ ਨਾਲ ਜੁੜਨ ਲਈ ਤਿਆਰ ਹਨ। 

ਇਹ ਵੀ ਪੜ੍ਹੋ: ਫਗਵਾੜਾ: ਪਿਆਰ 'ਚ ਮਿਲਿਆ ਧੋਖਾ, ਪਰੇਸ਼ਾਨ ਨੌਜਵਾਨ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ 

ਸਿੱਧੂ ਦਾ ਨਿਸ਼ਾਨਾ ਕੈਪਟਨ ਨੂੰ ਢਾਹੁਣਾ ਹੈ ਨਾ ਕਿ ਪੰਜਾਬ ਨੂੰ ਬਚਾਉਣਾ

ਇਸ ਮੌਕੇ ਨਵਜੋਤ ਸਿੰਘ ਸਿੱਧੂ ਨੂੰ ਲੰਮੇਂ ਹੱਥੀ ਲੈਂਦੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਧੂ ਦਾ ਨਿਸ਼ਾਨਾ ਕੈਪਟਨ ਨੂੰ ਢਾਹੁਣਾ ਹੈ ਨਾ ਕਿ ਪੰਜਾਬ ਨੂੰ ਬਚਾਉਣਾ। ਉਨ੍ਹਾਂ ਕਿਹਾ ਕਿ ਸਿੱਧੂ ਨੇ ਤਾਂ ਕੈਪਟਨ ਅਮਰਿੰਦਰ ਸਿੰਘ ਨੂੰ ਢਾਹੁਣ ਦਾ ਆਪਣਾ ਮਕਸਦ ਪੂਰਾ ਕੀਤਾ ਹੈ। ਹੁਣ ਵੇਖਦੇ ਹਾਂ ਕਿ ਕੌਣ ਕਿਸ ਨੂੰ ਢਾਹੁੰਦਾ ਹੈ। ਨਿਸ਼ਾਨਾ ਪੰਜਾਬ ਨਹੀਂ ਹੈ। 

PunjabKesari

ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਐਲਾਨ ’ਤੇ ਸੁਖਬੀਰ ਬਾਦਲ ਨੇ ਬੇਨਤੀ ਕਰਦੇ ਹੋਏ ਕਿਹਾ ਕਿ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਹਨ ਅਤੇ ਪਹਿਲਾਂ ਕੇਜਰੀਵਾਲ ਦਿੱਲੀ ’ਚ 300 ਯੂਨਿਟ ਦੀ ਮੁਫ਼ਤ ਬਿਜਲੀ ਦੇਣ। ਪ੍ਰੈੱਸ ਕਾਨਫੰਰਸ ’ਚ ਕੇਜਰੀਵਾਲ ਨੇ ਖ਼ੁਦ ਕਿਹਾ ਹੈ ਕਿ ਜੇਕਰ 300 ਯੂਨਿਟ ਤੋਂ ਵੀ ਇਕ ਯੂਨਿਟ ਵੀ ਵੱਧ ਬਿਜਲੀ ਹੁੰਦੀ ਹੈ ਤਾਂ ਸਾਰੇ 300 ਯੂਨਿਟ ਦਾ ਬਿੱਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੇ ਸਮੇਂ ਜੋ ਬਿਜਲੀ ਦੇ ਰੇਟ ਸਨ, ਉਨ੍ਹਾਂ ਤੋਂ 40 ਫ਼ੀਸਦੀ ਤੱਕ ਹੁਣ ਹੋਰ ਵੱਧ ਗਏ ਹਨ। ਅਸੀਂ ਆਪਣੀ ਸਰਕਾਰ ਦੇ ਵੇਲੇ ਜਿੰਨੇ ਵੀ ਵਾਅਦੇ ਕੀਤੇ ਸਨ, ਉਹ 95 ਫ਼ੀਸਦੀ ਅਸੀਂ ਪੂਰੇ ਕੀਤੇ ਹਨ। 

ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਕਾਰ ’ਚ ਘੁੰਮਣ ਲਈ ਨਿਕਲੇ ਦੋਸਤਾਂ ਨਾਲ ਵਾਪਰਿਆ ਭਿਆਨਕ ਹਾਦਸਾ, 4 ਨੌਜਵਾਨਾਂ ਦੀ ਮੌਤ

PunjabKesari

ਸਾਲ 2022 ’ਚ ਗਰੀਬ, ਮਜ਼ਦੂਰ, ਵਪਾਰੀ ਦੀ ਸਾਂਝੀ ਅਕਾਲੀ ਦਲ ਦੀ ਬਣੇਗੀ ਸਰਕਾਰ
ਉਨ੍ਹਾਂ ਦਾ ਕਹਿਣਾ ਹੈ ਕਿ ਸਾਡੀ ਸਰਕਾਰ ਸਰਕਾਰ ਦਾ ਮਕਸਦ ਸਾਰੇ ਧਰਮਾਂ, ਵਰਗਾਂ ਨੂੰ ਇੱਕਠੇ ਕਰਕੇ ਪੰਜਾਬ ਵਿਚ ਇਕ ਵਧੀਆ ਸਰਕਾਰ ਬਣਾਉਣ ਦਾ ਹੈ। ਉਨ੍ਹਾਂ ਕਿਹਾ ਕਿ ਜਿੰਨੀਆਂ ਵੀ ਸਹੂਲਤਾਂ ਅੱਜ ਪੰਜਾਬ ’ਚ ਮਿਲ ਰਹੀਆਂ ਹਨ, ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਾਲ 2022 ’ਚ ਗਰੀਬ, ਮਜ਼ਦੂਰ, ਵਪਾਰੀ ਦੀ ਸਾਂਝੀ ਅਕਾਲੀ ਦਲ ਦੀ ਸਰਕਾਰ ਬਣੇਗੀ। ਇਹ ਪਾਰਟੀ ਪੰਜਾਬੀਆਂ ਦੀ ਪਾਰਟੀ ਹੈ। ਅਸੀਂ ਲੋਕਾਂ ਦੇ ਦੁਖ ਜਾਣਦੇ ਹਾਂ। ਅਰਵਿੰਦ ਕੇਜਰੀਵਾਲ ਅਤੇ ਸੋਨੀਆ ਗਾਂਧੀ ਆਪਣਾ ਹਿਸਾਬ ਵੇਖ ਕੇ ਫ਼ੈਸਲਾ ਕਰਦੇ ਹਨ ਜਦਕਿ ਅਸੀਂ ਆਪਣਾ ਪੰਜਾਬ ਵੇਖ ਕੇ ਫ਼ੈਸਲਾ ਕਰਦੇ ਹਾਂ। 

PunjabKesari

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ: ਸੜਕ ਹਾਦਸੇ ਨੇ ਉਜਾੜ ਦਿੱਤੇ ਦੋ ਪਰਿਵਾਰ, ਰਿਸ਼ਤੇ 'ਚ ਲੱਗਦੇ ਭੈਣ-ਭਰਾ ਨੂੰ ਮਿਲੀ ਦਰਦਨਾਕ ਮੌਤ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News