ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਅਰਥੀ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

Friday, May 29, 2020 - 02:43 PM (IST)

ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਅਰਥੀ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਜਲਾਲਾਬਾਦ(ਨਿਖੰਜ,ਜਤਿੰਦਰ) - ਕੇਂਦਰ ਸਰਕਾਰ ਵੱਲੋਂ ਲੋਕਾਂ 'ਤੇ ਕੀਤੇ ਜਾ ਰਹੇ ਨਵੇਂ ਆਰਥਿਕ ਹਮਲਿਆਂ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹ ਦੇ ਸੱਦੇ 'ਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਰਾਜਸਥਾਨੀ ਅਤੇ ਕਾਰਜਕਾਰੀ ਪ੍ਰਧਾਨ ਸਤਪਾਲ ਸਿੰਘ ਚੱਕ ਪੰਨੀ ਵਾਲਾ ( ਭੋਡੀ ਪੁਰ) ਦੀ ਅਗਵਾਈ ਹੇਠ ਜਲਾਲਾਬਾਦ ਦੀ ਅਨਾਜ ਮੰਡੀ ਵਿਖੇ  ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਆਗੂਆਂ 'ਚ ਗੁਰਵਿੰਦਰ ਸਿੰਘ ਰਾਜਸਥਾਨੀ , ਸਤਪਾਲ ਸਿੰਘ ਭੋਡੀ ਪੁਰ , ਮੇਜਰ ਸਿੰਘ ਚੱਕ ਸੈਦੋ ਕੇ, ਕਰਤਾਰ ਸਿੰਘ ਪੀਰੇ ਕੇ, ਦਲੀਪ ਸਿੰਘ ਪੀਰੇ ਕੇ , ਹਰਮੀਤ ਢਾਬਾਂ, ਸ਼ੇਰ ਸਿੰਘ ਚੱਕ ਸੈਦੋ ਕੇ, ਸਾਵਣ ਸਿੰਘ, ਜਸਵੰਤ ਸਿੰਘ ਪੀਰੇ ਕੇ, ਜਸਵੀਰ ਸਿੰਘ ਚੱਕ ਸੈਦੋ ਕੇ, ਕਾਬਲ ਸਿੰਘ ਘਾਂਗਾ, ਪਰਮਜੀਤ ਸਿੰਘ ਆਦਿ ਕਿਸਾਨਾਂ ਨੇ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ ਦੀ ਆੜ 'ਚ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਨਵੀਆਂ ਆਰਥਿਕ ਨੀਤੀਆਂ ਤੇ ਨਿੱਜੀਕਰਨ , ਵਪਾਰੀਕਰਨ ਦੀਆਂ ਨੀਤੀਆਂ ਰੱਦ ਕੀਤੀਆਂ ਜਾਣ, ਲਾਕਡਾਊਨ ਕਾਰਨ ਮੌਤ ਦੇ ਮੂੰਹ ਵਿਚ ਜਾ ਰਹੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ ਅਤੇ ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰ ਕੇ ਸਾਰੀਆਂ ਫ਼ਸਲਾਂ ਦੇ ਘੱਟੋ -ਘੱਟ ਸਮਰਥਨ ਮੁੱਲ ਦੇ ਕੇ ਸਰਕਾਰੀ ਖ਼ਰੀਦ ਕੀਤੀ ਜਾਵੇ। ਕਿਸਾਨਾਂ ਨੇ ਕਿਹਾ ਕਿ 1 ਜੂਨ ਤੋਂ ਪੰਜਾਬ ਸਰਕਾਰ ਝੋਨਾ ਲਾਉਣ ਲਈ ਕਿਸਾਨਾਂ ਨੂੰ ਛੋਟ ਦੇਵੇ। ਅੱਜ ਦੇ ਪੁਤਲਾ ਫ਼ੂਕ ਪ੍ਰਦਰਸ਼ਨ ਮੌਕੇ ਹਾਜ਼ਰ ਕਿਸਾਨਾਂ ਆਗੂਆਂ ਨੇ ਕਿਹਾ ਕਿ 3 ਦਿਨਾਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀ ਪੁਤਲਾ ਫ਼ੂਕ ਪ੍ਰਦਰਸ਼ਨ ਦੌਰਾਨ 31 ਮਈ ਤੱਕ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ। 

 


author

Harinder Kaur

Content Editor

Related News